30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

ਦਿੜ੍ਹਬਾ ਮੰਡੀ, 30 ਅਗਸਤ (ਹਰਬੰਸ ਸਿੰਘ ਛਾਜਲੀ) - ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਅੱਧੀ ਦਰਜਨ ਪਿੰਡਾਂ ਦੇ ਸਰਪੰਚਾਂ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਖੜ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਕਾਸ ਕਾਰਜਾਂ ਦੇ ਚੈੱਕ ਵੰਡੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਮੰਤਰੀ ਅਤੇ ਵਿਧਾਇਕ ਆਪਣੇ ਦਫਤਰ ਵਿੱਚ ਬੁਲਾ ਕੇ ਜਾਂ ਫਿਰ ਪਿੰਡ ਦੇ ਵਿੱਚ ਇੱਕ ਵੱਡਾ ਸਮਾਗਮ ਕਰਵਾ ਕੇ ਹਜ਼ਾਰਾਂ ਰੁਪਇਆ ਖਰਚ ਕਰਵਾ ਦਿੰਦੇ ਸਨ।

Ad Position 21
No active advertisement
ਅਜੀਤ ਡੈਸਕ 30-08-2026
ਦਿੜ੍ਹਬਾ ਮੰਡੀ, 30 ਅਗਸਤ (ਹਰਬੰਸ ਸਿੰਘ ਛਾਜਲੀ) - ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਅੱਧੀ ਦਰਜਨ ਪਿੰਡਾਂ ਦੇ ਸਰਪੰਚਾਂ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਖੜ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਕਾਸ ਕਾਰਜਾਂ ਦੇ ਚੈੱਕ ਵੰਡੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਮੰਤਰੀ ਅਤੇ ਵਿਧਾਇਕ ਆਪਣੇ ਦਫਤਰ ਵਿੱਚ ਬੁਲਾ ਕੇ ਜਾਂ ਫਿਰ ਪਿੰਡ ਦੇ ਵਿੱਚ ਇੱਕ ਵੱਡਾ ਸਮਾਗਮ ਕਰਵਾ ਕੇ ਹਜ਼ਾਰਾਂ ਰੁਪਇਆ ਖਰਚ ਕਰਵਾ ਦਿੰਦੇ ਸਨ। ਵੱਡੀ ਰਕਮ ਖਰਚ ਕਰਵਾ ਕੇ ਫਿਰ ਪਿੰਡ ਦੇ ਸਰਪੰਚ ਨੂੰ ਚੈੱਕ ਦਿੱਤਾ ਜਾਂਦਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸੱਥਾਂ ਵਿੱਚ ਬੈਠ ਕੇ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਕੇ ਲੋਕਾਂ ਦੀ ਮੰਗ ਅਨੁਸਾਰ ਅਤੇ ਲੋੜ ਅਨੁਸਾਰ ਗਰਾਂਟਾਂ ਦੇ ਚੈੱਕ ਦਿੱਤੇ ਜਾਂਦੇ ਹਨ। ਪਿੰਡ ਬਘਰੌਲ, ਸਫੀਪੁਰ ਕਲਾਂ, ਮੁਨਸ਼ੀਵਾਲਾ, ਮਹਿਲਾਂ, ਢੰਡਿਆਲ ਅਤੇ ਖਾਨਪੁਰ ਫਕੀਰਾਂ ਦੀਆਂ ਪੰਚਾਇਤਾਂ ਨੂੰ ਪਿੰਡ ਦੀ ਸੱਥ ਵਿੱਚ ਖੜ ਕੇ ਚੈੱਕ ਵੰਡੇ ਗਏ। ਉਨਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਅਤੇ ਪੁਰਾਣੀ ਵਿਰਾਸਤ ਨੂੰ ਸੰਭਾਲਣ ਲਈ ਜੋ ਪਿੰਡਾਂ ਦੇ ਵਿੱਚ ਸ਼ਾਨਦਾਰ ਦਰਵਾਜੇ ਅਤੇ ਧਰਮਸ਼ਾਲਾਵਾਂ ਬਣੀਆਂ ਹੋਈਆਂ ਹਨ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਪਿੰਡ ਖਾਨਪੁਰ ਫਕੀਰਾਂ ਦੀ ਪੰਚਾਇਤ ਨੂੰ 11 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਪਿੰਡ ਸਫੀਪੁਰ ਕਲਾ ਵਿਖੇ ਇੱਕ ਸ਼ਾਨਦਾਰ ਵਿਰਾਸਤ ਰੂਪੀ ਹਵੇਲੀ ਬੱਸ ਸਟੈਂਡ ਦੇ ਲਈ ਪਹਿਲਾਂ 45 ਲੱਖ ਦੇ ਕਰੀਬ ਗ੍ਰਾਂਟ ਦਿੱਤੀ ਗਈ। ਸਫੀਪੁਰ ਕਲਾ ਦੀ ਪੰਚਾਇਤ ਨੂੰ ਫਿਰ 45 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਬਘਰੌਲ ਨੂੰ 35 ਲੱਖ, ਮੁਨਸ਼ੀਵਾਲਾ ਨੂੰ 19 ਲੱਖ, ਮਹਿਲਾਂ ਨੂੰ 20 ਲੱਖ, ਢੰਡਿਆਲ ਨੂੰ 45 ਲੱਖ, ਸਫੀਪੁਰ ਖੁਰਦ ਨੂੰ 47 ਲੱਖ ਕੈਂਪਰ ਨੂੰ 49 ਲੱਖ, ਜਨਾਲ ਨੂੰ 46 ਲੱਖ 45 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਉਨਾਂ ਕਿਹਾ ਕਿ ਪਿੰਡਾਂ ਅੰਦਰ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਚੱਲ ਰਹੇ ਹਨ। ਸਰਪੰਚ ਸਰਕਾਰ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਪਹਿਲਾਂ ਸਾਰੇ ਪੈਸੇ ਦੇ ਕੰਮ ਸ਼ੁਰੂ ਕਰਕੇ ਕੰਮ ਮੁਕੰਮਲ ਕਰਨ। ਸੜਕਾਂ ਬਣਾਉਣ ਦਾ ਕੰਮ ਵੀ ਹਲਕੇ ਦੇ ਵਿੱਚ ਜ਼ੋਰਾਂ ਤੇ ਚੱਲ ਰਿਹਾ ਹੈ। ਸ ਚੀਮਾ ਨੇ ਕਿਹਾ ਕਿ ਕਿਸੇ ਵੀ ਪਿੰਡ ਨੂੰ ਰਾਜਨੀਤਿਕ ਭੇਦਭਾਵ ਤੋਂ ਬਿਨਾਂ ਗਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ। ਇਸ ਮੌਕੇ ਉਹ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਮਾਰਕੀਟ ਕਮੇਟੀ ਦਿੜ੍ਹਬਾ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਸਰਪੰਚ ਰਵਿੰਦਰ ਸਿੰਘ ਮਾਨ, ਸਰਪੰਚ ਗਰੀਬਦਾਸ ਸਫੀਪੁਰ ਕਲਾ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਅਰਥੀ ਸਾੜੀ ਅਗਲੀ ਖ਼ਬਰ ਅਕਾਲ ਕੌਂਸਲ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ‘ਰਾਸ਼ਟਰੀ ਖੇਡ ਦਿਵਸ’ ਸ਼ਾਨੋ-ਸ਼ੌਕਤ ਨਾਲ ਮਨਾਇਆ
Ad Position 24