29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੀਕੇਯੂ ਡਕੌਂਦਾ ਦੀ ਹੋਈ ਅਹਿਮ ਮੀਟਿੰਗ

ਸ਼ੇਰਪੁਰ, 29 ਅਗਸਤ (ਦਰਸ਼ਨ ਸਿੰਘ ਖੇੜੀ) ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜਗਿੱਲ) ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਮੀਤ ਪ੍ਰਧਾਨ ਸਮਸੇਰ ਸਿੰਘ ਈਸਾਪੁਰ ਅਤੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਸੁਲਤਾਨਪੁਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਕਿਸਾਨੀ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-08-2026
ਸ਼ੇਰਪੁਰ, 29 ਅਗਸਤ (ਦਰਸ਼ਨ ਸਿੰਘ ਖੇੜੀ) ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜਗਿੱਲ) ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਮੀਤ ਪ੍ਰਧਾਨ ਸਮਸੇਰ ਸਿੰਘ ਈਸਾਪੁਰ ਅਤੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਸੁਲਤਾਨਪੁਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਕਿਸਾਨੀ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਕਿਸਾਨ ਆਗੂ ਸ਼ਮਸ਼ੇਰ ਸਿੰਘ ਈਸਾਪੁਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਜਾਣ ਦੇ ਮਸਲੇ ਉੱਪਰ ਵੀ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪਿੰਡ ਰਾਮਨਗਰ ਛੰਨਾਂ ਨਾਲ ਸੰਬੰਧਿਤ ਇੱਕ ਮਸਲੇ ਬਾਰੇ ਵੀ ਐਸਐਚਓ ਸ਼ੇਰਪੁਰ ਨੂੰ ਮਿਲਣ ਸਬੰਧੀ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਦੇ ਕਿਸੇ ਵੀ ਆਗੂ ਨਾਲ ਕਿਸੇ ਵੀ ਕਿਸਮ ਦਾ ਧੱਕਾ ਬਰਦਾਸਤ ਨਹੀ ਕੀਤਾ ਜਾਵੇਗਾ। ਇਸ ਮੌਕੇ ਹਰਭਜਨ ਸਿੰਘ, ਜਗਜੀਤ ਸਿੰਘ, ਜਗਰੂਪ ਸਿੰਘ, ਜਗਰਾਜ ਸਿੰਘ, ਹਰੀ ਸਿੰਘ, ਸੁਰਿੰਦਰ ਸਿੰਘ, ਜੀਤਪਾਲ ਸਿੰਘ, ਗੁਰਪ੍ਰੀਤ ਸਿੰਘ ਤੇ ਜਗਜੋਤ ਸਿੰਘ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਛੇੜਛਾੜ ਦਾ ਦੋਸ਼ੀ ਮੁਲਜ਼ਮ ਸਾਬਕਾ ਫ਼ੌਜੀ ਪੁਲਿਸ ਵੱਲੋਂ ਕਾਬੂ ਅਗਲੀ ਖ਼ਬਰ ਦੋਸ਼ੀਆਂ ਖਿਲਾਫ ਕਤਲ, ਇਰਾਦਾ ਕਤਲ ਅਤੇ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ, ਮਲੇਰਕੋਟਲਾ ਪੁਲਿਸ ਜਾਂਚ ’ਚ ਜੁਟੀ-ਡੀ.ਐੱਸ...
Ad Position 24