ਥੰਮ੍ਹ ਪੇਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀ ਸਨਮਾਨਿਤ
ਮਲੇਰਕੋਟਲਾ, 29 ਅਗਸਤ (ਮੁਹੰਮਦ ਹਨੀਫ਼ ਥਿੰਦ)- ਸਥਾਨਕ ਆਬਾਨ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਥੰਮ੍ਹ ਪੇਟਿੰਗ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਨਰਸਰੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ।
ਮਲੇਰਕੋਟਲਾ, 29 ਅਗਸਤ (ਮੁਹੰਮਦ ਹਨੀਫ਼ ਥਿੰਦ)- ਸਥਾਨਕ ਆਬਾਨ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਥੰਮ੍ਹ ਪੇਟਿੰਗ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਨਰਸਰੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ। ਇਹਨਾਂ ਮੁਕਾਬਲਿਆਂ ਦਾ ਮੁੱਖ ਮਕਸਦ ਵਿਦਿਆਰਥੀਆ ਵਿਚ ਸੁਖਦ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਹਰੇਕ ਜਮਾਤ ‘ਚੋਂ ਸਭ ਤੋਂ ਵੱਧ ਵਧੀਆ ਥੰਮ੍ਹ ਪੇਟਿੰਗ ਕਰਨ ਵਾਲੇ ਵਿਦਿਆਰਥੀ ਕ੍ਰਮਵਾਰ ਨਰਸਰੀ ਤੋਂ ਬਾਰ੍ਹਵੀਂ ਜਮਾਤ ਇਸ ਅਨੁਸਾਰ ਹਨ, ਨਾਦੀਰਾ, ਮੁਹੰਮਦ ਉਸਮਾਨ, ਮੁਹੰਮਦ ਹਾਰਿਸ਼, ਅਲੀਸ਼ਾ, ਆਲੀਆ, ਜੈਨਬ ਬਾਨੋ, ਨੌਸ਼ੀਨ, ਅਦਨ ਫਾਤਿਮਾ, ਮੁਹੰਮਦ ਆਰਿਫ਼, ਮੁਹੰਮਦ ਅਯਾਨ, ਮੁਹੰਮਦ ਸੁਫੀਯਾਨ, ਮੁਹੰਮਦ ਆਬਾਨ, ਮੁਹੰਮਦ ਆਸਿਫ, ਮੁਹੰਮਦ ਸੁਬਹਾਨ, ਅਲੀਨਾ ਰਹੇ ਹਨ। ਵੱਖ-ਵੱਖ ਜਮਾਤ ‘ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਅਧਿਆਪਕਾ ਨੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣਾ ਚਾਹੀਦਾ ਹੈ।