31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਲੌਂਗੋਵਾਲ, 30 ਅਗਸਤ (ਵਿਨੋਦ, ਖੰਨਾ) - ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਯਾਦਗਾਰ ਚੁੱਲ੍ਹੇ ਬਾਬਾ ਆਲਾ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਦੇ ਮੈਨੇਜਰ ਭਾਈ ਅਮਰੀਕ ਸਿੰਘ ਬਰਨਾਲਾ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡ.

Ad Position 21
No active advertisement
ਅਜੀਤ ਡੈਸਕ 31-08-2026
ਲੌਂਗੋਵਾਲ, 30 ਅਗਸਤ (ਵਿਨੋਦ, ਖੰਨਾ) - ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਯਾਦਗਾਰ ਚੁੱਲ੍ਹੇ ਬਾਬਾ ਆਲਾ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਦੇ ਮੈਨੇਜਰ ਭਾਈ ਅਮਰੀਕ ਸਿੰਘ ਬਰਨਾਲਾ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਕੱਤਰ ਸ਼੍ਰੋਮਣੀ ਕਮੇਟੀ ਭਗਵੰਤ ਸਿੰਘ ਧੰਗੇੜਾ ਅਤੇ ਹੋਰਨਾਂ ਪੰਥਕ ਸ਼ਖਸ਼ੀਅਤਾਂ ਦੀ ਹਾਜ਼ਰੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਸਨ ਜਿਸਦੇ ਅੱਜ ਭੋਗ ਪਾਏ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਅਕਾਲ ਪੁਰਖ ਅੱਗੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਹੈ । ਉਹਨਾਂ ਕਿਹਾ ਕਿ ਬਹੁਤ ਵੱਡੀ ਬੇਇਨਸਾਫ਼ੀ ਹੈ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਬੰਦੀ ਸਿੰਘ ਜੇਲ੍ਹਾਂ ਵਿਚ ਤਸੀਹੇ ਝੱਲ ਰਹੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਬੀਬੀ ਪਰਮਿੰਦਰ ਕੌਰ ਬਰਾੜ ਹਲਕਾ ਪ੍ਰਧਾਨ ਇਸਤਰੀ ਅਕਾਲੀ ਦਲ ਸੁਨਾਮ, ਇਸ਼ਵਿੰਦਰ ਸਿੰਘ ਬਿੰਦੀ, ਹਰਦੀਪ ਸਿੰਘ ਮਹਿਮੇ ਕਾ, ਜਗਸੀਰ ਸਿੰਘ ਬਬਲਾ, ਸੁਖਵਿੰਦਰ ਸਿੰਘ ਚਹਿਲ ਸ਼ਹਿਰੀ ਪ੍ਰਧਾਨ, ਜਸਵਿੰਦਰ ਸਿੰਘ ਦੁਲਟ ਜ਼ਿਲ੍ਹਾ ਮੀਤ ਪ੍ਰਧਾਨ, ਸੰਦੀਪ ਕੌਰ ਖਰਾਸੀਆ ਸ਼ਹਿਰੀ ਪ੍ਰਧਾਨ ਇਸਤਰੀ ਅਕਾਲੀ ਦਲ, ਰਵਿੰਦਰ ਸਿੰਘ ਰੰਧਾਵਾ ਰਿਟਾਇਰ ਐਸ.ਪੀ., ਬਾਬਾ ਕੁਲਵੰਤ ਸਿੰਘ ਕਾਂਤੀ,ਹਰਮੇਸ਼ ਸਿੰਘ ਸਿੱਧੂ, ਸਤਿਗੁਰ ਸਿੰਘ ਸ਼ੇਰੋਂ, ਬਚਿੱਤਰ ਸਿੰਘ ਮੱਟ, ਗੁਰਜੰਟ ਸਿੰਘ ਪ੍ਰਧਾਨ ਲੋਕਲ ਕਮੇਟੀ, ਪਰਮਜੀਤ ਸਿੰਘ ਭੋਲਾ, ਗੁਰਮੀਤ ਸਿੰਘ ਸਿੱਧੂ, ਭਗਵੰਤ ਸਿੰਘ ਸਰਕਲ ਪ੍ਰਧਾਨ, ਗੁਰਸੇਵਕ ਸਿੰਘ ਸਿੱਧੂ, ਕਮਲ ਬਰਾੜ, ਗਗਨਦੀਪ ਸਿੰਘ ਹੈਡ ਗ੍ਰੰਥੀ, ਰਾਜਵੀਰ ਸਿੰਘ ਅਕਾਊਂਟੈਂਟ, ਨਿਰਮਲ ਸਿੰਘ ਰੀਕਾਰਡ ਕੀਪਰ, ਲਵਪ੍ਰੀਤ ਸਿੰਘ ਸਹਾਇਕ ਸਟੋਰ ਕੀਪਰ, ਜਗਸੀਰ ਸਿੰਘ ਗਾਂਧੀ, ਕੁਲਦੀਪ ਸਿੰਘ ਦੂਲੋ, ਗੁਰਅੰਮ੍ਰਿਤਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਮਰਹੂਮ ਮੋਨਿਕਾ ਗੋਇਲ ਦੀ ਯਾਦ ਵਿੱਚ ਸ੍ਰੀ ਸ਼ਿਵ ਮਹਾਂਪੁਰਾਣ ਯੱਗ ਕਰਵਾਇਆ
Ad Position 24