ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਖੇਡ ਦਿਵਸ ਮਨਾਇਆ
ਸੰਗਰੂਰ, 30 ਅਗਸਤ (ਧੀਰਜ ਪਸ਼ੋਰੀਆ) - ਫਾਰਚੂਨ ਕਾਨਵੈਂਟ ਸਕੂਲ ਵਿੱਚ ਅੱਜ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਕੈਂਪਸ ਵਿੱਚ ਵਿਸ਼ੇਸ਼ ਖੇਡ ਸਮਾਗਮ ਕਰਵਾਇਆ ਗਿਆ।
ਸੰਗਰੂਰ, 30 ਅਗਸਤ (ਧੀਰਜ ਪਸ਼ੋਰੀਆ) - ਫਾਰਚੂਨ ਕਾਨਵੈਂਟ ਸਕੂਲ ਵਿੱਚ ਅੱਜ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਕੈਂਪਸ ਵਿੱਚ ਵਿਸ਼ੇਸ਼ ਖੇਡ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਨੇ 100, 200 ਮੀਟਰ ਦੌੜ, ਸ਼ਾਟ ਪੁਟ, ਜੈਵਲਿਨ ਥ੍ਰੋ, ਵਾਲੀਬਾਲ ਮੈਚ ਅਤੇ ਹੋਰ ਕਈ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਸਮਾਗਮ ਦਾ ਮਕਸਦ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰਨਾ ਸੀ।ਸਕੂਲ ਦੇ ਚੇਅਰਮੈਨ ਡਾ. ਪ੍ਰਤਾਪ ਸਿੰਘ ਧਾਲੀਵਾਲ ਨੇ ਅਜਿਹੇ ਸਮਾਗਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿ ਸਕੇ। ਸਕੂਲ ਪ੍ਰਬੰਧਕ ਕਮੇਟੀ ਨੇ ਵੀ ਇਸ ਸਮਾਗਮ ਦੀ ਸਫਲਤਾ ਲਈ ਖੁਸ਼ੀ ਪ੍ਰਗਟਾਈ।