31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ’ਤੇ ਪੱਕਾ ਮੋਰਚਾ ਸ਼ੁਰੂ

ਮਲੇਰਕੋਟਲਾ, 30 ਅਗਸਤ (ਮੁਹੰਮਦ ਹਨੀਫ਼ ਥਿੰਦ)-ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈੱਡਕੁਆਰਟਰ ਤੇ ਪੱਕਾ ਮੋਰਚਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ। ਕਿਸਾਨ ਆਪਣੇ ਟਰੈਕਟਰ ਟਰਾਲੀਆਂ ਅਤੇ ਰਾਸ਼ਨ ਪਾਣੀ ਲੈ ਕੇ ਦਿਨ ਰਾਤ ਦੇ ਪੱਕੇ ਮੋਰਚੇ ਵਿਚ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 31-08-2026
ਮਲੇਰਕੋਟਲਾ, 30 ਅਗਸਤ (ਮੁਹੰਮਦ ਹਨੀਫ਼ ਥਿੰਦ)-ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈੱਡਕੁਆਰਟਰ ਤੇ ਪੱਕਾ ਮੋਰਚਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ। ਕਿਸਾਨ ਆਪਣੇ ਟਰੈਕਟਰ ਟਰਾਲੀਆਂ ਅਤੇ ਰਾਸ਼ਨ ਪਾਣੀ ਲੈ ਕੇ ਦਿਨ ਰਾਤ ਦੇ ਪੱਕੇ ਮੋਰਚੇ ਵਿਚ ਸ਼ਾਮਲ ਹੋਏ। ਨਿਰਮਲ ਸਿੰਘ ਅਲੀਪੁਰ ਨੇ ਬੋਲਦਿਆਂ ਦੱਸਿਆ ਕਿ ਮੋਦੀ ਸਰਕਾਰ ਨੇ ਜੋ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਉਸ ਨੂੰ ਰੱਦ ਕਰਵਾਉਣ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਦੁਆਰਾ ਲਿਆਂਦੀ ਲੈਂਡ ਪੂਲਿੰਗ ਨੀਤੀ ਵਾਪਸ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਸਿਰ ਚੜੇ ਕਰਜ਼ੇ ਖਤਮ ਹੋਣ, ਕਰਜਾ ਕਾਨੂੰਨ ਬਣੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਮਿਲੇ, ਸਰਕਾਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲੈ ਕੇ ਆਵੇ, ਪੁਲਿਸ ਜਬਰ ਬੰਦ ਕੀਤਾ ਜਾਵੇ, ਝੂਠੇ ਪੁਲਿਸ ਮੁਕਾਬਲੇ ਬੰਦ ਹੋਣ, ਤੇ ਕਿਸਾਨ ਆਗੂਆਂ ਤੇ ਅੰਦੋਲਨਾਂ ਦੌਰਾਨ ਪਾਏ ਸਾਰੇ ਪਰਚੇ ਰੱਦ ਹੋਣ ਤੋਂ ਇਲਾਵਾ ਆਬਾਦਕਾਰਾਂ ਨੂੰ ਮੁਜਾਰਿਆਂ ਨੂੰ ਜਮੀਨਾਂ ਦੇ ਮਾਲਕ ਹੱਕ ਮਿਲਣ ਤੇ ਹੜਾਂ ਅਤੇ ਕੁਦਰਤੀ ਆਫਤਾਂ ਨਾਲ ਹੋਵੇ ਨੁਕਸਾਨ ਦਾ ਮੁਆਵਜਾ ਕਾਸ਼ਤਕਾਰਾਂ ਨੂੰ ਮਿਲੇ ਇਹ ਭਖਦੀਆਂ ਅਤੇ ਹੋਰ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰਾਂ ’ਤੇ ਧਰਨੇ ਸ਼ੁਰੂ ਕੀਤੇ ਗਏ। ਇਸ ਮੌਕੇ ਜਿਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ, ਰਾਜਿੰਦਰ ਸਿੰਘ ਭੋਗੀਵਾਲ, ਜਗਤਾਰ ਸਿੰਘ ਸਰੌਦ, ਰਛਪਾਲ ਸਿੰਘ ਰੜ, ਹਰਿੰਦਰ ਸਿੰਘ ਚੌਦਾਂ, ਜਗਰੂਪ ਸਿੰਘ ਖੁਰਦ ਤੋਂ ਇਲਾਵਾ ਔਰਤ ਆਗੂ ਹਰਜੀਤ ਕੌਰ ਹਥਨ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮਜਦੂਰ ਔਰਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬੱਸ ਨਾ ਰੁਕਣ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਡਰਾਈਵਰ-ਕੰਡਕਟਰ ਵਿਚਾਲੇ ਤਕਰਾਰ, ਮਾਮਲਾ ਥਾਣਾ ਛਾਜਲੀ ਪਹੁੰਚਿਆ ਅਗਲੀ ਖ਼ਬਰ ਮਿੱਡ-ਡੇ-ਮੀਲ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24