31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿੱਤ ਮੰਤਰੀ ਚੀਮਾ ਨਾਲ ਆਂਗਣਵਾੜੀ ਯੂਨੀਅਨ ਦੇ ਆਗੂਆਂ ਵਲੋਂ ਮੁਲਾਕਾਤ

ਸੰਗਰੂਰ, 30 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਪੰਜਾਬ ਵਰਕਿੰਗ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਕੈਸ਼ੀਅਰ ਹਰਪ੍ਰੀਤ ਕੌਰ ਛਾਜਲੀ, ਬਲਾਕ ਵਰਕਿੰਗ ਕਮੇਟੀ ਮੈਂਬਰ ਕੁਲਵਿੰਦਰ ਕੌਰ, ਸਰਕਲ ਛਾਜਲੀ ਦੀ ਕੈਸ਼ੀਅਰ ਰਾਣੀ ਕੌਰ, ਜਰਨਲ ਸਕੱਤਰ ਬਬਨਦੀਪ ਕੌਰ ਅਤੇ ਜ਼ਿਲ੍ਹਾ ਸੰਗਰੂਰ ਦੇ ਬਲਾਕ ਸੁਨਾਮ -1 ਦੀ ਜਰਨਲ ਸਕੱਤਰ ਗੁਰਰਾਜ ਕੌਰ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਫਾਈਲ ਤਸਵੀਰ। 31-08-2026
ਸੰਗਰੂਰ, 30 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਪੰਜਾਬ ਵਰਕਿੰਗ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਕੈਸ਼ੀਅਰ ਹਰਪ੍ਰੀਤ ਕੌਰ ਛਾਜਲੀ, ਬਲਾਕ ਵਰਕਿੰਗ ਕਮੇਟੀ ਮੈਂਬਰ ਕੁਲਵਿੰਦਰ ਕੌਰ, ਸਰਕਲ ਛਾਜਲੀ ਦੀ ਕੈਸ਼ੀਅਰ ਰਾਣੀ ਕੌਰ, ਜਰਨਲ ਸਕੱਤਰ ਬਬਨਦੀਪ ਕੌਰ ਅਤੇ ਜ਼ਿਲ੍ਹਾ ਸੰਗਰੂਰ ਦੇ ਬਲਾਕ ਸੁਨਾਮ -1 ਦੀ ਜਰਨਲ ਸਕੱਤਰ ਗੁਰਰਾਜ ਕੌਰ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਵੱਲੋਂ ਵਿੱਤ ਮੰਤਰੀ ਦੇ ਧਿਆਨ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਲਿਆਂਦੀਆਂ ਗਈਆਂ ਅਤੇ ਇਨ੍ਹਾਂ ਦੇ ਤੁਰੰਤ ਹੱਲ ਲਈ ਸਰਕਾਰ ਤੋਂ ਯੋਗ ਕਾਰਵਾਈ ਦੀ ਮੰਗ ਕੀਤੀ ਗਈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਜਲਦ ਫੈਸਲਾ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ। ਯੂਨੀਅਨ ਨੇ ਕਿਹਾ ਕਿ ਜੇਕਰ ਮੰਗਾਂ ਦਾ ਯੋਗ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਆਪਣੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਬਾਹਰ ਕਿਸਾਨਾਂ ਨੇ ਆਰੰਭ ਕੀਤਾ ਪੱਕਾ ਮੋਰਚਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਯੋਗਾਸਨ ਮੁਕਾਬਲਿਆਂ ਵਿਚ ਮੀਨਾਕਸ਼ੀ ਗੋਠਵਾਲ ਨੇ ਹਾਸਿਲ ਕੀਤਾ ਪਹਿਲਾ ਸਥਾਨ ਬੰਦੀ ਸਿੰਘਾਂ ਦੀ ਰਿਹਾਈ ਲਈ...
Ad Position 24