ਲੋਕ ਨਾਚ ਵਿਚ ਸਰੋਜ ਅਤੇ ਲੀਕ ਗੀਤਾਂ ਵਿਚ ਨਰਗਿਸ ਨੂੰ ਮਿਲਿਆ ਪਹਿਲਾ ਸਥਾਨ
ਸੰਗਰੂਰ, 30 ਅਗਸਤ (ਸੁਖਵਿੰਦਰ ਸਿੰਘ ਫੁੱਲ)–ਸਥਾਨਕ ਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਵਿਖੇ ਧੀ ਪੰਜਾਬਣ ਮੰਚ ਵਲੋਂ ਕਰਵਾਏ ਸੱਭਿਆਚਾਰਕ ਮੁਕਾਬਲਿਆਂ ਵਿਚ ਵਿਦਿਆਰਥੀਆਂ ਵਿਚ ਕਮਾਲ ਦੀ ਦਿਲਚਸਪੀ ਵੇਖਣ ਨੂੰ ਮਿਲੀ। ਲੋਕ ਗੀਤ ਵਿਚ ਅਕਾਲ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਣ ਨਰਗਿਸ ਨੇ ਪਹਿਲਾ ਅਤੇ ਕਿਰਨ ਨੇ ਦੂਸਰਾ ਸਥਾਨ ਹਾਸਲ ਕੀਤਾ ਜਦਕਿ ਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਦੀ ਰਮਨਦੀਪ ਕੌਰ ਤੀਸਰਾ ਸਥਾਨ ਹਾਸਲ ਹੋਇਆ।
ਸੰਗਰੂਰ, 30 ਅਗਸਤ (ਸੁਖਵਿੰਦਰ ਸਿੰਘ ਫੁੱਲ)–ਸਥਾਨਕ ਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਵਿਖੇ ਧੀ ਪੰਜਾਬਣ ਮੰਚ ਵਲੋਂ ਕਰਵਾਏ ਸੱਭਿਆਚਾਰਕ ਮੁਕਾਬਲਿਆਂ ਵਿਚ ਵਿਦਿਆਰਥੀਆਂ ਵਿਚ ਕਮਾਲ ਦੀ ਦਿਲਚਸਪੀ ਵੇਖਣ ਨੂੰ ਮਿਲੀ। ਲੋਕ ਗੀਤ ਵਿਚ ਅਕਾਲ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਣ ਨਰਗਿਸ ਨੇ ਪਹਿਲਾ ਅਤੇ ਕਿਰਨ ਨੇ ਦੂਸਰਾ ਸਥਾਨ ਹਾਸਲ ਕੀਤਾ ਜਦਕਿ ਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਦੀ ਰਮਨਦੀਪ ਕੌਰ ਤੀਸਰਾ ਸਥਾਨ ਹਾਸਲ ਹੋਇਆ। ਇਸੇ ਤਰ੍ਹਾਂ ਲੋਕ ਨਾਚ ਵਿਚ ਸਰੋਜ ਨੇ ਪਹਿਲਾ, ਮੰਨਤ ਅਤੇ ਲਾਇਫ ਗਾਰਡ ਇੰਸਟੀਚਿਊਟ ਆਫ ਨਰਸਿੰਗ ਦੀ ਸਨੇਹਾ ਨੇ ਦੂਸਰਾ, ਅਕਾਲ ਕਾਲਜ ਮਸਤੂਆਣਾ ਦੀ ਕੁੰਮਕੁੰਮ, ਨੇਹਾ ਅਤੇ ਲਾਇਫ ਗਾਰਡ ਨਰਸਿੰਗ ਇੰਸਟੀਚਿਊਟ ਦੀ ਸਿਮਰਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਜੱਜਮੈਂਟ ਦੀ ਜੁੰਮੇਵਾਰੀ ਫਿਲਮੀ ਅਦਾਕਾਰਾ, ਲੇਖਿਕਾ ਅਤੇ ਪੁਲਿਸ ਇੰਸਪੈਕਟਰ ਹਰਸ਼ਜੋਤ ਕੌਰ, ਕੁਲਵਿੰਦਰ ਕੌਰ ਢੀਂਗਰਾ ਅਤੇ ਰਾਜਦੀਪ ਕੌਰ ਬਰਾੜ ਨੇ ਨਿਭਾਈ । ਧੀ ਪੰਜਾਬਣ ਮੰਚ ਦੇ ਪ੍ਰਧਾਨ ਸ੍ਰੀਮਤੀ ਸ਼ਸ਼ੀ ਬਾਲਾ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਸ੍ਰੀਮਤੀ ਕੁਲਵਿੰਦਰ ਕੌਰ ਢੀਂਗਰਾ ਨੇ ਮੰਚ ਵਲੋਂ ਅਤੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਕਾਲਜ ਵਲੋਂ ਆਈਆਂ ਸਖਸ਼ੀਅਤਾਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਵਜੋਂ ਪਹੁੰਚੇ ਸ. ਹਰਜੀਤ ਸਿੰਘ ਅਰੋੜਾ ਪ੍ਰਬੰਧਕ ਪਿੰਗਲਵਾੜਾ ਸ਼ਾਖਾ ਸੰਗਰੂਰ ਨੇ ਪੰਜਾਬੀ ਸੱਭਿਆਚਾਰ ਦੀਆਂ ਵਿਸ਼ੇਸ਼ਤਾਵਾਂ ਦੀ ਗੱਲ ਕਰਦਿਆਂ ਪੁਰਾਣੇ ਵਿਰਸੇ ਨੂੰ ਸੰਭਾਲਣ ਦੀ ਲੋੜ ਉੱਤੇ ਜ਼ੋਰ ਦਿੱਤਾ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਫਾਦਰ ਲਾਰੈਂਸ ਬੈਨਡਿਕਟ ਨੇ ਕਿਹਾ ਕਿ ਅਜਿਹਾ ਸਮਾਗਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਪੁਰਾਤਨ ਵਿਰਸੇ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਇੰਜੀ. ਸ਼ਿਵ ਆਰੀਆ ਚੇਅਰਮੈਨ ਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਨੇ ਧੀ ਪੰਜਾਬਣ ਮੰਚ ਵਲੋਂ ਪੁਰਾਤਨ ਵਿਰਸੇ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੀ ਸਲਾਘਾ ਕੀਤੀ ਅਤੇ ਆਏ ਮਹਿਮਾਨਾਂ ਦਾ ਇੰਸਟੀਚਿਊਟ ਵਲੋਂ ਧੰਨਵਾਦ ਕੀਤਾ। ਬਲਵੰਤ ਸਿੰਘ ਜੋਗਾ ਚੇਅਰਮੈਨ ਸਾਹਿਤ ਸਦਨ ਸੰਗਰੂਰ, ਅਨੋਖ ਸਿੰਘ ਵਿਰਕ, ਹਰਜੀਤ ਸਿੰਘ ਢੀਂਗਰਾ ਡਾਇਰੈਕਟਰ ਧੀ ਪੰਜਾਬਣ ਮੰਚ, ਹਰਜਿੰਦਰ ਕੌਰ ਢੀਂਡਸਾ, ਡਾ. ਹਰਪ੍ਰੀਤ ਕੌਰ, ਚੰਚਲ , ਸੁਰਜੀਤ ਸਿੰਘ ਈ.ਓ ਅਤੇ ਹੋਰ ਸ਼ਖ਼ਸੀਅਤਾਂ ਨੇ ਵੀ ਸਮਾਗਮ ਦੇ ਪ੍ਰਬੰਧਕਾਂ ਦੀ ਸਲਾਘਾ ਕੀਤੀ।