ਅੰਬੇਡਕਰ ਭਵਨ ਦੀ ਉਸਾਰੀ ਲਈ ਰਾਸ਼ੀ ਭੇਟ
ਕੌਹਰੀਆਂ, 30 ਅਗਸਤ (ਸੁਨੀਲ ਕੁਮਾਰ ਗਰਗ) - ਜ਼ਿਲ੍ਹਾ ਸੰਗਰੂਰ ਦੇ ਪਿੰਡ ਉਭਿਆਂ ਵਿਖੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਓ. ਐਸ.
ਕੌਹਰੀਆਂ, 30 ਅਗਸਤ (ਸੁਨੀਲ ਕੁਮਾਰ ਗਰਗ) - ਜ਼ਿਲ੍ਹਾ ਸੰਗਰੂਰ ਦੇ ਪਿੰਡ ਉਭਿਆਂ ਵਿਖੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਵੱਲੋਂ 20 ਲੱਖ ਰੁਪਏ ਦਾ ਚੈੱਕ ਅੰਬੇਦਕਰ ਭਵਨ ਦੀ ਉਸਾਰੀ ਲਈ ਗ੍ਰਾਮ ਪੰਚਾਇਤ ਨੂੰ ਸੌਂਪਿਆ ਗਿਆ। ਇਸ ਮੌਕੇ ਉਨਾਂ ਕਿਹਾ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਮੰਗ ਕੀਤੀ ਗਈ ਸੀ ਕਿ ਅੰਬੇਦਕਰ ਭਵਨ ਬਣਾਇਆ ਜਾਵੇ। ਇਹ ਮੰਗ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਦਿਆਂ ਉਨਾ ਅੰਬੇਦਕਰ ਭਵਨ ਲਈ 20 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਤਾਂ ਜੋ ਇਹ ਵਿਕਾਸ ਦੇ ਕੰਮ ਜਲਦੀ ਨੇਪਰੇ ਚਾੜੇ ਜਾ ਸਕਣ। ਜਲਦੀ ਹੀ 20 ਲੱਖ ਰੁਪਏ ਦੀ ਲਾਗਤ ਨਾਲ ਅੰਬੇਡਕਰ ਭਵਨ ਦੀ ਉਸਾਰੀ ਸ਼ੁਰੂ ਕਰਵਾਉਣ ਦਾ ਐਲਾਨ ਕੀਤਾ ਗਿਆ, ਤਾਂ ਜੋ ਪਿੰਡ ਵਾਸੀਆਂ ਨੂੰ ਸਮਾਜਿਕ ਪ੍ਰੋਗਰਾਮਾਂ ਲਈ ਸਹੂਲਤ ਮਿਲ ਸਕੇ।ਪਿੰਡਾਂ ਉਭਿਆਂ ਦੇ ਲੋਕ ਖੁਸ਼ ਨਜਰ ਆ ਰਹੇ ਹਨ। ਇਸ ਮੌਕੇ ਸਰਪੰਚ ਗਗਨਦੀਪ ਸਿੰਘ ਵੱਲੋਂ ਪੰਜਾਬ ਸਰਕਾਰ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਦਾ ਧੰਨਵਾਦ ਕੀਤਾ। ਇਸ ਮੌਕੇ ਮਹਿੰਦਰ ਸਿੰਘ ਚਹਿਲ ਤੋਂ ਇਲਾਵਾਂ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ।