30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼ਹਿਰ ਦੇ ਨਿਕਾਸੀ ਨਾਲੇ ’ਤੇ ਹੋਏ ਨਜਾਇਜ਼ ਕਬਜ਼ੇ ਬਰਸਾਤੀ ਪਾਣੀ ਦੇ ਨਿਕਾਸ ਵਿੱਚ ਵੱਡੀ ਰੁਕਾਵਟ

ਸੰਗਰੂਰ, 30 ਅਗਸਤ (ਧੀਰਜ ਪਸੋਰੀਆ) - ਸੰਗਰੂਰ ਸ਼ਹਿਰ ਵਿੱਚ ਜਗ੍ਹਾ ਜਗ੍ਹਾ ਬਣੇ ਕੂੜੇ ਦੇ ਡੰਪਾਂ ਨੂੰ ਹਟਾਉਣ ਲਈ 10 ਦਿਨਾਂ ਸਫਾਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਸ਼ਹਿਰ ਦੇ ਸੀਵਰੇਜ ਨਿਕਾਸੀ ਪ੍ਰਬੰਧਾਂ ਨੂੰ ਦਰੁਸਤ ਕਰਨ ਲਈ ਮੇਨ ਪਾਈਪ ਲਾਈਨਾਂ ਦੀ ਸਫਾਈ ਦਾ ਕੰਮ ਲਗਾਤਾਰ ਜਾਰੀ ਹੈ।

Ad Position 21
No active advertisement
ਨਗਰ ਕੌਂਸਲ ’ਚ ਮਤਾ ਲਿਆ ਕੇ ਜਲਦ ਹੀ ਨਜਾਇਜ਼ ਕਬਜ਼ਿਆਂ ਵਾਲਿਆਂ ਨੂੰ ਨੋਟਿਸ ਕੱਢੇ ਜਾਣਗੇ - ਭਰਾਜ 31-08-2026
ਸੰਗਰੂਰ, 30 ਅਗਸਤ (ਧੀਰਜ ਪਸੋਰੀਆ) - ਸੰਗਰੂਰ ਸ਼ਹਿਰ ਵਿੱਚ ਜਗ੍ਹਾ ਜਗ੍ਹਾ ਬਣੇ ਕੂੜੇ ਦੇ ਡੰਪਾਂ ਨੂੰ ਹਟਾਉਣ ਲਈ 10 ਦਿਨਾਂ ਸਫਾਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਸ਼ਹਿਰ ਦੇ ਸੀਵਰੇਜ ਨਿਕਾਸੀ ਪ੍ਰਬੰਧਾਂ ਨੂੰ ਦਰੁਸਤ ਕਰਨ ਲਈ ਮੇਨ ਪਾਈਪ ਲਾਈਨਾਂ ਦੀ ਸਫਾਈ ਦਾ ਕੰਮ ਲਗਾਤਾਰ ਜਾਰੀ ਹੈ। ਇਕ ਸਵਾਲ ਦੇ ਜਵਾਬ ਵਿੱਚ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸ਼ਹਿਰ ਵਿੱਚੋਂ ਲੰਘਦੇ ਨਿਕਾਸੀ ਨਾਲੇ ਤੇ 27 - 28 ਥਾਵਾਂ ’ਤੇ ਹੋਏ ਨਜਾਇਜ਼ ਕਬਜ਼ੇ ਬਰਸਾਤੀ ਪਾਣੀ ਦੇ ਨਿਕਾਸ ਵਿੱਚ ਵੱਡੀ ਰੁਕਾਵਟ ਬਣੇ ਹੋਏ ਹਨ ਕਿਉਂਕਿ ਇਹਨਾਂ ਨਜਾਇਜ਼ ਕਬਜ਼ਿਆਂ ਕਾਰਨ ਨਿਕਾਸੀ ਨਾਲੇ ਦੀ ਠੀਕ ਢੰਗ ਨਾਲ ਸਫਾਈ ਨਹੀਂ ਹੋ ਸਕਦੀ! ਇਹਨਾਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਜਲਦ ਹੀ ਨਗਰ ਕੌਂਸਲ ਸੰਗਰੂਰ ਦੇ ਹਾਊਸ ਵਿੱਚ ਮਤਾ ਲਿਆਂਦਾ ਜਾਵੇਗਾ ਅਤੇ ਉਸ ਤੋਂ ਬਾਅਦ ਨਜਾਇਜ਼ ਕਬਜ਼ਾਧਾਰੀਆਂ ਨੂੰ ਨੋਟਿਸ ਕੱਢ ਕੇ ਇਹਨਾਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਾਨੂੰਨੀ ਰਾਹ ਅਖਤਿਆਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 20 - 25 ਪਰਿਵਾਰਾਂ ਦੇ ਨਜਾਇਜ਼ ਕਬਜ਼ਿਆਂ ਅਤੇ ਕੁਝ ਸਰਕਾਰੀ ਦਫਤਰਾਂ ਦੇ ਕਬਜਿਆਂ ਕਾਰਨ ਸਾਰਾ ਸ਼ਹਿਰ ਸੰਤਾਪ ਹੰਢਾ ਰਿਹਾ ਹੈ! ਇਸ ਲਈ ਜਲਦ ਹੀ ਇਸ ਸਬੰਧੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਥੋੜੀ ਜਿਹੀ ਬਰਸਾਤ ਨਾਲ ਹੀ ਬੱਸ ਸਟੈਂਡ ਦੇ ਨੇੜੇ ਧੂਰੀ ਗੇਟ ਬਾਹਰਲਾ ਬਾਜ਼ਾਰ ਇੱਕ ਦਰਿਆ ਦਾ ਰੂਪ ਧਾਰਨ ਕਰ ਜਾਂਦਾ ਹੈ ਜਿਸ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ 8 ਤੋਂ ਸ਼ੁਰੂ ਅਗਲੀ ਖ਼ਬਰ ਖੇਡ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24