26 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾ ਰਿਹਾ ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕਤਾ ਪੰਦ੍ਹਰਵਾੜਾ
ਸੰਗਰੂਰ, 31 ਅਗਸਤ (ਸੁਖਵਿੰਦਰ ਸਿੰਘ ਫੁੱਲ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ.
ਡ
ਡਾ. ਅਮਰਜੀਤ ਕੌਰ।
01-09-2026
ਸੰਗਰੂਰ, 31 ਅਗਸਤ (ਸੁਖਵਿੰਦਰ ਸਿੰਘ ਫੁੱਲ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਅਮਰਜੀਤ ਕੌਰ ਦੀ ਅਗਵਾਈ ਵਿਚ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ.ਅਮਰਜੀਤ ਕੌਰ ਨੇ ਕਿਹਾ ਕਿ ਮਰਨ ਉਪਰੰਤ ਅੱਖਾਂ ਦਾਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 25 ਅਗਸਤ ਤੋਂ 8 ਸਤੰਬਰ ਤੱਕ ਅੱਖ ਦਾਨ ਜਾਗਰੂਕਤਾ ਪੰਦਰਵਾੜਾ ਮਨ੍ਹਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅੱਖਾਂ ਦਾਨ ਸਿਰਫ ਮੌਤ ਤੋਂ ਬਾਅਦ ਹੀ ਹੁੰਦੀਆਂ ਹਨ, ਅੱਖਾਂ ਦਾਨ ਕਰਨ ਨਾਲ ਇੱਕ ਵਿਅਕਤੀ ਦੋ ਵਿਅਕਤੀਆਂ ਦੀ ਜਿੰਦਗੀ ਰੋਸ਼ਨ ਕਰ ਸਕਦਾ ਹੈ। ਅੱਖਾਂ ਦਾਨ ਮੌਤ ਤੋਂ 4 ਤੋਂ 6 ਘੰਟਿਆਂ ਦੇ ਵਿੱਚ ਹੀ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਚਾਹੇ ਉਸਦੇ ਐਨਕਾਂ ਲੱਗੀਆ ਹੋਣ, ਅੱਖਾਂ ਦੇ ਅਪਰੇਸ਼ਨ ਹੋਏ ਹੋਣ, ਅੱਖਾਂ ਵਿੱਚ ਲੈਂਜ ਪਾਏ ਹੋਣ ਜਾਂ ਬੀ.ਪੀ. ਅਤੇ ਸ਼ੁਗਰ ਦਾ ਮਰੀਜ਼ ਹੈ, ਵੀ ਅੱਖ ਦਾਨ ਕਰ ਸਕਦਾ ਹੈ।ਮੌਤ ਉਪਰੰਤ ਅੱਖਾਂ ਦਾਨ ਲਈ ਆਈ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟਾਂ ਵਿੱਚ ਹੀ ਮੁਕੰਮਲ ਕਰ ਲਈ ਜਾਂਦੀ ਹੈ। ਜਿਹਨਾਂ ਮਰੀਜਾਂ ਨੂੰ ਐਚ. ਆਈ.ਵੀ./ ਏਡਜ, ਰੇਬੀਜ, ਦਿਮਾਗੀ ਬੁਖਾਰ ਅਤੇ ਕਾਲਾ ਪੀਲੀਆ ਹੈ ਉਹ ਅੱਖਾਂ ਦਾਨ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਅੱਖਦਾਨ ਨੂੰ ਲੋਕ ਲਹਿਰ ਬਣਾਉਣ ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਅੱਖਾਂ ਲੈਣ ਅਤੇ ਅੱਖਾਂ ਦਾਨ ਦੇਣ ਵਾਲਿਆਂ ਦੇ ਵਿਚਲੇ ਅੰਤਰ ਨੂੰ ਘਟਾਇਆ ਜਾ ਸਕੇ। ਉਹਨਾਂ ਕਿਹਾ ਕਿ ਧਾਰਮਿਕ ਆਗੂਆਂ ਨੇ ਵੀ ਅੰਗਦਾਨ ਅਤੇ ਅੱਖਾਂ ਦੇ ਦਾਨ ਦੀ ਮਹੱਤਤਾ ਲਈ ਪ੍ਰੇਰਿਆ ਹੈ। ਐਸ.ਐਮ.ਓ. ਆਈ ਮੋਬਾਇਲ ਯੂਨਿਟ ਡਾ.ਨਿਧੀ ਗੁਪਤਾ ਨੇ ਦੱਸਿਆ ਕਿ ਅੱਖਾਂ ਦਾਨ ਕਰਨ ਲਈ ਨੇੜੇ ਦੇ ਅੱਖਦਾਨ ਕੇਂਦਰ ਜਾਂ ਆਨ ਲਾਈਨ ਵਿਭਾਗ ਦੀ ਵੈਬ ਸਾਈਟ ਰਾਹੀ ਰਜਿਸਟਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਤਰੀਕੇ ਨਾਲ ਵਿਅਕਤੀ ਦੀ ਪੂਰੀ ਅੱਖ ਕੱਢੀ ਨਹੀਂ ਜਾਂਦੀ ਸਗੋਂ ਸਿਰਫ ਕੋਰਨੀਆਂ ਹੀ ਕੱਢਿਆਂ ਜਾਂਦਾ ਹੈ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੁਹਿੰਮ ਵਿਚ ਆਪਣਾ ਸਹਿਯੋਗ ਦਿਓ, ਤੁਹਾਡੀਆਂ ਦਾਨ ਕੀਤੀਆਂ ਅੱਖਾਂ ਦੋ ਜਿੰਦਗੀਆਂ ਨੂੰ ਰੌਸ਼ਨੀ ਦੇ ਸਕਦੀਆਂ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜਿਲੇ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅੱਖਾਂ ਦਾਨ ਕਰਨ ਲਈ ਪ੍ਰਣ ਵੀ ਕਰਵਾਇਆ ਜਾ ਰਿਹਾ ਹੈ।