01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦੋਵਾਂ ਮੁੱਖ ਗੇਟਾਂ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੀਤੇ ਰੋਸ ਮੁਜ਼ਾਹਰਾ

ਸੰਗਰੂਰ, 31 ਅਗਸਤ (ਅਮਨਦੀਪ ਸਿੰਘ ਬਿੱਟਾ)–ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਜ ਦੋ ਕਿਸਾਨ ਜਥੇਬੰਦੀਆਂ ਦੇ ਵੱਖ ਵੱਖਰੇ ਧਰਨਿਆਂ ਦਾ ਕੇਂਦਰ ਬਿੰਦੂ ਬਣਿਆ ਰਿਹਾ। ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਖ਼ਾਲਸਾ ਸਕੂਲ ਵਾਲੇ ਪਾਸਿਓ ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੱਕਾ ਮੋਰਚਾ ਆਰੰਭ ਕਰ ਦਿੱਤਾ ਗਿਆ ਸੀ ਜਦ ਕਿ ਅੱਜ ਦੂਜੇ ਗੇਟ ਪੁਰਾਣੀ ਨਗਰ ਕੌਂਸਲ ਦੀ ਬਿਲਡਿੰਗ ਵਾਲੇ ਪਾਸਿਓ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਜ਼ੋਰਦਾਰ ਪ੍ਰਦਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-09-2026
ਸੰਗਰੂਰ, 31 ਅਗਸਤ (ਅਮਨਦੀਪ ਸਿੰਘ ਬਿੱਟਾ)–ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਜ ਦੋ ਕਿਸਾਨ ਜਥੇਬੰਦੀਆਂ ਦੇ ਵੱਖ ਵੱਖਰੇ ਧਰਨਿਆਂ ਦਾ ਕੇਂਦਰ ਬਿੰਦੂ ਬਣਿਆ ਰਿਹਾ। ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਖ਼ਾਲਸਾ ਸਕੂਲ ਵਾਲੇ ਪਾਸਿਓ ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੱਕਾ ਮੋਰਚਾ ਆਰੰਭ ਕਰ ਦਿੱਤਾ ਗਿਆ ਸੀ ਜਦ ਕਿ ਅੱਜ ਦੂਜੇ ਗੇਟ ਪੁਰਾਣੀ ਨਗਰ ਕੌਂਸਲ ਦੀ ਬਿਲਡਿੰਗ ਵਾਲੇ ਪਾਸਿਓ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਜ਼ੋਰਦਾਰ ਪ੍ਰਦਸ਼ਨ ਕੀਤਾ ਗਿਆ। ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦਾ ਧਰਨਾ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਦਿੱਤੀ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਚੋਣਾ ਦੌਰਾਨ ਕੀਤੇ ਵਾਅਦੇ ਮੁਤਾਬਕ ਪੰਜ ਫਸਲਾ ਮੂੰਗੀ, ਮੱਕੀ, ਬਾਸਮਤੀ, ਆਲੂ ਅਤੇ ਸਰੋਂ੍ਹ ਦੀ ਫ਼ਸਲ ਉੱਤੇ ਡਾ. ਸਵਾਮੀਨਾਥਨ ਕਮਿਸ਼ਨ ਦੇ ਫ਼ਾਰਮੂਲੇ ਅਨੁਸਾਰ ਭਾਅ ਤੈਅ ਕਰ ਕੇ ਖਰੀਦ ਦੀ ਗਾਰੰਟੀ ਯਕੀਨੀ ਬਣਾਏ, ਪੰਜਾਬ ਸਰਕਾਰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਫ੍ਰੀ ਟਰੇਡ ਐਗਰੀਮੈਂਟ ਨੂੰ ਰੱਦ ਕਰਨ ਦਾ ਮਤਾ ਪਾਸ ਕਰੇ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਅਧਿਕਾਰ ਖੇਤਰਾਂ ਵਿੱਚ ਲਿਆਂਦੇ ਜਾ ਰਹੇ ਬਿਜਲੀ ਬਿੱਲ 2025 ਅਤੇ ਨਵਾਂ ਸੀਡ ਐਕਟ, ਸਹਿਕਾਰਤਾ ਕਾਨੂੰਨ 2026 ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰੇ। ਕਿਸਾਨ ਯੂਨੀਅਨ ਦੇ ਔਰਤ ਵਿੰਗ ਦੀ ਆਗੂ ਬਲਜੀਤ ਕੌਰ ਕਿਲਾ ਭਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮਾਫ਼ ਕਰ ਕੇ ਆਪਣਾ ਚੋਣ ਵਾਅਦਾ ਪੂਰਾ ਕਰੇ। ਜ਼ਿਲ੍ਹਾ ਆਗੂ ਰਾਜ ਸਿੰਘ ਖੇੜੀ, ਗੁਰਮੇਲ ਸਿੰਘ ਕੈਂਪਰ, ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੰਭੂ, ਖਨੌਰੀ ਅਤੇ ਰਤਨਪੂਰਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਮੋਰਚਿਆਂ ਨੂੰ ਸਾਜ਼ਿਸ਼ ਤਹਿਤ ਉਖਾੜਿਆ ਅਤੇ ਕਿਸਾਨ ਆਗੂਆਂ, ਔਰਤਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਉਪਰੰਤ ਜੇ.ਸੀ.ਬੀ. ਮਸ਼ੀਨਾਂ ਨਾਲ ਕਿਸਾਨਾਂ ਦੇ ਆਰਜ਼ੀ ਸ਼ੈੱਡਾਂ ਨੂੰ ਤਹਿਸ ਨਹਿਸ ਕਰ ਕੇ ਕਰੋੜਾਂ ਦੀ ਮਸ਼ੀਨਰੀ ਦਾ ਨੁਕਸਾਨ ਵੀ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਆਪ ਦੇ ਇੱਕ ਵਿਧਾਇਕ ਨੇ ਸੰਭੂ ਮੋਰਚੇ ਨੂੰ ਖ਼ੁਦ ਲੁੱਟਿਆ ਅਤੇ ਆਪਣੇ ਚਹੇਤਿਆਂ ਨੂੰ ਟਰੈਕਟਰ ਟਰਾਲੀਆਂ, ਏ.ਸੀ. ਕੂਲਰ, ਫਰਿੱਜ, ਐਲ.ਸੀ.ਡੀ. ਲੰਗਰ ਦਾ ਸਮਾਨ ਬਰਤਨ ਆਦਿ ਵੀ ਲੁੱਟੇ ਗਏ। ਉਨ੍ਹਾਂ ਮੰਗ ਕੀਤੀ ਕਿ ਮੋਰਚਿਆਂ ਦੇ ਨੁਕਸਾਨ ਦੀ ਤੁਰੰਤ ਪੂਰਤੀ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਹਰਦੇਵ ਸਿੰਘ ਕੁਲਾਰਾ, ਸੁਖਵਿੰਦਰ ਸਿੰਘ ਪੇਧਨੀ , ਅਮਰ ਲੌਂਗੋਵਾਲ, ਹੈਪੀ ਲੌਂਗੋਵਾਲ, ਬਲਵਿੰਦਰ ਸਿੰਘ, ਮਿੱਠੂ ਸਿੰਘ ਤੁੰਗਾ, ਬਲਜੀਤ ਸਿੰਘ, ਨੈਬ ਸਿੰਘ ਗੁੱਜਰਾ ਨੇ ਐਲਾਨ ਕੀਤਾ ਕਿ 14 ਸਤੰਬਰ ਤੋਂ ਪੰਜਾਬ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਖਨੌਰੀ ਵਿਖੇ ਸਰਵਿਸ ਰੋਡ ’ਤੇ ਬਿਨਾਂ ਸੁਰੱਖਿਆ ਪ੍ਰਬੰਧਾਂ ਦੇ ਧੜੱਲੇ ਨਾਲ ਚੱਲ ਰਹੀ ਪਾਈਪਲਾਈਨ ਵਿਛਾਉਣ ਦੀ ਖੁਦਾਈ ਅਗਲੀ ਖ਼ਬਰ ਉੱਭਰਦੇ ਦੌੜਾਕ ਜਸਕਰਨ ਸਿੰਘ ਨੇ ਜਿੱਤੇ 3 ਤਗਮੇ ਸਰਕਾਰੀ ਹਸਪਤਾਲ ਵਿਖੇ ਮਰੀਜ਼ਾਂ ਦੇ ਐਂਟੀ-ਰੈਬੀਜ਼ ਵੈਕਸੀਨ ਦੇ ਟੀਕੇ ਉਸੇ...
Ad Position 24