ਰਾਸ਼ਟਰੀ ਖੇਡ ਦਿਵਸ ਮੌਕੇ ਹਾਕੀ ਪ੍ਰੇਮੀਆਂ ਨੇ ਮੇਜਰ ਧਿਆਨ ਚੰਦ ਨੂੰ ਕੀਤਾ ਯਾਦ
ਸੰਗਰੂਰ, 31 ਅਗਸਤ (ਚੌਧਰੀ ਨੰਦ ਲਾਲ ਗਾਂਧੀ)–ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ ਗਿਆ। ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿਚ ਮਨਾਏ ਜਾਂਦੇ ਇਸ ਜਨਮ ਦਿਨ ਸਮਾਗਮ ਮੌਕੇ ਹਾਕੀ ਦੇ ਪ੍ਰਦਰਸ਼ਨੀ ਮੈਚ ਕਰਵਾਏ ਗਏ।
ਸੰਗਰੂਰ, 31 ਅਗਸਤ (ਚੌਧਰੀ ਨੰਦ ਲਾਲ ਗਾਂਧੀ)–ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ ਗਿਆ। ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿਚ ਮਨਾਏ ਜਾਂਦੇ ਇਸ ਜਨਮ ਦਿਨ ਸਮਾਗਮ ਮੌਕੇ ਹਾਕੀ ਦੇ ਪ੍ਰਦਰਸ਼ਨੀ ਮੈਚ ਕਰਵਾਏ ਗਏ। ਜ਼ਿਲ੍ਹਾ ਹਾਕੀ ਐਸੋਸੀਏਸ਼ਨ ਸੰਗਰੂਰ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਸਖਸ਼ੀਅਤਾਂ ਵਲੋਂ ਮੇਜਰ ਧਿਆਨ ਚੰਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੁਖਵਿੰਦਰ ਸਿੰਘ ਫੁੱਲ ਇੰਚਾਰਜ ਅਜੀਤ ਉਪ ਦਫਤਰ ਸੰਗਰੂਰ ਨੇ ਹਾਕੀ ਦੇ ਸਿਖਾਦਰੂ ਖਿਡਾਰੀਆਂ ਨੂੰ ਸੀਨੀਅਰਾਂ ਦੀ ਅਗਵਾਈ ਹੇਠ ਅੱਗੇ ਵਧਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹੇ ਖੇਡ ਅਫਸਰ ਮਨਦੀਪ ਸਿੰਘ, ਸਤੀਸ਼ ਕੁਮਾਰ, ਅਮਰਜੀਤ ਸਿੰਘ, ਸਤਿੰਦਰਜੀਤ ਸਿੰਘ, ਯਾਦਵਿੰਦਰ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਰਾਮ, ਲਵਨੀਤ ਸਿੰਘ ਹਾਕੀ ਕੋਚ, ਗੁਰਪ੍ਰੀਤ ਸਿੰਘ ਚੀਮਾ, ਸੁਖਵੀਰ ਸਿੰਘ, ਜੋਗਾ ਸਿੰਘ, ਲਵੀ, ਰਿੰਕੂ, ਗੁਰਪ੍ਰੀਤ ਸਿੰਘ ਪਨੇਸਰ, ਸੰਜੇ, ਕਾਰਤਿਕ ਕੁਮਾਰ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।