ਬੇਕਾਬੂ ਹੋਈ ਗੱਡੀ ਡਿਵਾਈਡਰ ਨੂੰ ਪਾਰ ਕਰ ਕੇ ਟਿੱਪਰ ਨਾਲ ਟਕਰਾਈ, ਗੱਡੀ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ
ਭਵਾਨੀਗੜ੍ਹ, 1 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਸੰਗਰੂਰ-ਪਟਿਆਲਾ ਮੁੱਖ ਸੜਕ ’ਤੇ ਦਲਜੀਤ ਢਾਬੇ ਕੋਲ ਅੱਜ ਦੁਪਹਿਰੇ ਪਟਿਆਲਾ ਸਾਈਡ ਤੋਂ ਆਉਂਦੀ ਇੱਕ ਗੱਡੀ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰ ਕੇ ਦੂਜੇ ਪਾਸੇ ਸੜਕ ’ਤੇ ਸਾਹਮਣੇ ਤੋਂ ਆਉਂਦੇ ਇੱਕ ਟਿੱਪਰ ਨਾਲ ਟਕਰਾਉਣ ਕਾਰਨ ਗੱਡੀ ’ਚ ਸਵਾਰ ਦੋ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਸਹਾਇਕ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇੱਕ ਇਨੋਵਾ ਗੱਡੀ ’ਚ ਸਵਾਰ ਦੋ ਵਿਅਕਤੀ ਪਟਿਆਲਾ ਸਾਈਡ ਤੋਂ ਸੰਗਰੂਰ ਵਲ ਨੂੰ ਜਾ ਰਹੇ ਸੀ ਤਾਂ ਅਚਾਨਕ ਹੀ ਇਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ਨੂੰ ਪਾਰ ਕਰ ਕੇ ਦੂਜੇ ਪਾਸੇ ਵਾਲੀ ਸੜਕ ’ਤੇ ਸਾਹਮਣੇ ਤੋਂ ਆਉਂਦੇ ਇੱਕ ਟਿੱਪਰ ਨਾਲ ਟਕਰਾਉਣ ਕਾਰਨ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਤੇ ਇਸ ’ਚ ਸਵਾਰ ਸੁਖਚੈਨ ਸਿੰਘ ਅਤੇ ਜਸਵੀਰ ਸਿੰਘ ਗੱਡੀ ’ਚ ਬੁਰੀ ਤਰ੍ਹਾਂ ਨਾਲ ਫਸ ਗਏ ਅਤੇ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਰਾਹਗੀਰਾਂ ਦੀ ਮਦਦ ਨਾਲ ਗੱਡੀ ਵਿਚੋਂ ਭਾਰੀ ਜੱਦੋ-ਜਹਿਦ ਨਾਲ ਬਾਹਰ ਕੱਢਿਆ ਗਿਆ।
ਭਵਾਨੀਗੜ੍ਹ, 1 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਸੰਗਰੂਰ-ਪਟਿਆਲਾ ਮੁੱਖ ਸੜਕ ’ਤੇ ਦਲਜੀਤ ਢਾਬੇ ਕੋਲ ਅੱਜ ਦੁਪਹਿਰੇ ਪਟਿਆਲਾ ਸਾਈਡ ਤੋਂ ਆਉਂਦੀ ਇੱਕ ਗੱਡੀ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰ ਕੇ ਦੂਜੇ ਪਾਸੇ ਸੜਕ ’ਤੇ ਸਾਹਮਣੇ ਤੋਂ ਆਉਂਦੇ ਇੱਕ ਟਿੱਪਰ ਨਾਲ ਟਕਰਾਉਣ ਕਾਰਨ ਗੱਡੀ ’ਚ ਸਵਾਰ ਦੋ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਸਹਾਇਕ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇੱਕ ਇਨੋਵਾ ਗੱਡੀ ’ਚ ਸਵਾਰ ਦੋ ਵਿਅਕਤੀ ਪਟਿਆਲਾ ਸਾਈਡ ਤੋਂ ਸੰਗਰੂਰ ਵਲ ਨੂੰ ਜਾ ਰਹੇ ਸੀ ਤਾਂ ਅਚਾਨਕ ਹੀ ਇਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ਨੂੰ ਪਾਰ ਕਰ ਕੇ ਦੂਜੇ ਪਾਸੇ ਵਾਲੀ ਸੜਕ ’ਤੇ ਸਾਹਮਣੇ ਤੋਂ ਆਉਂਦੇ ਇੱਕ ਟਿੱਪਰ ਨਾਲ ਟਕਰਾਉਣ ਕਾਰਨ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਤੇ ਇਸ ’ਚ ਸਵਾਰ ਸੁਖਚੈਨ ਸਿੰਘ ਅਤੇ ਜਸਵੀਰ ਸਿੰਘ ਗੱਡੀ ’ਚ ਬੁਰੀ ਤਰ੍ਹਾਂ ਨਾਲ ਫਸ ਗਏ ਅਤੇ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਰਾਹਗੀਰਾਂ ਦੀ ਮਦਦ ਨਾਲ ਗੱਡੀ ਵਿਚੋਂ ਭਾਰੀ ਜੱਦੋ-ਜਹਿਦ ਨਾਲ ਬਾਹਰ ਕੱਢਿਆ ਗਿਆ। ਇਨ੍ਹਾਂ ਨੂੰ ਐਬੂੰਲੈਸ ਰਾਹੀਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਸਬ-ਇੰਸਪੈਕਟਰ ਤਰਸੇਮ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਹਾਲੇ ਉਨ੍ਹਾਂ ਕੋਲ ਕੋਈ ਰੁੱਕਾ ਨਹੀਂ ਪਹੁੰਚਿਆ। ਉਨ੍ਹਾਂ ਮੌਕੇ ਦੱਸਿਆ ਕਿ ਜ਼ਖ਼ਮੀ ਵਿਅਕਤੀਆਂ ਦੇ ਬਿਆਨ ਲੈਣ ਤੋਂ ਬਾਅਦ ਹੀ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।