ਖ਼ਾਲਸਾ ਕਾਲਜ ਸੰਦੌੜ ਵਿਖੇ ਖੇਲੋ ਇੰਡੀਆ ਤਹਿਤ ਪ੍ਰੋਗਰਾਮ ਕਰਵਾਇਆ
ਸੰਦੌੜ, 1 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਐਨ. ਐਸ.
ਸੰਦੌੜ, 1 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਐਨ.ਐਸ.ਐਸ. ਵਿਭਾਗ ਦੀ ਦੇਖ-ਰੇਖ ਹੇਠ ਅਤੇ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਮਾਈ ਭਾਰਤ ਮਾਲੇਰਕੋਟਲਾ ਪ੍ਰੋਗਰਾਮ ਵਲੋਂ ਖੇਲੋ ਇੰਡੀਆ ਦੇ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਵਾਰਤਾਲਾਪ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਇਸ ਪ੍ਰੋਗਰਾਮ ਦੇ ਜ਼ਰੀਏ ਪ੍ਰਧਾਨ ਮੰਤਰੀ ਨੇ ਸਮੁੱਚੇ ਭਾਰਤ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਯਤਨ ਕੀਤਾ। ਬਲਾਕ ਮਾਲੇਰਕੋਟਲਾ ਦੇ ਕੋਆਰਡੀਨੇਟਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ਉਪਰ ਰਜਿਸਟਰ ਕਰਨ ਸਬੰਧੀ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰੋਗਰਾਮ ਅਫਸਰ ਪ੍ਰੋ. ਸ਼ੇਰ ਸਿੰਘ ਅਤੇ ਪ੍ਰੋ. ਹਰਮਨਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਡਾ. ਜਗਦੀਪ ਸਿੰਘ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਬਲਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ੇ ਅਤੇ ਹੋਰ ਵਿਕਾਰਾਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਬਚਿੱਤਰ ਸਿੰਘ, ਡਾ. ਕਰਮਜੀਤ ਸਿੰਘ, ਡਾ. ਹਰਮਨ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸੁਰਖਾਬ, ਪ੍ਰੋ. ਸੋਨੀਆ ਤੋਂ ਇਲਾਵਾ ਬਾਕੀ ਸਟਾਫ਼ ਵੀ ਹਾਜ਼ਰ ਸੀ।