ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ ਵਾਪਸ ਲੈਣ ਅਤੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ
ਰੋਕੀ ਜਾਵੇ - ਬੀਬਾ ਖੰਗੂੜਾ
ਅਹਿਮਦਗੜ੍ਹ, 1 ਸਤੰਬਰ (ਰਣਧੀਰ ਸਿੰਘ ਮਹੋਲੀ) - ਹਲਕਾ ਅਮਰਗੜ੍ਹ ਤੋਂ ਕਾਂਗਰਸ ਦੀ ਸਰਗਰਮ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਵਲੋਂ ਮੰਗ ਕੀਤੀ ਗਈ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ਼. ਆਈ.
ਅਹਿਮਦਗੜ੍ਹ, 1 ਸਤੰਬਰ (ਰਣਧੀਰ ਸਿੰਘ ਮਹੋਲੀ) - ਹਲਕਾ ਅਮਰਗੜ੍ਹ ਤੋਂ ਕਾਂਗਰਸ ਦੀ ਸਰਗਰਮ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਵਲੋਂ ਮੰਗ ਕੀਤੀ ਗਈ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ਼.ਆਈ.ਆਰ. ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਰੋਕੀ ਜਾਵੇ । ਗੱਲਬਾਤ ਕਰਦਿਆ ਬੀਬਾ ਖੰਗੂੜਾ ਨੇ ਕਿਹਾ ਕਿ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨੀ ਅਤੇ ਸੰਵਿਧਾਨਕ ਪ੍ਰਕਿਰਿਆ ਅਨੁਸਾਰ ਕਾਰਵਾਈ ਕੀਤੀ ਜਾਵੇ । ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ਤੋਂ ਪਹਿਲਾਂ ਤੱਥਾਂ ਦੀ ਨਿਰਪੱਖ ਜਾਂਚ ਅਤੇ ਸਾਰੇ ਪੱਖਾਂ ਨੂੰ ਆਪਣਾ ਪੱਖ ਰੱਖਣ ਦਾ ਉਚਿਤ ਮੌਕਾ ਦਿੱਤਾ ਜਾਣਾ ਬਹੁਤ ਜਰੂਰੀ ਹੈ।