03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿੱਤ ਮੰਤਰੀ ਵਲੋਂ ਦਿਆਲਗੜ੍ਹ ਜੇਜੀਆਂ ’ਚ ਪੰਚਾਇਤ ਭਵਨ, ਦੋ ਸੜਕਾਂ ਅਤੇ ਗਲੀ ਦਾ ਉਦਘਾਟਨ ਪਿੰਡ ਦੇ ਵਿਕਾਸ ਕਾਰਜਾਂ ਲਈ 35 ਲੱਖ ਰੁਪਏ ਦੇ ਚੈੱਕ ਸੌਂਪੇ

ਦਿੜ੍ਹਬਾ ਮੰਡੀ, 1 ਸਤੰਬਰ (ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)- ਪਿੰਡ ਦਿਆਲਗੜ੍ਹ ਜੇਜੀਆਂ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ । ਇਸੇ ਤਹਿਤ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪਿੰਡ ਦਿਆਲਗੜ੍ਹ ਜੇਜੀਆਂ ’ਚ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਦਿੜ੍ਹਬਾ ਮੰਡੀ, 1 ਸਤੰਬਰ (ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)- ਪਿੰਡ ਦਿਆਲਗੜ੍ਹ ਜੇਜੀਆਂ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ । ਇਸੇ ਤਹਿਤ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪਿੰਡ ਦਿਆਲਗੜ੍ਹ ਜੇਜੀਆਂ ’ਚ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ । ਪਿੰਡ ਦਾ ਦੌਰਾ ਕਰਦਿਆਂ 1.44 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪੰਚਾਇਤ ਭਵਨ, ਦੋ ਸੜਕਾਂ ਅਤੇ ਇੱਕ ਗਲੀ ਦਾ ਉਦਘਾਟਨ ਕੀਤਾ । ਵਿਕਾਸ ਕਾਰਜਾਂ ਲਈ 35 ਲੱਖ ਰੁਪਏ ਦੇ ਚੈੱਕ ਗ੍ਰਾਮ ਪੰਚਾਇਤ ਨੂੰ ਸੌਂਪੇ। ਸ.ਚੀਮਾ ਨੇ ਕਿਹਾ ਕਿ ਪਿੰਡ ਦਿਆਲਗੜ੍ਹ ਜੇਜੀਆਂ ਵਿੱਚ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣਾ ਸਰਕਾਰ ਦੀ ਪਿੰਡਾਂ ਦੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ । ਸਰਕਾਰ ਵਲੋਂ ਸੜਕਾਂ, ਪੰਚਾਇਤ ਭਵਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰੋਜ਼ਾਨਾ ਜੀਵਨ ਨਾਲ ਜੁੜੀਆਂ ਬਿਹਤਰ ਸਹੂਲਤਾਂ ਪਿੰਡ ਵਿੱਚ ਹੀ ਉਪਲਬਧ ਹੋ ਸਕਣ । ਸ.ਚੀਮਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ’ਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ । ਆਉਣ ਵਾਲੇ ਸਮੇਂ ਵਿੱਚ ਵੀ ਲੋੜ ਅਨੁਸਾਰ ਨਵੇਂ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ । ਇਸ ਮੌਕੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਬੀਰ ਕੌਰ ਸ਼ੇਰਗਿੱਲ, ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਸਰਪੰਚ ਅਮਰਜੀਤ ਕੌਰ ਸ਼ੇਰਗਿੱਲ ਜੇਜੀ, ਲਖਵਿੰਦਰ ਸਿੰਘ ਜੇਜੀ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਦਾ ਕੰਮ ਅਧਵਾਟੇ ਛੱਡਣ ’ਤੇ ਕਾਲੋਨੀ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ ਮਾਲੇਰਕੋਟਲਾ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੀਆ... ਅਗਲੀ ਖ਼ਬਰ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦਾ ਇੰਚਾਰਜ ਕੀਤਾ ਨਿਯੁਕਤ
Ad Position 24