ਸੜਕ ਦਾ ਕੰਮ ਅਧਵਾਟੇ ਛੱਡਣ ’ਤੇ ਕਾਲੋਨੀ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ
ਮਾਲੇਰਕੋਟਲਾ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ‘ਪੱਕਾ ਮੋਰਚਾ’ ਤੀਜੇ ਦਿਨ ਵੀ ਜਾਰੀ
ਮਲੇਰਕੋਟਲਾ, 1 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) – ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਪੱਕਾ ਮੋਰਚਾ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਤੀਜੇ ਦਿਨ ਵੀ ਜਾਰੀ ਰਿਹਾ । ਕਿਸਾਨ ਆਪਣੇ ਟਰੈਕਟਰ ਟਰਾਲੀਆਂ ’ਤੇ ਰਾਸ਼ਨ ਪਾਣੀ ਲੈ ਕੇ ਦਿਨ ਰਾਤ ਦੇ ਪੱਕੇ ਮੋਰਚੇ ਵਿੱਚ ਡਟੇ ਹੋਏ ਹਨ ।
ਮਲੇਰਕੋਟਲਾ, 1 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) – ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਪੱਕਾ ਮੋਰਚਾ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਤੀਜੇ ਦਿਨ ਵੀ ਜਾਰੀ ਰਿਹਾ । ਕਿਸਾਨ ਆਪਣੇ ਟਰੈਕਟਰ ਟਰਾਲੀਆਂ ’ਤੇ ਰਾਸ਼ਨ ਪਾਣੀ ਲੈ ਕੇ ਦਿਨ ਰਾਤ ਦੇ ਪੱਕੇ ਮੋਰਚੇ ਵਿੱਚ ਡਟੇ ਹੋਏ ਹਨ । ਬੁਲਾਰਿਆਂ ਨੇ ਕਿਹਾ ਕਿ ਇਹ ਪੱਕਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਮਜਦੂਰਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਦੀਆਂ । ਮੋਦੀ ਸਰਕਾਰ ਨੇ ਜੋ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਗਿਆ ਹੈ ਜੇ ਉਹ ਲਾਗੂ ਹੋ ਜਾਂਦਾ ਹੈ ਤਾਂ ਆਮ ਲੋਕਾਂ ਲਈ ਜਿਉਣਾ ਮੁਸ਼ਕਿਲ ਹੋ ਜਾਵੇਗਾ । ਮੋਦੀ ਸਰਕਾਰ ਲਗਾਤਾਰ ਤਾਰ ਕਾਰਪੋਰੇਟ ਦੇ ਪੱਖ ਦੀਆਂ ਨੀਤੀਆਂ ਬਣਾਉਦੀ ਆ ਰਹੀ ਹੈ ,ਪਿਛਲੇ ਸਮੇਂ ਕਿਸਾਨਾਂ ਨੇ ਆਪਣੇ ਸੰਘਰਸ਼ਾਂ ਦੇ ਜੋਰ ਤੇ ਲੈਂਡ ਪੂਲਿੰਗ ਨੀਤੀ ਲਿਆਂਦੀ ਸੀ ਉਸ ਨੂੰ ਪੰਜਾਬ ਸਰਕਾਰ ਨੇ ਇੱਕ ਵਾਰੀ ਵਾਪਿਸ ਲਿਆ ਸੀ ਉਸ ਨੂੰ ਇੱਕ ਵਾਰੀ ਪੰਜਾਬ ਸਰਕਾਰ ਵੱਲੋਂ ਦੁਆਰਾ ਲਿਆਂਦੀ ਲੈਂਡ ਪੂਲਿੰਗ ਨੀਤੀ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦੇਵਾਂਗੇ । ਸਾਂਝੇ ਮੁਲਾਜ਼ਮ ਮੰਚ ਮਾਲੇਰਕੋਟਲਾ ਵਲੋਂ ਪਟਵਾਰੀ ਦੀਦਾਰ ਸਿੰਘ ਛੋਕਰਾਂ ਵਲੋਂ ਬੋਲਦਿਆਂ ਦੱਸਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਮੁਲਜ਼ਮਾਂ ਦੀਆਂ ਮੰਗਾਂ ਨਹੀਂ ਮੰਨਦੀ, ਸਾਡਾ ਸੰਘਰਸ਼ ਵੀ ਉਦੋਂ ਤੱਕ ਜਾਰੀ ਰਹੇਗਾ ਤੇ ਉਗਰਾਹਾਂ ਜਥੇਬੰਦੀ ਦੇ ਪੱਕੇ ਮੋਰਚੇ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ । ਕਿਸਾਨ ਆਗੂਆਂ ਨੇ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦੇਵੇ । ਕੇਦਰ ਤੇ ਪੰਜਾਬ ਸਰਕਾਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲੈ ਕੇ ਆਵੇ ,ਪੁਲਿਸ ਜਬਰ ਬੰਦ ਕੀਤਾ ਜਾਵੇ, ਝੂਠੇ ਪੁਲਿਸ ਮੁਕਾਬਲੇ ਬੰਦ ਹੋਣ ਤੇ ਕਿਸਾਨ ਆਗੂਆਂ ’ਤੇ ਅੰਦੋਲਨਾਂ ਦੌਰਾਨ ਪਾਏ ਸਾਰੇ ਪਰਚੇ ਰੱਦ ਹੋਣ। ਇਹ ਭਖਦੀਆਂ ਤੇ ਹੋਰ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰ ’ਤੇ ਧਰਨੇ ਵਿੱਚ ਵਿਸ਼ੇਸ਼ ਤੌਰ ’ਤੇ ਸਾਂਝਾ ਮੁਲਾਜ਼ਮ ਮੰਚ ਮਾਲੇਰਕੋਟਲਾ ਦੇ ਆਗੂ ਪਟਵਾਰੀ ਦੀਦਾਰ ਸਿੰਘ ਛੋਕਰਾਂ, ਕਮਲਵੀਰ ਸਿੰਘ ਸੰਧੂ, ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ, ਰਾਜਿੰਦਰ ਸਿੰਘ ਭੋਗੀਵਾਲ, ਜਗਤਾਰ ਸਿੰਘ ਸਰੌਦ, ਰਛਪਾਲ ਸਿੰਘ ਰੜ ਹਰਿੰਦਰ ਸਿੰਘ ਚੌਦਾਂ, ਜਗਰੂਪ ਸਿੰਘ ਖੁਰਦ, ਕਿਸਾਨ ਆਗੂ ਹਰਜੀਤ ਕੌਰ ਹਥਨ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਮਜਦੂਰ ਸ਼ਾਮਿਲ ਸਨ।