ਬਲਾਕ ਪੱਧਰੀ ਖੇਡਾਂ ਕਰਵਾਈਆਂ
ਸ਼ੇਰਪੁਰ, 1 ਸਤੰਬਰ (ਮੇਘ ਰਾਜ ਜੋਸ਼ੀ)- ਸੰਤ ਹਰਚੰਦ ਸਿੰਘ ਲੌਂਗੋਵਾਲ ਪਬਲਿਕ ਸਕੂਲ ਸ਼ੇਰਪੁਰ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡ ਮੁਕਾਬਲਿਆਂ ’ਚ ਇਲਾਕੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ।
ਸ਼ੇਰਪੁਰ, 1 ਸਤੰਬਰ (ਮੇਘ ਰਾਜ ਜੋਸ਼ੀ)- ਸੰਤ ਹਰਚੰਦ ਸਿੰਘ ਲੌਂਗੋਵਾਲ ਪਬਲਿਕ ਸਕੂਲ ਸ਼ੇਰਪੁਰ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡ ਮੁਕਾਬਲਿਆਂ ’ਚ ਇਲਾਕੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਖੇਡਾਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ, ਹਿਮਾਲਿਆ ਪਬਲਿਕ ਸਕੂਲ ਘਨੌਰੀ ਕਲਾਂ, ਸੰਤ ਹਰਚੰਦ ਸਿੰਘ ਲੌਂਗੋਵਾਲ ਪਬਲਿਕ ਸਕੂਲ ਸ਼ੇਰਪੁਰ, ਸਰਕਾਰੀ ਸਕੂਲ ਕੰਬੜਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਚਹਿਲਾਂ, ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸਕੂਲ ਮੂਲੋਵਾਲ, ਗਿਆਨਸ਼ ਗਲੋਬਲ ਸਕੂਲ ਸਲੇਮਪੁਰ, ਲਾਰਡ ਸਕੂਲ ਛੰਨਾ, ਰੀਓ ਪਬਲਿਕ ਸਕੂਲ ਸ਼ੇਰਪੁਰ ਅਤੇ ਸਰਕਾਰੀ ਸੀਨੀਅਰ ਸਕੂਲ ਟਿੱਬਾ ਸਮੇਤ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਵਿੱਚ ਜੇਤੂ ਰਹੇ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੌਕੇ ‘ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਸੰਤ ਹਰਚੰਦ ਸਿੰਘ ਲੌਂਗੋਵਾਲ ਪਬਲਿਕ ਸਕੂਲ ਸ਼ੇਰਪੁਰ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਸ਼ਾਰਟ ਪੁੱਟ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਮੁਖੀ ਗੁਰਪ੍ਰੀਤ ਕੌਰ ਪੁੰਨੂ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਮੁੱਲ ਹਿੱਸਾ ਹਨ। ਖੇਡਾਂ ਜਿੱਥੇ ਵਿਦਿਆਰਥੀਆਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਉਨ੍ਹਾਂ ਵਿੱਚ ਅਨੁਸ਼ਾਸਨ, ਸਹਿਯੋਗ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਫਿਜ਼ੀਕਲ ਅਧਿਆਪਕ ਕੁਲਵਿੰਦਰ ਕੌਰ, ਮਨਪ੍ਰੀਤ ਕੌਰ, ਦਵਿੰਦਰ ਸਿੰਘ, ਭੁਪਿੰਦਰ ਪਾਲ ਸਿੰਘ, ਸੁਖਪਾਲ ਸਿੰਘ, ਸਪਰੀਤ ਕੌਰ, ਨਿਰਮਲ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।