02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ’ਚ ਨਸ਼ਾ ਮੁਕਤੀ ਮੁਹਿੰਮ ਸ਼ੁਰੂ ਮੋਹਨ ਸ਼ਰਮਾ ਸਮੇਤ ਸਮਾਜ ਸੇਵਕਾਂ ਦਾ ਲਿਆ ਜਾ ਰਿਹਾ ਸਹਿਯੋਗ

ਸੰਗਰੂਰ, 1 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸੰਗਰੂਰ ਵਲੋਂ ਚੇਅਰਪਰਸਨ ਮੁਨੀਸ਼ ਸਿੰਗਲ ਜ਼ਿਲ੍ਹਾ ਸੈਸ਼ਨ ਜੱਜ ਦੀ ਅਗਵਾਈ ’ਚ ਅਤੇ ਸਕੱਤਰ ਆਸ਼ੀਸ਼ ਠਠਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਦੀ ਦੇਖ ਰੇਖ ਵਿਚ ਜ਼ਿਲ੍ਹਾ ਜੇਲ੍ਹ ਸੰਗਰੂਰ ’ਚ ਨਸ਼ਾ ਮੁਕਤੀ ਮੁਹਿੰਮ ਚਲਾਈ ਗਈ ਹੈ ਜਿਸ ਦਾ ਮੁੱਖ ਮੰਤਵ ਨਸ਼ੇ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਇਸ ਦਲਦਲ ’ਚੋਂ ਕੱਢ ਕੇ ਮੁੱਖ ਧਾਰਾ ’ਚ ਲਿਆਉਣ ਦੇ ਨਾਲ ਨਾਲ ਉਨ੍ਹਾਂ ਲਈ ਰੁਜ਼ਗਾਰ ਦੇ ਪ੍ਰਬੰਧ ਕਰਨਾ ਵੀ ਹੈ । ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਇਸ ਮੁਹਿੰਮ ਵਿੱਚ ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਬੁਲੰਦ ਆਵਾਜ਼ ਮੋਹਨ ਸ਼ਰਮਾ ਦੇ ਨਾਲ ਨਾਲ ਮਾਨਸਿਕ ਰੋਗਾਂ ਦੇ ਮਾਹਿਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸੰਗਰੂਰ, 1 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸੰਗਰੂਰ ਵਲੋਂ ਚੇਅਰਪਰਸਨ ਮੁਨੀਸ਼ ਸਿੰਗਲ ਜ਼ਿਲ੍ਹਾ ਸੈਸ਼ਨ ਜੱਜ ਦੀ ਅਗਵਾਈ ’ਚ ਅਤੇ ਸਕੱਤਰ ਆਸ਼ੀਸ਼ ਠਠਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਦੀ ਦੇਖ ਰੇਖ ਵਿਚ ਜ਼ਿਲ੍ਹਾ ਜੇਲ੍ਹ ਸੰਗਰੂਰ ’ਚ ਨਸ਼ਾ ਮੁਕਤੀ ਮੁਹਿੰਮ ਚਲਾਈ ਗਈ ਹੈ ਜਿਸ ਦਾ ਮੁੱਖ ਮੰਤਵ ਨਸ਼ੇ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਇਸ ਦਲਦਲ ’ਚੋਂ ਕੱਢ ਕੇ ਮੁੱਖ ਧਾਰਾ ’ਚ ਲਿਆਉਣ ਦੇ ਨਾਲ ਨਾਲ ਉਨ੍ਹਾਂ ਲਈ ਰੁਜ਼ਗਾਰ ਦੇ ਪ੍ਰਬੰਧ ਕਰਨਾ ਵੀ ਹੈ । ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਇਸ ਮੁਹਿੰਮ ਵਿੱਚ ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਬੁਲੰਦ ਆਵਾਜ਼ ਮੋਹਨ ਸ਼ਰਮਾ ਦੇ ਨਾਲ ਨਾਲ ਮਾਨਸਿਕ ਰੋਗਾਂ ਦੇ ਮਾਹਿਰ ਡਾ. ਆਯੂਸ਼, ਸੇਵਾ ਮੁਕਤ ਡੀ.ਐਸ.ਪੀ. ਬਹਾਦਰ ਸਿੰਘ ਰਾਓ, ਕੌਂਸਲਰ ਰਮਨਦੀਪ ਕੌਰ ਅਤੇ ਸੋਸ਼ਲ ਵਰਕਰ ਰਣਧੀਰ ਸਿੰਘ ਰਾਓ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ । ਜ਼ਿਲ੍ਹਾ ਜੇਲ੍ਹ ਸੰਗਰੂਰ ’ਚ ਸ਼ੁਰੂ ਹੋਈ ਇਸ ਮੁਹਿੰਮ ਵਿੱਚ 250 ਦੇ ਕਰੀਬ ਨਸ਼ਿਆਂ ਦੀ ਦਲਦਲ ’ਚ ਫਸੇ ਨੌਜਵਾਨਾਂ ’ਚੋਂ 100 ਦੇ ਕਰੀਬ ਦੀ ਕੌਂਸਲਿੰਗ ਸ਼ੁਰੂ ਹੋ ਚੁੱਕੀ ਹੈ। ਜੱਜ ਅਸ਼ੀਸ਼ ਠਠਈ ਅਤੇ ਮੋਹਨ ਸ਼ਰਮਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਸਹਾਰੇ ਦੀ ਜ਼ਰੂਰਤ ਹੈ, ਇਹ ਨੌਜਵਾਨ ਨਸ਼ਿਆਂ ਦੀ ਦਲਦਲ ਵਿਚੋਂ ਨਿਕਲਣਾ ਚਾਹੁੰਦੇ ਹਨ ਅਤੇ ਸਹਾਰੇ ਲਈ ਰੁਜ਼ਗਾਰ ਵੀ ਚਾਹੁੰਦੇ ਹਨ। ਇਹ ਪ੍ਰਬੰਧ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੀਤੇ ਜਾਣਗੇ। ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ । ਸ੍ਰੀ ਸ਼ਰਮਾ ਨੇ ਦੱਸਿਆ ਕਿ ਨਸ਼ਿਆਂ ਦੀ ਦਲਦਲ ’ਚ ਫਸੇ ਕਈ ਹਵਾਲਾਤੀਆਂ ਨੂੰ ਜੇਲ੍ਹ ’ਚ ਨਸ਼ੇ ਦੀ ਲੱਤ ਨੂੰ ਪੂਰਾ ਕਰਨ ਲਈ ਬੂਪੀਨੋਰਫਿਨ ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਹਨ। ਹੁਣ ਹੌਲੀ ਹੌਲੀ ਉਨ੍ਹਾਂ ਦੀ ਇਹ ਡੋਜ਼ ਵੀ ਘਟਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਘਰਾਚੋਂ ਇਕਾਈ ਦੀ ਚੋਣ ਅਗਲੀ ਖ਼ਬਰ ਸੂਬਾ ਸਰਕਾਰ ਨੰਬਰਦਾਰ ਯੂਨੀਅਨ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ- ਜੱਖਲਾਂ
Ad Position 24