02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੰਪਿਊਟਰ ਅਧਿਆਪਕ ਵਲੋਂ 5 ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਹਨੀ ਗਰਗ, ਰਣਜੀਤ ਸਿੰਘ ਅਤੇ ਪਰਮਵੀਰ ਸਿੰਘ, ਜਿਲ੍ਹਾ ਆਗੂ ਬਲਜੀਤ ਸਿੰਘ ਅਤੇ ਸੁਮੀਤ ਕੁਮਾਰ ਰਾਜਪੁਰਾ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 18 ਅਗਸਤ ਨੂੰ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਜੱਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ 5 ਸਤੰਬਰ ਅਧਿਆਪਕ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਹਨੀ ਗਰਗ, ਰਣਜੀਤ ਸਿੰਘ ਅਤੇ ਪਰਮਵੀਰ ਸਿੰਘ, ਜਿਲ੍ਹਾ ਆਗੂ ਬਲਜੀਤ ਸਿੰਘ ਅਤੇ ਸੁਮੀਤ ਕੁਮਾਰ ਰਾਜਪੁਰਾ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 18 ਅਗਸਤ ਨੂੰ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਜੱਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ 5 ਸਤੰਬਰ ਅਧਿਆਪਕ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ ਦੇ ਨਾਂਅ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਬਜਾਏ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀਏ ਲਾਗੂ ਕਰਨਾ, ਡੈਥ ਪਾਲਿਸੀ ਲਾਗੂ ਕਰਨ ਦੀ ਬਜਾਏ ਸਰਕਾਰ ਸਮਾਂ ਲੰਘਾ ਰਹੀ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪਟਿਆਲਾ ਦੇ ਜਿਲ੍ਹਾ ਆਗੂ ਧਿਆਨ ਸਿੰਘ ਨੇ ਦੱਸਿਆ ਕਿ ਸੰਗਰੂਰ ਵਿਖੇ 5 ਸਤੰਬਰ ਦੇ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਪਟਿਆਲਾ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਰਵਿੰਦਰ ਸੈਣੀ, ਅਮਨਦੀਪ ਕੌਰ, ਸੀਮਾ ਰਾਣੀ, ਮਨਪ੍ਰੀਤ ਪਟਿਆਲਾ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਸਿੰਦਰਪਾਲ, ਰਣਜੀਤ ਸਿੰਘ ਰਾਣਾ, ਰਵਿੰਦਰ ਸਿੰਘ ਅਤੇ ਉਧਮ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਕੰਵਲਜੀਤ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਕੌਹਰੀਆਂ ਵਿਖੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਇੰਸਪੈਕਟਰ ਬਲਵਿੰਦਰ ਸਿੰਘ ਮਾਂਗੇਵਾਲ ਨੂੰ ਸੇਵਾ-ਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ
Ad Position 24