ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਕੰਮ ਹੋਇਆ ਸ਼ੁਰੂ
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਰੁਪਿੰਦਰ ਸਿੰਘ ਸੱਗੂ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਗੁਰਦੁਆਰਾ ਗੋਬਿੰਦਪੁਰਾ ਸਾਹਿਬ ਕੋਕੋਮਾਜਰੀ ਵਿਖੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦੇ ਨੀਂਹ ਪੱਥਰ ਸਮਾਗਮ ’ਚ ਸ਼ਮੂਲੀਅਤ ਕੀਤੀ । ਇਸ ਮੌਕੇ ਪੰਜ ਸਿੰਘ ਸਾਹਿਬਾਨ ਵਲੋਂ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਕਾਰਜ ਸ਼ੁਰੂ ਕਰਵਾਇਆ ਗਿਆ ।
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਰੁਪਿੰਦਰ ਸਿੰਘ ਸੱਗੂ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਗੁਰਦੁਆਰਾ ਗੋਬਿੰਦਪੁਰਾ ਸਾਹਿਬ ਕੋਕੋਮਾਜਰੀ ਵਿਖੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦੇ ਨੀਂਹ ਪੱਥਰ ਸਮਾਗਮ ’ਚ ਸ਼ਮੂਲੀਅਤ ਕੀਤੀ । ਇਸ ਮੌਕੇ ਪੰਜ ਸਿੰਘ ਸਾਹਿਬਾਨ ਵਲੋਂ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਕਾਰਜ ਸ਼ੁਰੂ ਕਰਵਾਇਆ ਗਿਆ । ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦਾ ਦਿਨ ਇਲਾਕੇ ਦੀ ਸਮੁੱਚੀ ਸੰਗਤ ਅਤੇ ਗੁਰਦੁਆਰਾ ਕਮੇਟੀ ਲਈ ਬੇਹੱਦ ਭਾਗਾਂ ਵਾਲਾ ਹੈ । ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁੱਡ ਗਵਰਨੈਂਸ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਅੱਜ 102 ਨਵੀਆਂ ਸਰਕਾਰੀ ਸੇਵਾਵਾਂ ਦਾ ਆਨਲਾਈਨ ਪੋਰਟਲ ਸ਼ੁਰੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਘਰ ਬੈਠਿਆਂ ਆਪਣੇ ਮੋਬਾਈਲ ਫੋਨ ਰਾਹੀਂ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ ਸ਼ਹਿਰ ਦੇ ਪਤਵੰਤੇ ਸੱਜਣ ਤੇ ਭਾਰੀ ਸੰਖਿਆ ’ਚ ਸੰਗਤ ਹਾਜ਼ਰ ਸੀ ।