03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜੇਲ੍ਹ ਭਰੋ ਅੰਦੋਲਨ ਤਹਿਤ ਚੱਠਾ ਦੀ ਅਗਵਾਈ ਹੇਠ 21 ਕਿਸਾਨ ਫ਼ਰੀਦਕੋਟ ’ਚ ਗ੍ਰਿਫ਼ਤਾਰੀਆਂ ਦੇਣਗੇ ਸੁਨਾਮ ਦੇ ਬੈਂਕ ਵਾਲੇ ਮੋਰਚੇ ਤੋਂ 21 ਕਿਸਾਨ ਫਰੀਦਕੋਟ ਲਈ ਰਵਾਨਾ- ਰਣ ਸਿੰਘ ਚੱਠਾ

ਸੁਨਾਮ ਊਧਮ ਸਿੰਘ ਵਾਲਾ, 2 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਤਹਿਤ ਅੱਜ ਜੇਲ੍ਹ ਭਰੋ ਅੰਦੋਲਨ ’ਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਅਤੇ ਕਿਸਾਨ ਆਗੂ ਰਣ ਸਿੰਘ ਚੱਠਾ ਦੀ ਅਗਵਾਈ ਹੇਠ 21 ਕਿਸਾਨਾਂ ਦਾ ਜਥਾ ਸੁਨਾਮ ਸਥਿਤ ਬੈਂਕ ਵਾਲੇ ਮੋਰਚੇ ਤੋਂ ਫਰੀਦਕੋਟ ਲਈ ਰਵਾਨਾ ਹੋਇਆ । ਕਿਸਾਨ ਫਰੀਦਕੋਟ ’ਚ ਆਪਣੀਆਂ ਗ੍ਰਿਫ਼ਤਾਰੀਆਂ ਦੇਣਗੇ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸੁਨਾਮ ਊਧਮ ਸਿੰਘ ਵਾਲਾ, 2 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਤਹਿਤ ਅੱਜ ਜੇਲ੍ਹ ਭਰੋ ਅੰਦੋਲਨ ’ਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਅਤੇ ਕਿਸਾਨ ਆਗੂ ਰਣ ਸਿੰਘ ਚੱਠਾ ਦੀ ਅਗਵਾਈ ਹੇਠ 21 ਕਿਸਾਨਾਂ ਦਾ ਜਥਾ ਸੁਨਾਮ ਸਥਿਤ ਬੈਂਕ ਵਾਲੇ ਮੋਰਚੇ ਤੋਂ ਫਰੀਦਕੋਟ ਲਈ ਰਵਾਨਾ ਹੋਇਆ । ਕਿਸਾਨ ਫਰੀਦਕੋਟ ’ਚ ਆਪਣੀਆਂ ਗ੍ਰਿਫ਼ਤਾਰੀਆਂ ਦੇਣਗੇ । ਕਿਸਾਨ ਆਗੂ ਰਣ ਸਿੰਘ ਚੱਠਾ ਉੜ ਨੇ ਕਿਹਾ ਕਿ ਬੈਂਕਾਂ ਅਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਵਲੋਂ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਕਿਸਾਨਾਂ ਦੀਆਂ ਹੱਕੀ ਮੰਗਾਂ ਦੇ ਹੱਲ ਲਈ ਜਥੇਬੰਦੀ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੱਕ ਇਨ੍ਹਾਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ । ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਜਿੰਨਾ ਸਮਾਂ ਸਰਕਾਰ ਮੰਨੀਆਂ ਮੰਗਾਂ ਨਹੀਂ ਮੰਨਦੀ, ਜਿਸ ਤਰ੍ਹਾਂ ਲੈਂਡ ਮੋਰਗੇਜ ਅਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਵੱਲੋਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਤੁਰੰਤ ਵਾਪਸ ਕੀਤੇ ਜਾਣ । ਖਾਲੀ ਚੈੱਕਾਂ ਦੇ ਆਧਾਰ ’ਤੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਮੁਕੱਦਮੇ ਰੱਦ ਕੀਤੇ ਜਾਣ । ਜਿਨ੍ਹਾਂ ਕਿਸਾਨਾਂ ਨੇ ਆਪਣੇ ਕਰਜ਼ੇ ਦੀ ਅਦਾਇਗੀ ਕਰ ਦਿੱਤੀ ਹੈ ਅਤੇ ਕਲੀਅਰੈਂਸ ਸਰਟੀਫਿਕੇਟ ਪ੍ਰਾਪਤ ਕਰ ਲਏ ਹਨ, ਉਨ੍ਹਾਂ ਨੂੰ ਬੈਂਕਾਂ ਵੱਲੋਂ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਕਿਸਾਨਾਂ ਦੇ ਕਰਜ਼ਿਆਂ ਸਬੰਧੀ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ। ਕਰਜ਼ੇ ਦੀ ਵਸੂਲੀ ਦੇ ਨਾਮ ’ਤੇ ਕਿਸਾਨਾਂ ਖ਼ਿਲਾਫ਼ ਧੱਕੇਸ਼ਾਹੀ ਅਤੇ ਕਾਨੂੰਨੀ ਕਾਰਵਾਈ ਬੰਦ ਕੀਤੀ ਜਾਵੇ।ਕਿਸਾਨਾਂ ਦੀਆਂ ਜ਼ਮੀਨਾਂ ਅਤੇ ਜਾਇਦਾਦਾਂ ਦੀ ਕੁਰਕੀ ਅਤੇ ਨਿਲਾਮੀ ਦੀ ਕਾਰਵਾਈ ਬੰਦ ਕੀਤੀ ਜਾਵੇ। ਕਿਸਾਨਾਂ ਦੇ ਕਰਜ਼ਿਆਂ ਦਾ ਸਥਾਈ ਅਤੇ ਨਿਆਂਪੂਰਨ ਹੱਲ ਕੀਤਾ ਜਾਵੇ। ਕਿਸਾਨਾਂ ਨਾਲ ਸਬੰਧਤ ਬੈਂਕਿੰਗ ਮਸਲਿਆਂ ਦੇ ਹੱਲ ਲਈ ਜਥੇਬੰਦੀ ਨਾਲ ਤੁਰੰਤ ਗੱਲਬਾਤ ਕਰਕੇ ਲਿਖਤੀ ਸਮਝੌਤਾ ਕੀਤਾ ਜਾਵੇ । ਕਿਸਾਨ ਆਗੂ ਨੇ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣ । ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਰੱਖਿਆ ਲਈ ਜੇਲ੍ਹਾਂ ਭਰਨ ਤੋਂ ਵੀ ਪਿੱਛੇ ਨਹੀਂ ਹਟਣਗੇ । ਉਨ੍ਹਾਂ ਸਪੱਸ਼ਟ ਕੀਤਾ ਕਿ ਜੇਲ੍ਹ ਭਰੋ ਅੰਦੋਲਨ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਇਸ ਮੌਕੇ ਜਸਵੰਤ ਸਿੰਘ ਛਾਹੜ, ਗੁਰਦੀਪ ਸਿੰਘ ਛਾਹੜ, ਦਲੇਲ ਸਿੰਘ ਚੱਠਾ, ਭੋਲਾ ਸਿੰਘ ਚੱਠਾ, ਪ੍ਰਗਟ ਸਿੰਘ ਚੱਠਾ, ਭਗਵੰਤ ਸਿੰਘ ਮੈਦੇਵਾਸ, ਮਿਸਰਾ ਸਿੰਘ ਮੈਦੇਵਾਸ, ਸਾਧਾ ਸਿੰਘ ਨਮੋਲ, ਮਹਿੰਦਰ ਸਿੰਘ ਨਮੋਲ, ਗੁਰਦੇਵ ਸਿੰਘ ਖਡਿਆਲ, ਕ੍ਰਿਸ਼ਨ ਨੰਗਲਾ, ਨਿਰਭੈ ਰੋੜੇਵਾਲਾ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਐੱਸ.ਓ.ਆਈ. ਵਲੋਂ ਸੱਥ ਦਾ ਵਿਰੋਧ ਕਰਨਾ ਮੰਦਭਾਗਾ -ਝੂੰਦਾਂ ਅਗਲੀ ਖ਼ਬਰ ਪੰਜਾਬ ’ਚ ‘ਆਪ’ ਸਰਕਾਰ ਨੇ ਲੋਕ ਹਿੱਤਾਂ ਲਈ ਕੀਤੀਆਂ ਵੱਡੀਆਂ ਪ੍ਰਾਪਤੀਆਂ- ਮੁੱਖ ਮੰਤਰੀ ਮਾਨ
Ad Position 24