ਐੱਸ.ਓ.ਆਈ. ਵਲੋਂ ਸੱਥ ਦਾ ਵਿਰੋਧ ਕਰਨਾ ਮੰਦਭਾਗਾ -ਝੂੰਦਾਂ
ਅਮਰਗੜ੍ਹ, 2 ਸਤੰਬਰ (ਪਵਿੱਤਰ ਸਿੰਘ) - ਅਕਾਲੀ ਦਲ (ਵਾਰਿਸ ਪੰਜਾਬ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਘੀ 31 ਅਗਸਤ ਨੂੰ ਪੰਜਾਬ ਯੂਨੀਵਰਸਿਟੀ ਦੀਆਂ ਹੋਈਆਂ ਵਿਦਿਆਰਥੀ ਚੋਣਾਂ ’ਚ ਜਿੱਥੇ ਸੁਹਿਰਦ ਪੰਜਾਬੀਆਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਸੱਥ ਜਥੇਬੰਦੀ ਨਾਲ ਜੁੜੀਆਂ ਹੋਈਆਂ ਸਨ ਅਤੇ ਸੱਥ ਜਥੇਬੰਦੀ ਦੇ ਨੌਜਵਾਨ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਦੇ ਸਿਲੇਬਸ ਅਤੇ ਵਿੱਦਿਆ ਪ੍ਰਣਾਲੀ ਵਿੱਚ ਇੱਕ ਖਾਸ ਵਿਚਾਰਧਾਰਾ ਨੂੰ ਪ੍ਰਮੋਟ ਹੋਣ ਤੋਂ ਰੋਕਣ ਲਈ ਜੋ ਲੜਾਈ ਲੜੀ ਹੈ, ਇਸ ਨਾਲ ਪੰਥ ਅਤੇ ਪੰਜਾਬ ਦੇ ਹਮਦਰਦ ਲੋਕਾਂ ’ਚ ਉਨ੍ਹਾਂ ਪ੍ਰਤੀ ਅਥਾਹ ਸ਼ਰਧਾ ਅਤੇ ਸਤਿਕਾਰ ਪੈਦਾ ਹੋਇਆ ਹੈ ਜਿਸ ਤਰ੍ਹਾਂ ਸੱਥ ਜਥੇਬੰਦੀ ਨੂੰ ਚੋਣਾਂ ’ਚ ਹਰਾਉਣ ਲਈ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਵਿਦਿਆਰਥੀ ਜਥੇਬੰਦੀ ਐੱਸ. ਓ.
ਅਮਰਗੜ੍ਹ, 2 ਸਤੰਬਰ (ਪਵਿੱਤਰ ਸਿੰਘ) - ਅਕਾਲੀ ਦਲ (ਵਾਰਿਸ ਪੰਜਾਬ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਘੀ 31 ਅਗਸਤ ਨੂੰ ਪੰਜਾਬ ਯੂਨੀਵਰਸਿਟੀ ਦੀਆਂ ਹੋਈਆਂ ਵਿਦਿਆਰਥੀ ਚੋਣਾਂ ’ਚ ਜਿੱਥੇ ਸੁਹਿਰਦ ਪੰਜਾਬੀਆਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਸੱਥ ਜਥੇਬੰਦੀ ਨਾਲ ਜੁੜੀਆਂ ਹੋਈਆਂ ਸਨ ਅਤੇ ਸੱਥ ਜਥੇਬੰਦੀ ਦੇ ਨੌਜਵਾਨ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਦੇ ਸਿਲੇਬਸ ਅਤੇ ਵਿੱਦਿਆ ਪ੍ਰਣਾਲੀ ਵਿੱਚ ਇੱਕ ਖਾਸ ਵਿਚਾਰਧਾਰਾ ਨੂੰ ਪ੍ਰਮੋਟ ਹੋਣ ਤੋਂ ਰੋਕਣ ਲਈ ਜੋ ਲੜਾਈ ਲੜੀ ਹੈ, ਇਸ ਨਾਲ ਪੰਥ ਅਤੇ ਪੰਜਾਬ ਦੇ ਹਮਦਰਦ ਲੋਕਾਂ ’ਚ ਉਨ੍ਹਾਂ ਪ੍ਰਤੀ ਅਥਾਹ ਸ਼ਰਧਾ ਅਤੇ ਸਤਿਕਾਰ ਪੈਦਾ ਹੋਇਆ ਹੈ ਜਿਸ ਤਰ੍ਹਾਂ ਸੱਥ ਜਥੇਬੰਦੀ ਨੂੰ ਚੋਣਾਂ ’ਚ ਹਰਾਉਣ ਲਈ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਵਿਦਿਆਰਥੀ ਜਥੇਬੰਦੀ ਐੱਸ.ਓ.ਆਈ. ਰਾਹੀਂ ਭਾਰਤੀ ਜਨਤਾ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਵਲੋਂ ਕੀਤਾ ਸਮਰਥਨ ਅਤਿ ਅੰਤ ਮੰਦਭਾਗਾ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸ ਹੱਦ ਤੱਕ ਸੱਤਾ ਦੇ ਲਾਲਚ ਵਿੱਚ ਪੰਥ ਅਤੇ ਪੰਜਾਬ ਪ੍ਰਸਤ ਵਿਚਾਰਧਾਰਾ ਨੂੰ ਤਿਲਾਂਜਲੀ ਦੇ ਚੁੱਕਾ ਹੈ।