03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ। ਆਈ.ਆਰ. ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੀਤਾ ਦੌਰਾ

ਮਾਲੇਰਕੋਟਲਾ, 2 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫਸਰ, ਪੰਜਾਬ ਵਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮਾਲੇਰਕੋਟਲਾ, 2 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫਸਰ, ਪੰਜਾਬ ਵਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ.) ਦੀ ਪ੍ਰਕਿਰਿਆ ਨੂੰ ਸੁਚੱਜੇ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐਸ. ਨੂੰ ਮਾਲੇਰਕੋਟਲਾ ਜ਼ਿਲ੍ਹੇ ਲਈ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ, ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼), 105-ਮਾਲੇਰਕੋਟਲਾ ਅਤੇ 106-ਅਮਰਗੜ੍ਹ ਵਿਧਾਨ ਸਭਾ ਹਲਕਿਆਂ ਦੇ ਲੋਕ ਪ੍ਰਤੀਨਿਧੀਆਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰੋਲ ਆਬਜ਼ਰਵਰ ਨੇ ਐਸ.ਆਈ.ਆਰ. ਦੇ ਨੋਟਿਸ ਪੜਾਅ, ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ, ਉਨ੍ਹਾਂ ਦੇ ਨਿਪਟਾਰੇ ਤੇ ਵੋਟਰ ਸੂਚੀਆਂ ਦੀ ਤਸਦੀਕ ਸਬੰਧੀ ਹੁਣ ਤੱਕ ਹੋਈ ਕਾਰਵਾਈ ਦਾ ਜਾਇਜ਼ਾ ਲਿਆ। ਰੋਲ ਆਬਜਰਵਰ ਗੁਰਪ੍ਰੀਤ ਸਿੰਘ ਖਹਿਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਆਈ.ਆਰ. ਦਾ ਮੁੱਖ ਮੰਤਵ ਸਹੀ, ਸ਼ੁੱਧ ਅਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਅਯੋਗ ਵਿਅਕਤੀ ਦਾ ਨਾਮ ਸੂਚੀ ਵਿੱਚ ਸ਼ਾਮਿਲ ਨਾ ਹੋਵੇ । ਉਨ੍ਹਾਂ ਦੱਸਿਆ ਕਿ 6 ਸਤੰਬਰ ਨੂੰ ਜ਼ਿਲ੍ਹੇ ਦੇ ਸਮੂਹ 406 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਬੀ.ਐਲ.ਏਜ਼ ਨੂੰ ਇਨ੍ਹਾਂ ਕੈਂਪਾਂ ਬਾਰੇ ਜਾਣੂ ਕਰਵਾਉਣ । ਇਸ ਦਿਨ ਸਾਰੇ ਬੀ.ਐਲ.ਓਜ਼ ਆਪਣੇ ਸਬੰਧਤ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ । ਇਸ ਮੌਕੇ ਈ.ਆਰ.ਓ-ਕਮ-ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਈ.ਆਰ.ਓ-ਕਮ-ਐਸ.ਡੀ.ਐਮ ਅਹਿਮਦਗੜ੍ਹ/ਅਮਰਗੜ੍ਹ ਰਾਕੇਸ਼ ਕੁਮਾਰ ਸ਼ਰਮਾਂ, ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਕਾਂਗਰਸ ਪਾਰਟੀ ਤੋਂ ਸਿੰਦਰਪਾਲ ਸਿੰਘ, ਆਦਮੀ ਪਾਰਟੀ ਤੋਂ ਵਿਸ਼ਾਲ ਟਾਂਕ, ਜ਼ਿਲ੍ਹਾ ਜਨਰਲ ਸਕੱਤਰ ਅੰਕੁਰ ਕਾਂਸਲ, ਚੋਣ ਸੈੱਲ ਤੋਂ ਮਨਪ੍ਰੀਤ ਸਿੰਘ ਕੋਹਲੀ ਸਣੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਸਮਤੀ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਚੇਅਰਮੈਨ ਮੁਕੇਸ਼ ਜੁਨੇਜਾ ਸਨਮਾਨਿਤ ਅਗਲੀ ਖ਼ਬਰ ਭੂਸ਼ਨ ਕੁਮਾਰ ਰਿਸ਼ੀ ਨੂੰ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਬਣਾਉਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ
Ad Position 24