03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬਾਸਮਤੀ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਚੇਅਰਮੈਨ ਮੁਕੇਸ਼ ਜੁਨੇਜਾ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 2 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਬਾਸਮਤੀ ਰਾਈਸ ਮਿਲਰਜ਼ ਐਸੋਸੀਏਸ਼ਨ ਸੁਨਾਮ ਵਲੋਂ ਪੰਜਾਬ ਸਰਕਾਰ ਵਲੋਂ ਮੁਕੇਸ਼ ਜੁਨੇਜਾ ਨੂੰ ਮੁੜ ਮਾਰਕੀਟ ਕਮੇਟੀ ਸੁਨਾਮ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ ਅਤੇ ਮੁਕੇਸ਼ ਜੁਨੇਜਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।

Ad Position 21
repet_subhas-goyals [Copy P29]
ਚੇਅਰਮੈਨ ਮੁਕੇਸ਼ ਜੁਨੇਜਾ ਨੂੰ ਸਨਮਾਨਿਤ ਕਰਦੇ ਹੋਏ ਐਸੋਸੀਏਸ਼ਨ ਦੇ ਆਹੁਦੇਦਾਰ । ਤਸਵੀ- ਧਾਲੀਵਾਲ 03-09-2026
ਸੁਨਾਮ ਊਧਮ ਸਿੰਘ ਵਾਲਾ, 2 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਬਾਸਮਤੀ ਰਾਈਸ ਮਿਲਰਜ਼ ਐਸੋਸੀਏਸ਼ਨ ਸੁਨਾਮ ਵਲੋਂ ਪੰਜਾਬ ਸਰਕਾਰ ਵਲੋਂ ਮੁਕੇਸ਼ ਜੁਨੇਜਾ ਨੂੰ ਮੁੜ ਮਾਰਕੀਟ ਕਮੇਟੀ ਸੁਨਾਮ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ ਅਤੇ ਮੁਕੇਸ਼ ਜੁਨੇਜਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ । ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਕੇਸ਼ ਜੁਨੇਜਾ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਿਭਾਈ ਗਈ ਸਰਗਰਮ, ਸੁਚੱਜੀ ਅਤੇ ਜ਼ਿੰਮੇਵਾਰ ਭੂਮਿਕਾ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੜ ਇਹ ਜ਼ਿੰਮੇਵਾਰੀ ਸੌਂਪਣਾ ਇੱਕ ਸ਼ਲਾਘਾਯੋਗ ਫੈਸਲਾ ਹੈ । ਉਨ੍ਹਾਂ ਕਿਹਾ ਕਿ ਮੁਕੇਸ਼ ਜੁਨੇਜਾ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ, ਆੜ੍ਹਤੀਆਂ, ਰਾਈਸ ਮਿਲਰਜ਼, ਵਪਾਰੀਆਂ ਅਤੇ ਮਾਰਕੀਟ ਨਾਲ ਜੁੜੇ ਹੋਰ ਵਰਗਾਂ ਦੇ ਹਿੱਤਾਂ ਨੂੰ ਤਰਜੀਹ ਦਿੰਦਿਆਂ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕੀਤਾ ਹੈ । ਉਨ੍ਹਾਂ ਦੀ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਕਾਰਜਸ਼ੈਲੀ ਅਤੇ ਹਰੇਕ ਵਰਗ ਨਾਲ ਬਿਹਤਰ ਤਾਲਮੇਲ ਬਣਾਉਣ ਦੀ ਭਾਵਨਾ ਦੀ ਵੀ ਸ਼ਲਾਘਾ ਕੀਤੀ ਗਈ । ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਮੁਕੇਸ਼ ਜੁਨੇਜਾ ਆਪਣੀ ਮੁੜ ਮਿਲੀ ਜ਼ਿੰਮੇਵਾਰੀ ਨੂੰ ਵੀ ਪੂਰੀ ਮਿਹਨਤ, ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਮਾਰਕੀਟ ਕਮੇਟੀ ਸੁਨਾਮ ਦੇ ਵਿਕਾਸ ਅਤੇ ਕਿਸਾਨਾਂ ਤੇ ਵਪਾਰਕ ਵਰਗ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ । ਇਸ ਮੌਕੇ ਬਾਸਮਤੀ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਗੋਇਲ, ਚੇਅਰਮੈਨ ਸੰਦੀਪ ਝੁੰਝਾ, ਹਰਮੇਸ਼ ਨਾਗਰਾ, ਕੇਸਰ ਛਾਹੜੀਆਂ, ਸ਼ਿਵ ਪਾਲ, ਨਰੇਸ਼ ਜਿੰਦਲ, ਬਿੱਟੂ ਚੌਧਰੀ ਅਤੇ ਕ੍ਰਿਸ਼ਨ ਜਿੰਦਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ ਵਲੋਂ ‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਅਗਲੀ ਖ਼ਬਰ ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ। ਆਈ.ਆਰ. ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ...
Ad Position 24