03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕੇ.ਸੀ.ਟੀ. ਕਾਲਜ ਵਿਖੇ ਪਹਿਲਵਾਨ ਗੋਲੂ ਚੀਮਾ ਅਤੇ ਵੈਟਰਨ ਅਥਲੀਟ ਸੁਖਦੇਵ ਸ਼ਰਮਾ ਦਾ ਸਨਮਾਨ

ਲੌਂਗੋਵਾਲ, 2 ਸਤੰਬਰ (ਵਿਨੋਦ ਸ਼ਰਮਾ) - ‘ਮੀਰੀ-ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਲੌਂਗੋਵਾਲ ਵਿਖੇ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਲੌਂਗੋਵਾਲ, 2 ਸਤੰਬਰ (ਵਿਨੋਦ ਸ਼ਰਮਾ) - ‘ਮੀਰੀ-ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਲੌਂਗੋਵਾਲ ਵਿਖੇ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਮਾਰਚ ਵਿੱਚ ਸ਼ਾਮਿਲ ਸੰਗਤਾਂ ਲਈ ਕਾਲਜ ਵੱਲੋਂ ਵਿਸ਼ੇਸ਼ ਸਵਾਗਤੀ ਪ੍ਰਬੰਧ ਕੀਤੇ ਗਏ। ਇਸ ਮੌਕੇ ਸੰਗਤਾਂ ਦੀ ਸੇਵਾ ਲਈ ਲੰਗਰ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮਾਰਚ ਵਿੱਚ ਸ਼ਾਮਿਲ ਸੰਗਤਾਂ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਕਾਲਜ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿੰਘ ਸਾਹਿਬ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਅਰਦਾਸ ਦੇ ਇਸ ਪਵਿੱਤਰ ਮੌਕੇ ਨੇ ਸਮੁੱਚੇ ਸਮਾਗਮ ਨੂੰ ਹੋਰ ਵੀ ਆਤਮਿਕ ਅਤੇ ਸ਼ਰਧਾਪੂਰਵਕ ਬਣਾ ਦਿੱਤਾ। ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਨੇ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਪੰਥ ਦੀ ਚੜ੍ਹਦੀ ਕਲਾ, ਸੇਵਾ, ਨਿਆਂ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਮਾਰਚ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਅਤੇ ਸਿੱਖ ਵਿਰਸੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਤ ਬਲਕਾਰ ਸਿੰਘ ਪੰਜਗਰਾਈਆਂ ਵਾਲੇ ਸਨਮਾਨਿਤ ਅਗਲੀ ਖ਼ਬਰ ਪੁਸ਼ਤੈਨੀ ਜ਼ਮੀਨ ’ਤੇ ‘ਨਹਿਰ ਦੀ ਲਕੀਰ’ ਨਹੀਂ ਖਿੱਚਣ ਦੇਵਾਂਗੇ - ਕਿਸਾਨ ਆਗੂ
Ad Position 24