03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰਾਜ ਦੇ ਸਿਆਸੀ ਮਾਹੌਲ ਨੂੰ ਗਰਮਾ ਦੇਵੇਗੀ- ਰੌਕੀ ਬਾਂਸਲ ਬਿਜਲੀ ਬਿੱਲਾਂ ਸੰਬੰਧੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ 15 ਦਿਨਾਂ ’ਚ ਹੋਵੇਗਾ ਨਿਪਟਾਰਾ - ਇੰਜ. ਹਰਵਿੰਦਰ ਸਿੰਘ

ਮਲੇਰਕੋਟਲਾ, 2 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮਲੇਰਕੋਟਲਾ, 2 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਬਿਜਲੀ ਖਪਤਕਾਰਾਂ ਨੂੰ ਬਿਲਿੰਗ ਨਾਲ ਸਬੰਧਿਤ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਉਪਰਾਲਾ ਕਰਦਿਆਂ 24 ਘੰਟੇ ਕਾਰਜਸ਼ੀਲ ਸਮਰਪਿਤ ਹੈਲਪ ਲਾਈਨ ਨੰਬਰ 0161-3105055 ਅਤੇ 0161-6650355 ਉਪਲਬਧ ਕਰਵਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਐਕਸੀਅਨ ਇੰਜ. ਹਰਵਿੰਦਰ ਸਿੰਘ ਨੇ ਦੱਸਿਆ ਕਿ ਖਪਤਕਾਰ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰਕੇ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਿਤ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖਪਤਕਾਰਾਂ ਨੂੰ ਆਮ ਖਪਤ ਦੇ ਮੁਕਾਬਲੇ ਵੱਧ ਬਿੱਲ, ਆਰਜ਼ੀ ਬਿੱਲ, ਗ਼ਲਤ ਜਾਂ ਤਰੁੱਟੀਆਂ ਵਾਲੇ ਬਿੱਲ ਪ੍ਰਾਪਤ ਹੋਏ ਹਨ, ਉਹ ਬਿਨਾਂ ਕਿਸੇ ਝਿਜਕ ਦੇ ਉਕਤ ਹੈਲਪ ਲਾਈਨ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾਉਣ। ਪ੍ਰਾਪਤ ਸ਼ਿਕਾਇਤਾਂ ਦੀ ਸਬੰਧਿਤ ਪੱਧਰ ’ਤੇ ਜਾਂਚ ਕਰਵਾਉਣ ਉਪਰੰਤ 15 ਦਿਨਾਂ ਦੇ ਅੰਦਰ ਬਣਦੀ ਕਾਰਵਾਈ ਕਰਕੇ ਨਿਪਟਾਰਾ ਕੀਤਾ ਜਾਵੇਗਾ। ਇੰਜ. ਹਰਵਿੰਦਰ ਸਿੰਘ ਨੇ ਕਿਹਾ ਕਿ ਇਸ ਸਹੂਲਤ ਦਾ ਮੁੱਖ ਉਦੇਸ਼ ਬਿਜਲੀ ਖਪਤਕਾਰਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਬਿਲਿੰਗ ਨਾਲ ਸਬੰਧਿਤ ਆਪਣੀ ਸਮੱਸਿਆ ਸਿੱਧੇ ਤੌਰ ’ਤੇ ਦਰਜ ਕਰਵਾਉਣ ਲਈ ਸੁਚਾਰੂ ਮਾਧਿਅਮ ਮੁਹੱਈਆ ਕਰਵਾਉਣਾ ਹੈ ਉਨ੍ਹਾਂ ਕਿਹਾ ਕਿ ਸ਼ਿਕਾਇਤ ਦਰਜ ਕਰਵਾਉਣ ਸਮੇਂ ਖਪਤਕਾਰ ਆਪਣਾ ਖਾਤਾ ਨੰਬਰ/ਬਿਜਲੀ ਕੁਨੈਕਸ਼ਨ ਸਬੰਧੀ ਲੋੜੀਂਦੀ ਜਾਣਕਾਰੀ ਆਪਣੇ ਕੋਲ ਰੱਖਣ ਤਾਂ ਜੋ ਮਾਮਲੇ ਦੀ ਪੜਤਾਲ ਅਤੇ ਕਾਰਵਾਈ ਸੁਚੱਜੇ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਬਿੱਲ ਵਿੱਚ ਆਈ ਤਰੁੱਟੀ ਕਾਰਨ ਕਿਸੇ ਵੀ ਯੋਗ ਖਪਤਕਾਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਸਿੰਘ ਸੁੱਖਾ ਬਣੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਗਲੀ ਖ਼ਬਰ ਜ਼ਿਲ੍ਹਾ ਤੇ ਪ੍ਰਾਇਮਰੀ ਸਕੂਲ ਪੱਧਰੀ ਖੇਡਾਂ ’ਚ ਗਿਆਨ ਗੰਗਾ ਸਕੂਲ ਬੱਲਰਾਂ ਦੇ ਖਿਡਾਰੀਆਂ ਨੇ ਚੈੱਸ ਤੇ ਐਥਲੈਟਿਕਸ ’ਚ ਜਿੱਤ...
Ad Position 24