03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੁਖਦੇਵ ਸਿੰਘ ਸੁੱਖਾ ਬਣੇ ਅਕਾਲੀ ਦਲ ਦੇ ਸਰਕਲ ਪ੍ਰਧਾਨ

ਦਿੜ੍ਹਬਾ ਮੰਡੀ, 2 ਸਤੰਬਰ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੁਖਦੇਵ ਸਿੰਘ ਸੁੱਖਾ ਨੂੰ ਸਰਕਲ ਦਿੜ੍ਹਬਾ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਧਾਨ ਸੁਖਦੇਵ ਸਿੰਘ ਸੁੱਖਾ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਸੰਗਠਨ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਆ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਦਿੜ੍ਹਬਾ ਮੰਡੀ, 2 ਸਤੰਬਰ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੁਖਦੇਵ ਸਿੰਘ ਸੁੱਖਾ ਨੂੰ ਸਰਕਲ ਦਿੜ੍ਹਬਾ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਧਾਨ ਸੁਖਦੇਵ ਸਿੰਘ ਸੁੱਖਾ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਸੰਗਠਨ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਨੂੰ ਸਰਕਲ ਪ੍ਰਧਾਨ ਬਣਾਏ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਸੁਖਦੇਵ ਸਿੰਘ ਸੁੱਖਾ ਨੇ ਸ਼੍ਰੋਮਣੀ ਅਕਾਲੀ ਦਲ ( ਬਾਦਲ)ਦੇ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ,ਜ਼ਿਲ੍ਹਾ ਚੋਣ ਅਰਜਬਰ ਹਰਪਾਲ ਸਿੰਘ ਖਡਿਆਲ ਤੇ ਸ਼੍ਰੋਮਣੀ ਅਕਾਲੀ ਦਲ ਦਿੜਬਾ ਦੇ ਹਲਕਾ ਇੰਚਾਰਜ ਗੁਲਜਾਰੀ ਸਿੰਘ ਮੂਨਕ ਅਤੇ ਸਮੁੱਚੀ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨ ਕਰਨਗੇ।ਪ੍ਰਧਾਨ ਸਤਨਾਮ ਸਿੰਘ, ਪ੍ਰਧਾਨ ਅਜਾਇਬ ਸਿੰਘ ਔਜਲਾ, ਪੰਚ ਜਗਜੀਤ ਸਿੰਘ, ਪੰਚ ਗੁਰਚਰਨ ਸਿੰਘ, ਭਿੰਦਾ ਰਾਮਗੜੀਆ, ਚੇਤ ਔਜਲਾ, ਗੁਰਜੀਤ ਪ੍ਰਧਾਨ, ਗੁਰਦੀਪ ਸਿੰਘ ਮੈਂਬਰ, ਗੋਗੀ ਪ੍ਰਧਾਨ ,ਕੁਲਦੀਪ ਸਿੰਘ, ਸਮਾਜ ਸੇਵੀ ਨੈਬ ਸਿੰਘ ਔਜਲਾ, ਜਗਵਿੰਦਰ ਸਿੰਘ ਮੈਂਬਰ, ਗੁਰਵਿੰਦਰ ਸਿੰਘ ਔਜਲਾ, ਪ੍ਰਿਤਪਾਲ ਸਿੰਘ ਅਟਾਲ, ਹਰਦੀਪ ਸਿੰਘ ਮਾਸਟਰ, ਬੱਬੂ ਔਜਲਾ, ਗੁਰਸੇਵਕ ਸਿੰਘ ਨੰਬਰਦਾਰ, ਨਿਰਭੈ ਸਿੰਘ ਮੈਂਬਰ, ਪਰਮਜੀਤ ਸਿੰਘ ਪੰਮਾ, ਰਾਮ ਸਿੰਘ ਮੈਂਬਰ, ਜਗਵਿੰਦਰ ਸਿੰਘ ਸੈਕਟਰੀ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਲਈ ਕੰਪਿਊਟਰ ਅਧਿਆਪਕ 5 ਨੂੰ ਮੁੱਖ ਮੰਤਰੀ ਨਿਵਾਸ ਬਾਹਰ ਕਰਨਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰਾਜ ਦੇ ਸਿਆਸੀ ਮਾਹੌਲ ਨੂੰ ਗਰਮਾ ਦੇਵੇਗੀ- ਰੌਕੀ ਬਾਂਸਲ ਬਿਜਲੀ ਬਿੱਲਾਂ ਸੰਬੰਧੀ ਖਪਤਕਾਰ...
Ad Position 24