03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜਨਮ ਅਸ਼ਟਮੀ ਧੂਮ-ਧਾਮ ਨਾਲ਼ ਮਨਾਈ

ਮੂਣਕ, 2 ਸਤੰਬਰ (ਕੇਵਲ ਸਿੰਗਲਾ, ਪ੍ਰਵੀਨ ਮਦਾਨ)- ਬਾਬੂ ਬ੍ਰਿਸ਼ ਭਾਨ ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮੂਣਕ, 2 ਸਤੰਬਰ (ਕੇਵਲ ਸਿੰਗਲਾ, ਪ੍ਰਵੀਨ ਮਦਾਨ)- ਬਾਬੂ ਬ੍ਰਿਸ਼ ਭਾਨ ਡੀ.ਏ.ਵੀ. ਪਬਲਿਕ ਸਕੂਲ ਮੂਣਕ ’ਚ ਪ੍ਰਿੰਸੀਪਲ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਆਡੀਟੋਰੀਅਮ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ । ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸਾਹਿਬ ਅਤੇ ਕੋ-ਆਰਡੀਨੇਟਰਜ਼ ਦੁਆਰਾ ਜੋਤੀ ਪ੍ਰਚੰਡ ਕਰਕੇ ਕੀਤੀ ਗਈ। ਪ੍ਰਿੰਸੀਪਲ ਨੇ ਭਗਵਾਨ ਕ੍ਰਿਸ਼ਨ ਦੇ ਜੀਵਨ ਬਾਰੇ ਚਾਨਣਾ ਪਾਇਆ । ਇਸ ਪ੍ਰੋਗਰਾਮ ’ਚ ਐਲ.ਕੇ.ਜੀ. ਜਮਾਤ ਤੋਂ ਲੈ ਕੇ ਚੌਥੀ ਜਮਾਤ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ । ਆਡੀਟੋਰੀਅਮ ਦੇ ਵਿੱਚ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਅਲੱਗ-ਅਲੱਗ ਕ੍ਰਿਸ਼ਨ ਲੀਲ੍ਹਾ ਦੇ ਦ੍ਰਿਸ਼ ਪੇਸ਼ ਕੀਤੇ ਗਏ । ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਜਨਮ ਨਾਲ ਸੰਬੰਧਿਤ ਅਲੱਗ - ਅਲੱਗ, ਗੀਤਾਂ ’ਤੇ ਡਾਂਸ ਕਰਕੇ ਸਭ ਦਾ ਮਨ ਮੋਹ ਲਿਆ ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਕਿਸਾਨੀ ਧਰਨਾ ਅਣਮਿਥੇ ਸਮੇਂ ਲਈ ਸ਼ੁਰੂ ਅਗਲੀ ਖ਼ਬਰ ਮੰਗਾਂ ਲਈ ਕੰਪਿਊਟਰ ਅਧਿਆਪਕ 5 ਨੂੰ ਮੁੱਖ ਮੰਤਰੀ ਨਿਵਾਸ ਬਾਹਰ ਕਰਨਗੇ ਰੋਸ ਪ੍ਰਦਰਸ਼ਨ
Ad Position 24