03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਮੁਕੰਮਲ ਪ੍ਰਧਾਨਗੀ ਲਈ ਗਗਨਦੀਪ ਸਿੰਘ ਸਿਬੀਆ ਅਤੇ ਗੁਰਪ੍ਰੀਤ ਸਿੰਘ ਚੱਠਾ ਦਾ ਹੋਵੇਗਾ ਮੁਕਾਬਲਾ

ਸੰਗਰੂਰ, 3 ਸਤੰਬਰ (ਧੀਰਜ ਪਸੋਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੀ ਚੋਣ ਜੋ ਕਿ 11 ਸਤੰਬਰ ਨੂੰ ਹੋ ਰਹੀ ਹੈ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਚੋਣ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਗਰੇਵਾਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਜੁਆਇੰਟ ਸੈਕਟਰੀ ਦੇ ਅਹੁਦੇ ਲਈ ਇੱਕ ਹੀ ਨਾਮਜ਼ਦਗੀ ਫਾਰਮ ਆਉਣ ਦੇ ਚਲਦਿਆਂ ਹੈਰੀ ਗਰਗ ਦੀ ਚੋਣ ਨਿਰਵਿਰੋਧ ਹੋ ਗਈ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸੰਗਰੂਰ, 3 ਸਤੰਬਰ (ਧੀਰਜ ਪਸੋਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੀ ਚੋਣ ਜੋ ਕਿ 11 ਸਤੰਬਰ ਨੂੰ ਹੋ ਰਹੀ ਹੈ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਚੋਣ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਗਰੇਵਾਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਜੁਆਇੰਟ ਸੈਕਟਰੀ ਦੇ ਅਹੁਦੇ ਲਈ ਇੱਕ ਹੀ ਨਾਮਜ਼ਦਗੀ ਫਾਰਮ ਆਉਣ ਦੇ ਚਲਦਿਆਂ ਹੈਰੀ ਗਰਗ ਦੀ ਚੋਣ ਨਿਰਵਿਰੋਧ ਹੋ ਗਈ ਹੈ । ਇਸੇ ਤਰ੍ਹਾਂ ਲਾਇਬਰੇਰੀ ਇੰਚਾਰਜ ਦੇ ਅਹੁਦੇ ਲਈ ਵੀ ਜਗਵਿੰਦਰ ਸਿੰਘ ਦੀ ਚੋਣ ਨਿਰਵਿਰੋਧ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨਗੀ ਦੇ ਅਹੁਦੇ ਲਈ ਮੁਕਾਬਲਾ ਗਗਨਦੀਪ ਸਿੰਘ ਸਿਬੀਆ ਅਤੇ ਗੁਰਪ੍ਰੀਤ ਸਿੰਘ ਚੱਠਾ ਦਰਮਿਆਨ ਹੋਵੇਗਾ । ਸੈਕਟਰੀ ਲਈ ਹਰਪ੍ਰੀਤ ਸਿੰਘ ਸਿੱਧੂ ਅਤੇ ਸੰਸਾਰ ਸਿੰਘ ਮਾਨ ਨੇ ਨਾਮਜ਼ਦਗੀਆਂ ਦਾਖਲ ਕਰਵਾਈਆਂ ਹਨ । ਉਪ ਪ੍ਰਧਾਨ ਲਈ ਸਿਮ੍ਰਤਪਾਲ ਸਿੰਘ ਸੱਗੂ, ਦਵਿੰਦਰਪਾਲ ਸਿੰਘ ਤੂਰ, ਵਿਦਿਆ ਸਾਗਰ ਅਤੇ ਹਰਪ੍ਰੀਤ ਸਿੰਘ ਸ਼ੈਲੀ ਦੇ ਨਾਮਜਦਗੀ ਪੱਤਰ ਦਖਲ ਹੋਏ ਹਨ। ਉਪ ਪ੍ਰਧਾਨ (ਮਹਿਲਾ) ਲਈ ਪੂਜਾ ਸ਼ਰਮਾ ਅਤੇ ਅਮਨਦੀਪ ਨੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ । ਖਜਾਨਚੀ ਲਈ ਪਰਮਿੰਦਰ ਕੌਰ ਅਤੇ ਅਨੁ ਬਾਲਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਇੰਟਰਨੈਸ਼ਨਲ ਸਕੂਲ ਕੱਕੜਵਾਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹਰਕਮਲਪ੍ਰੀਤ ਸਿੰਘ ਖੱਖ ਨੇ ਮਾਲੇਰਕੋਟਲਾ ਦੇ 12ਵੇਂ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ
Ad Position 24