03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜ਼ਿਲ੍ਹਾ ਮਾਲੇਰਕੋਟਲਾ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ

ਮਾਲੇਰਕੋਟਲਾ, 3 ਸਤੰਬਰ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਮਲੇਰਕੋਟਲਾ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਰਾਣਵਾਂ ਦਾ ਚੰਗੀ ਉੱਨਤ ਖੇਤੀ ਬਦਲੇ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ । ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਕਿਸਾਨ ਮੇਲਾ ਕਰਵਾਇਆ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਾਲੇਰਕੋਟਲਾ, 3 ਸਤੰਬਰ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਮਲੇਰਕੋਟਲਾ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਰਾਣਵਾਂ ਦਾ ਚੰਗੀ ਉੱਨਤ ਖੇਤੀ ਬਦਲੇ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ । ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਕਿਸਾਨ ਮੇਲਾ ਕਰਵਾਇਆ ਗਿਆ । ਜਿੱਥੇ ਆਧੁਨਿਕ ਖੇਤੀ ਦੇ ਖੇਤਰ ਵਿੱਚ ਸ਼ਲਾਘਾਯੋਗ ਉਪਰਾਲੇ ਕਰਨ ਵਾਲੇ ਜ਼ਿਲ੍ਹਾ ਮਾਲੇਰਕੋਟਲਾ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਨੂੰ ਵਿਸ਼ੇਸ਼ ਸਨਮਾਨ ਮਿਲਿਆ । ਹੁਸ਼ਿਆਰ ਸਿੰਘ ਰਾਣੂ ਨੂੰ ਆਧੁਨਿਕ ਖੇਤੀ, ਫ਼ਸਲੀ ਵਿਭਿੰਨਤਾ ਤੇ ਪਰਾਲੀ ਪ੍ਰਬੰਧਨ ਦੇ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਲਈ ਯਾਦਗਾਰੀ ਚਿੰਨ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੀ ਕਣਕ ਦੀ ਨਵੀਂ ਕਿਸਮ ਪੀ.ਬੀ.ਡਬਲਿਊ., 887 ਦੀ ਬੀਜ ਕਿੱਟ ਦੇ ਕੇ ਸਨਮਾਨਿਤ ਕੀਤਾ ਤਾਂ ਜੋ ਕਿਸਾਨ ਇਸ ਕਿਸਮ ਦਾ ਹੋਰ ਬੀਜ ਤਿਆਰ ਕਰ ਸਕਣ । ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੁਸ਼ਿਆਰ ਸਿੰਘ ਰਾਣੂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਤਜਰਬੇ, ਮਿਹਨਤ ਤੇ ਨਵੀਨ ਸੋਚ ਨਾਲ ਖੇਤੀ ਕਰਨ ਵਾਲੇ ਕਿਸਾਨ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਹੇ ਹਨ । ਇਸ ਮੌਕੇ ਪਤਵੰਤੇ ਸੱਜਣ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 3 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਸੜਕ ਹਾਦਸੇ ’ਚ ਪਿੰਡ ਗੁਲਾੜੀ ਦੇ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ ਅਵਾਰਾ ਪਸ਼ੂ ਕਾਰਨ ਮੋਟਰਸਾਈਕਲ ਦਾ ਵਿਗੜਿਆ ਸੰ...
Ad Position 24