ਸੂਬਾ ਪੱਧਰ ’ਤੇ ਉਲੀਕੇ ਗਏ ਸੰਘਰਸ਼ਾਂ ’ਚ ਸਮੂਹ ਪੈਨਸ਼ਨਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ – ਰਾਜ ਕੁਮਾਰ ਅਰੋੜਾ
ਸੰਗਰੂਰ, 4 ਸਤੰਬਰ (ਧੀਰਜ ਪਸ਼ੌਰੀਆ) - ਫੋਰਚੂਨ ਕਾਨਵੈਂਟ ਸਕੂਲ, ਸੰਗਰੂਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸਕੂਲ ਕੈਂਪਸ ਵਿੱਚ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰਗਾਰਟਨ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ।
ਸੰਗਰੂਰ, 4 ਸਤੰਬਰ (ਧੀਰਜ ਪਸ਼ੌਰੀਆ) - ਫੋਰਚੂਨ ਕਾਨਵੈਂਟ ਸਕੂਲ, ਸੰਗਰੂਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸਕੂਲ ਕੈਂਪਸ ਵਿੱਚ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰਗਾਰਟਨ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਸਮਾਗਮ ਦਾ ਮੁੱਖ ਆਕਰਸ਼ਣ ਕ੍ਰਿਸ਼ਨ ਲੀਲਾ ਦੀ ਪੇਸ਼ਕਾਰੀ ਰਹੀ, ਜਿਸ ਵਿੱਚ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਪ੍ਰਸੰਗਾਂ ਦਾ ਪ੍ਰਭਾਵਸ਼ਾਲੀ ਮੰਚਨ ਕੀਤਾ। ਨੰਨੇ-ਮੁੰਨੇ ਕਲਾਕਾਰਾਂ ਨੇ ਆਪਣੇ ਆਤਮ-ਵਿਸ਼ਵਾਸ ਅਤੇ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਦੇ ਚੇਅਰਮੈਨ ਡਾ. ਪ੍ਰਤਾਪ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਹਿਮਦਗੜ੍ਹ, (ਸੁਖਜੀਤ ਸਿੰਘ ਖੇੜਾ) - ਐਸ.ਵੀ.ਐਮ ਪਬਲਿਕ ਸਕੂਲ, ਅਹਿਮਦਗੜ੍ਹ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਪਵਿੱਤਰ ਜਨਮ ਉਤਸਵ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਹੀ ਉਤਸ਼ਾਹ, ਭਗਤੀ ਅਤੇ ਚਾਅ ਨਾਲ ਮਨਾਇਆ ਗਿਆ। ਸਮਾਰੋਹ ਦਾ ਮੁੱਖ ਆਕਰਸ਼ਣ ਸਕੂਲ ਦੇ ਨਿੱਕੇ-ਨਿੱਕੇ ਵਿਦਿਆਰਥੀ ਰਹੇ, ਜੋ ਰਾਧਾ ਅਤੇ ਕ੍ਰਿਸ਼ਨ ਦੇ ਰੂਪ ਵਿੱਚ ਸਜ-ਧਜ ਕੇ ਆਏ ਸਨ। ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ, ਮੋਰ-ਮੁਕਟ ਅਤੇ ਬੰਸਰੀ ਨਾਲ ਸਜੇ ਇਨ੍ਹਾਂ ਨਿੱਕੇ ਕਾਨ੍ਹਿਆਂ ਅਤੇ ਰਾਧਾ ਰਾਣੀਆਂ ਨੇ ਸਭ ਦਾ ਮਨ ਮੋਹ ਲਿਆ। ਅਹਿਮਦਗੜ, (ਸੁਖਜੀਤ ਸਿੰਘ ਖੇੜਾ) - ਗ੍ਰੀਨ ਵੈਲੀ ਪਬਲਿਕ ਸਕੂਲ ਅਹਿਮਦਗੜ੍ਹ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਛੋਟੇ-ਛੋਟੇ ਬੱਚੇ ਭਗਵਾਨ ਸ਼੍ਰੀ ਕ੍ਰਿਸ਼ਨ, ਰਾਧਾ ਰਾਣੀ ਅਤੇ ਗੋਪੀਆਂ ਦੇ ਰੂਪ ਵਿੱਚ ਸਜ ਕੇ ਪਹੁੰਚੇ। ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਪ੍ਰਧਾਨ ਤਰਸੇਮ ਲਾਲ ਵੱਲੋਂ ਵਿਸ਼ੇਸ਼ ਹਾਜਰੀ ਮੌਕੇ ਪੂਜਾ-ਅਰਚਨਾ ਨਾਲ ਹੋਈ ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਭਗਤੀ ਭਰਪੂਰ ਗਾਇਨ, ਮਨਮੋਹਕ ਨਾਚ ਤੇ ਰਾਸਲੀਲਾ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਪ੍ਰੋਗਰਾਮ ਦਾ ਮੁੱਖ ਆਕਰਸ਼ਣ ਰੋਮਾਂਚਕ ‘ਮਟਕੀ ਫੋੜ’ ਪ੍ਰਤੀਯੋਗਤਾ ਰਹੀ ਜਿਸ ਵਿੱਚ ਬੱਚਿਆਂ ਨੇ ਪਿਰਾਮਿਡ ਬਣਾ ਕੇ ਮਟਕੀ ਤੋੜੀ, ਨਾਲ ਹੀ ਮਟਕੀ ਤੇ ਬੰਸਰੀ ਸਜਾਵਟ ਵਰਗੀਆਂ ਰਚਨਾਤਮਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਪ੍ਰਿੰਸੀਪਲ ਕਵਿਤਾ ਕਪੂਰ ਨੇ ਸੰਬੋਧਨ ਵਿਚ ਸਭ ਨੂੰ ਮੁਬਾਰਕਬਾਦ ਦਿੱਤੀ ਤੇ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਯਸ਼ ਭੂਸ਼ਣ ਗੁਪਤਾ, ਡਾਇਰੈਕਟਰ ਸ਼ੁਭਮ ਗੁਪਤਾ, ਮੈਨੇਜਰ ਸ਼੍ਰੀਮਤੀ ਸੋਨੀਆ ਗੁਪਤਾ ਤੇ ਵਾਈਸ ਪ੍ਰਿੰਸੀਪਲ ਇੰਨੂੰ ਭੱਲਾ ਨੇ ਬੱਚਿਆਂ ਦੀਆਂ ਬਹਿਤਰੀਨ ਪੇਸ਼ਕਾਰੀਆਂ ਦੀ ਪ੍ਰਸੰਸਾ ਕਰਦੇ ਹੋਏ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ । ਲਹਿਰਾਗਾਗਾ, (ਅਸ਼ੋਕ ਗਰਗ) - ਸ੍ਰੀ ਸਨਾਤਨ ਧਰਮ ਮੰਦਰ ਕਮੇਟੀ ਲਹਿਰਾਗਾਗਾ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਦੀਪ ਮਾਲਾ ਨਾਲ ਸਜਾਇਆ ਗਿਆ ਜਿਸ ਕਾਰਨ ਮੰਦਰਾਂ ਦਾ ਆਲਾ-ਦੁਆਲਾ ਖੂਬਸੂਰਤ ਦਿਖਾਈ ਦੇ ਰਿਹਾ ਸੀ। ਮੰਡੀ ਵਾਲੇ ਸ੍ਰੀ ਸਨਾਤਨ ਧਰਮ ਮੰਦਰ ਵਿੱਚ ਸਵੇਰ ਤੋਂ ਹੀ ਭਗਤਾਂ ਦੀ ਆਮਦ ਸ਼ੁਰੂ ਹੋ ਗਈ ਸੀ। ਸ਼ਰਧਾਲੂਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਝੂਲਾ ਝੁਲਾਉਣ ਲਈ ਵਾਰੀ ਦੀ ਉਡੀਕ ਕੀਤੀ ਗਈ ਤੇ ਮੰਦਰ ਵਿੱਚ ਭਗਤਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਸ਼ਰਧਾਲੂਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਕਰਦਿਆਂ ਪਰਿਵਾਰ ਅਤੇ ਸਮਾਜ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਤੇ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਕਾਂਤਾ ਗੋਇਲ ਨੇ ਸ਼ਹਿਰ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਲੱਕੀ ਗੋਇਲ, ਵਿਜੇ ਮਿੱਤਲ, ਰਾਮਪਾਲ ਭੂਟਾਲ ਵਾਲੇ, ਰਵਿੰਦਰ ਕੁਮਾਰ ਬੱਬੂ, ਪਰਵੀਨ ਕੁਮਾਰ ਰੋਡਾ ਅਤੇ ਜਗਦੀਸ਼ ਰਾਏ ਠੇਕੇਦਾਰ, ਸਤੀਸ਼ ਕੁਮਾਰ ਲੱਭੀ ਵਰਮਾ ਸਮੇਤ ਮੰਦਰ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਅਹਿਮਦਗੜ੍ਹ, (ਸੁਖਜੀਤ ਸਿੰਘ ਖੇੜਾ) - ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਲਾਲਾ ਭਰਤ ਲਾਲ ਗੋਇਲ ਚੈਰੀਟੇਬਲ ਲੈਬੋਰਟਰੀ ਵੱਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਫੁੱਲ ਬਾਡੀ ਟੈਸਟ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਪ੍ਰਸਿੱਧ ਉਦਯੋਗਪਤੀ ਸ੍ਰੀ ਜੈ ਗੋਪਾਲ ਗੋਇਲ ਨੇ ਕੀਤਾ। ਇਸ ਕੈਂਪ ਦੌਰਾਨ ਲੋੜਵੰਦ ਲੋਕਾਂ ਦੇ ਵੱਖ-ਵੱਖ ਮੈਡੀਕਲ ਟੈਸਟ ਕੀਤੇ ਗਏ। ਕੈਂਪ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਿਹਤ ਜਾਂਚ ਦਾ ਲਾਭ ਲਿਆ। ਲੋੜਵੰਦਾਂ ਲਈ ਟੈਸਟ ਕਰਨ ਦੀ ਇਸ ਪਹਿਲ ਦੀ ਇਲਾਕਾ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਗਈ। ਪ੍ਰਬੰਧਕਾਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਲੋਕ ਭਲਾਈ ਲਈ ਅਜਿਹੇ ਸਿਹਤ ਸਬੰਧੀ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਗੌਰਵ ਵਰਮਾ, ਗੁਰਬਿੰਦਰ ਸਿੰਘ, ਜਸਪ੍ਰੀਤ ਸਿੰਘ, ਮਨੀਸ਼ਾ ਵਰਮਾ, ਪੰਡਿਤ ਰਜਨੀਸ਼ ਭਾਰਦਵਾਜ, ਯੋਗੇਸ਼ ਵਰਮਾ,ਰਿਸ਼ਵ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਲੌਂਗੋਵਾਲ, (ਵਿਨੋਦ, ਖੰਨਾ) - ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰ. ਸੁਖਦੇਵ ਸਿੰਘ ਢੀਂਡਸਾ ਦੇ ਸਾਬਕਾ ਓ.ਐਸ.ਡੀ. ਤੇ ਨੌਜਵਾਨ ਆਗੂ ਅਮਨਬੀਰ ਸਿੰਘ ਚੈਰੀ ਨੇ ਡੇਰਾ ਸ਼ਿਵ ਧਾਮ ਟਿੱਲਾ ਨਮੋਲ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਧਾਮ ਦੇ ਮੁੱਖ ਸੇਵਾਦਾਰ ਮਹੰਤ ਵਾਮ ਗਿਰ ਅਤੇ ਸੰਤ ਜਗਦੀਸ਼ ਗਿਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਅਮਨਬੀਰ ਸਿੰਘ ਚੈਰੀ ਨੇ ਪਾਵਨ ਤਿਉਹਾਰ ਦੀ ਮਹੱਤਤਾ ਨੂੰ ਯਾਦ ਕਰਦਿਆਂ ਸਮੂਹ ਸੰਗਤ ਦੀ ਖੁਸ਼ਹਾਲੀ, ਆਪਸੀ ਭਾਈਚਾਰੇ, ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮਹੰਤ ਵਾਮ ਗਿਰ ਨੇ ਕਿਹਾ ਕਿ ਧਾਰਮਿਕ ਸਥਾਨ ਸਾਨੂੰ ਸੇਵਾ, ਸਿਮਰਨ, ਸਦਭਾਵਨਾ ਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦੇ ਹਨ। ਚੈਰੀ ਨੇ ਕਿਹਾ ਕਿ ਪਵਿੱਤਰ ਅਸਥਾਨਾਂ ’ਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਨਾ ਮਨ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਦਾ ਹੈ। ਇਸ ਮੌਕੇ ਸਾਬਕਾ ਸਰਪੰਚ ਬਿੰਦਰਪਾਲ ਸ਼ਰਮਾ, ਗੁਰਜੰਟ ਸਿੰਘ ਮੈਂਬਰ, ਧਾਮ ਦੇ ਸੇਵਾਦਾਰਾਂ ਅਤੇ ਸ਼ਰਧਾਲੂ ਹਾਜ਼ਰ ਸਨ। ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਜਨਮ ਅਸ਼ਟਮੀ ਦਾ ਤਿਉਹਾਰ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀ ਰਾਧਾ-ਕ੍ਰਿਸ਼ਨ ਦੇ ਵੱਖ-ਵੱਖ ਰੂਪਾਂ ਵਾਲੀਆਂ ਰਵਾਇਤੀ ਪੁਸ਼ਾਕਾਂ ਵਿੱਚ ਸਜੇ ਹੋਏ ਸਨ, ਜਿਨ੍ਹਾਂ ਨੇ ਆਪਣੀ ਮਨਮੋਹਕ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਜਨਮ ਅਸ਼ਟਮੀ ਦੇ ਤਿਉਹਾਰ ਦੀ ਮਹੱਤਤਾ ਨੂੰ ਦਰਸਾਉਂਦਿਆਂ ਵਿਦਿਆਰਥੀਆਂ ਵੱਲੋਂ ਮਟਕੀ ਤੋੜਨ ਦੀ ਰਸਮ ਵੀ ਕੀਤੀ ਗਈ, ਜਿਸ ਨੂੰ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਦੇਖਿਆ। ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ।