05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਲਹਿਰਾਗਾਗਾ ’ਚ ‘ਆਪ’ ਦਾ ਸਿਆਸੀ ਕੱਦ ਵਧਿਆ ਪਿੰਡ ਮਕਰੋੜ ਸਾਹਿਬ ਦੀ ਪੰਚਾਇਤ, ਧਾਰਮਿਕ ਸੰਸਥਾਵਾਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਪਰਿਵਾਰ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ‘ਆਪ’ ’ਚ ਸ਼ਾਮਿਲ

ਮੂਨਕ, 4 ਸਤੰਬਰ (ਵਰਿੰਦਰ ਭਾਰਦਵਾਜ, ਬਲਵਿੰਦਰ ਸਿੰਘ ਥਿੰਦ, ਪ੍ਰਵੀਨ ਮਦਾਨ ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦੀ ਸਿਆਸੀ ਪਕੜ ਉਸ ਸਮੇਂ ਹੋਰ ਮਜ਼ਬੂਤ ਹੋਈ, ਜਦੋਂ ਪਿੰਡ ਮਕਰੋੜ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਪੰਚਾਇਤ ਮੈਂਬਰਾਂ, ਧਾਰਮਿਕ ਜਥੇਬੰਦੀ ਨਾਲ ਸਬੰਧਤ ਮੈਂਬਰਾਂ ਅਤੇ ਹੋਰ ਵੱਡੀ ਗਿਣਤੀ ਪਰਿਵਾਰਾਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਿੰਡ ਪੱਧਰ ’ਤੇ ਹੋਏ ਇਸ ਸਿਆਸੀ ਬਦਲਾਅ ਨੂੰ ‘ਆਪ’ ਦੀਆਂ ਵਿਕਾਸਮੁਖੀ ਅਤੇ ਲੋਕ-ਪੱਖੀ ਨੀਤੀਆਂ ਪ੍ਰਤੀ ਲੋਕਾਂ ਦੇ ਵਧ ਰਹੇ ਭਰੋਸੇ ਵਜੋਂ ਦੇਖਿਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮੂਨਕ, 4 ਸਤੰਬਰ (ਵਰਿੰਦਰ ਭਾਰਦਵਾਜ, ਬਲਵਿੰਦਰ ਸਿੰਘ ਥਿੰਦ, ਪ੍ਰਵੀਨ ਮਦਾਨ ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦੀ ਸਿਆਸੀ ਪਕੜ ਉਸ ਸਮੇਂ ਹੋਰ ਮਜ਼ਬੂਤ ਹੋਈ, ਜਦੋਂ ਪਿੰਡ ਮਕਰੋੜ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਪੰਚਾਇਤ ਮੈਂਬਰਾਂ, ਧਾਰਮਿਕ ਜਥੇਬੰਦੀ ਨਾਲ ਸਬੰਧਤ ਮੈਂਬਰਾਂ ਅਤੇ ਹੋਰ ਵੱਡੀ ਗਿਣਤੀ ਪਰਿਵਾਰਾਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਿੰਡ ਪੱਧਰ ’ਤੇ ਹੋਏ ਇਸ ਸਿਆਸੀ ਬਦਲਾਅ ਨੂੰ ‘ਆਪ’ ਦੀਆਂ ਵਿਕਾਸਮੁਖੀ ਅਤੇ ਲੋਕ-ਪੱਖੀ ਨੀਤੀਆਂ ਪ੍ਰਤੀ ਲੋਕਾਂ ਦੇ ਵਧ ਰਹੇ ਭਰੋਸੇ ਵਜੋਂ ਦੇਖਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਦੇ ਸਰਪੰਚ ਹਰੀਸ਼ ਕੁਮਾਰ, ਪੰਚ ਗੁਰਨਾਮ ਸਿੰਘ, ਮੇਜਰ ਸਿੰਘ, ਜੈਪਾਲ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਹੰਸਾ ਸਿੰਘ ਤੇ ਗੁਰਮੁੱਖ ਸਿੰਘ ਤੋਂ ਇਲਾਵਾ ਸ਼੍ਰੀ ਬਾਲਾ ਜੀ ਮੰਦਰ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ, ਰਿੰਕੂ ਸਿੰਘ, ਗੁਰਮੇਲ ਸਿੰਘ, ਅਮਰੀਕ ਸਿੰਘ, ਅਜਮੇਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰ ਸ਼ਾਮਲ ਹਨ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਵਾਇਤੀ ਸਿਆਸਤ ਦੀ ਬਜਾਏ ਵਿਕਾਸ ਅਤੇ ਲੋਕ-ਭਲਾਈ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੇ ਲੋਕ-ਪੱਖੀ ਫੈਸਲਿਆਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ ਜਿਸ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਗੋਇਲ ਨੇ ਕਿਹਾ ਕਿ ਹਲਕਾ ਲਹਿਰਾਗਾਗਾ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ। ਨਹਿਰੀ ਪਾਣੀ ਦੀ ਸਹੂਲਤ ਨੂੰ ਮਜ਼ਬੂਤ ਕਰਨ, ਸੜਕਾਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਸਮੇਤ ਲੋਕ-ਹਿੱਤ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਰੇਮ ਕੋਹਲੀ, ਭੀਮ ਗਿਰ, ਜੋਨੀ ਅਰੋੜਾ ਪ੍ਰਧਾਨ ਨਗਰ ਪੰਚਾਇਤ ਮੂਣਕ, ਤਰਸੇਮ ਸਿੰਘ, ਰਿੰਕੂ ਸਿੰਘ, ਬਾਦਲ ਸਿੰਘ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਾਦਲ ਸਿੰਘ, ਗੁਰਮੁੱਖ ਸਿੰਘ ਫੌਜੀ, ਪਿੰਡ ਮਕਰੋੜ ਸਾਹਿਬ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਜਗਤਜੀਤ ਗਰੁੱਪ ਆਫ ਇੰਡਸਟਰੀ ਚੀਮਾ ਦਾ ਕੀਤਾ ਦੌਰਾ ਅਗਲੀ ਖ਼ਬਰ ਮਾਲੇਰਕੋਟਲਾ ਪੁਲਿਸ ਵਲੋਂ 3 ਵਿਅਕਤੀ ਹਥਿਆਰਾਂ ਸਣੇ ਗ੍ਰਿਫ਼ਤਾਰ 2 ਦੇਸੀ 32 ਬੋਰ ਪਿਸਤੌਲ ਤੇ 6 ਜ਼ਿੰਦਾ ਕਾਰਤੂਸ ਬਰਾਮਦ
Ad Position 24