04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਸ਼ੇਰੋਂ ਦੇ ਸਿੱਖ ਨੌਜਵਾਨ ’ਤੇ ਪੁਲਿਸ ਤਸ਼ੱਦਦ ਦੀ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਨਿੰਦਾ

ਅਹਿਮਦਗੜ੍ਹ, 4 ਸਤੰਬਰ (ਰਣਧੀਰ ਸਿੰਘ ਮਹੌਲੀ) - ਗੁਰਮਤਿ ਸੇਵਾ ਸੁਸਾਇਟੀ ਹੈੱਡ ਆਫਿਸ ਨਿਰਮਲ਼ ਆਸ਼ਰਮ ਜੰਡਾਲੀ ਦੇ ਮੁੱਖ ਸੇਵਾਦਾਰ ਗਿਆਨੀ ਗਗਨਦੀਪ ਸਿੰਘ ਨਿਰਮਲ਼ੇ (ਜੰਡਾਲੀ ਵਾਲ਼ੇ) ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਗਿਆਨੀ ਗਗਨਦੀਪ ਸਿੰਘ ਨਿਰਮਲ਼ੇ ਨੇ ਕਿਹਾ ਕਿ ਸੁਨਾਮ ਦੇ ਪਿੰਡ ਸ਼ੇਰੋਂ ਦੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਆਪਣੇ ਘਰ ਦੀ ਛੱਤ ਤੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਉਣਾ ਉਸਦਾ ਜਮਹੂਰੀ ਹੱਕ ਹੈ।

Ad Position 21
repet_subhas-goyals [Copy P29]
ਗਿਆਨੀ ਗਗਨਦੀਪ ਸਿੰਘ ਨਿਰਮਲੇ। 05-09-2026
ਅਹਿਮਦਗੜ੍ਹ, 4 ਸਤੰਬਰ (ਰਣਧੀਰ ਸਿੰਘ ਮਹੌਲੀ) - ਗੁਰਮਤਿ ਸੇਵਾ ਸੁਸਾਇਟੀ ਹੈੱਡ ਆਫਿਸ ਨਿਰਮਲ਼ ਆਸ਼ਰਮ ਜੰਡਾਲੀ ਦੇ ਮੁੱਖ ਸੇਵਾਦਾਰ ਗਿਆਨੀ ਗਗਨਦੀਪ ਸਿੰਘ ਨਿਰਮਲ਼ੇ (ਜੰਡਾਲੀ ਵਾਲ਼ੇ) ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਗਿਆਨੀ ਗਗਨਦੀਪ ਸਿੰਘ ਨਿਰਮਲ਼ੇ ਨੇ ਕਿਹਾ ਕਿ ਸੁਨਾਮ ਦੇ ਪਿੰਡ ਸ਼ੇਰੋਂ ਦੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਆਪਣੇ ਘਰ ਦੀ ਛੱਤ ਤੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਉਣਾ ਉਸਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਜਾਂ ਸਿਆਸੀ ਆਗੂ ਪ੍ਰਤੀ ਆਪਣਾ ਵਿਰੋਧ ਸ਼ਾਂਤਮਈ ਢੰਗ ਨਾਲ ਕਰਨਾ ਲੋਕਤੰਤਰ ਵਿੱਚ ਕੋਈ ਜੁਰਮ ਨਹੀਂ ਹੈ। ਉਨ੍ਹਾਂ ਕਿਹਾ, “ਜੇਕਰ ਇੱਕ ਨਾਗਰਿਕ ਵੱਲੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਉਣ ਦਾ ਜਵਾਬ ਪੁਲਿਸ ਤਸ਼ੱਦਦ ਨਾਲ ਦਿੱਤਾ ਜਾਂਦਾ ਹੈ ਤਾਂ ਇਹ ਸਿਰਫ਼ ਇੱਕ ਵਿਅਕਤੀ ਦੇ ਹੱਕਾਂ ‘ਤੇ ਹਮਲਾ ਨਹੀਂ, ਸਗੋਂ ਪੰਜਾਬ ਵਿੱਚ ਲੋਕਤੰਤਰ ਅਤੇ ਕਾਨੂੰਨ ਦੇ ਰਾਜ ਲਈ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੁਲਿਸ ਵੱਲੋਂ ਸਿੱਖ ਨੌਜਵਾਨ ਨਾਲ ਗੈਰ-ਕਾਨੂੰਨੀ ਢੰਗ ਨਾਲ ਤਸ਼ੱਦਦ ਕੀਤਾ ਗਿਆ ਤੇ ਉਸਦੇ ਕਕਾਰਾਂ ਦੀ ਬੇਅਦਬੀ ਕੀਤੀ ਗਈ। ਸਿੱਖ ਦੇ ਕਕਾਰਾਂ ਨਾਲ ਬੇਅਦਬੀ ਦੀ ਕੋਈ ਵੀ ਘਟਨਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ ਅਤੇ ਇਸਨੂੰ ਕਿਸੇ ਵੀ ਹਾਲਤ ਵਿੱਚ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਨਾਲ ਕਥਿਤ ਤੌਰ ‘ਤੇ ਤਸ਼ੱਦਦ ਕਰਨ ਤੇ ਕਕਾਰਾਂ ਦੀ ਬੇਅਦਬੀ ਕਰਨ ਵਾਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਦੀ ਪੁਲਿਸ ਕੁੱਟਮਾਰ ਦੀ ਸਖ਼ਤ ਨਿੰਦਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ’ਚ ਏਕਤਾ ਬੰਨ੍ਹ ਸਕਦੀ ਹੈ ਸੂਬੇ ਅੰਦਰ ਪੰਥਕ ਸਰਕਾਰ ਦਾ ਮੁੱਢ – ਚੇਅਰਮੈਨ ਦਿਓਲ
Ad Position 24