ਐੱਮ. ਐਂਡ ਐੱਮ. ਪਬਲਿਕ ਸਕੂਲ ’ਚ ਗੁਰਮਨ ਕੌਰ ਹੈੱਡ ਗਰਲ ਤੇ ਮਨਿੰਦਰ ਸਿੰਘ ਹੈੱਡ ਬੁਆਏ ਚੁਣੇ
ਭਵਾਨੀਗੜ੍ਹ, 5 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਐੱਮ. ਐਂਡ ਐੱਮ.
ਭਵਾਨੀਗੜ੍ਹ, 5 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਐੱਮ. ਐਂਡ ਐੱਮ. ਪਬਲਿਕ ਸਕੂਲ ਨਾਗਰੀ ਵਿਖੇ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਉਨ੍ਹਾਂ ਅੰਦਰ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਦੇ ਮੰਤਵ ਨਾਲ ਵਿਸ਼ੇਸ਼ ਚੋਣ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਦੇਖ-ਰੇਖ ਹੇਠ ਹੋਈ ਚੋਣ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਚੋਣ ਦੌਰਾਨ ਗੁਰਮਨ ਕੌਰ ਨੂੰ ਹੈੱਡ ਗਰਲ ਅਤੇ ਮਨਿੰਦਰ ਸਿੰਘ ਨੂੰ ਹੈੱਡ ਬੁਆਏ ਚੁਣਿਆ ਗਿਆ। ਇਸ ਤੋਂ ਇਲਾਵਾ ਸਕੂਲ ਦੇ ਵੱਖ-ਵੱਖ ਹਾਊਸਾਂ ਦੀ ਅਗਵਾਈ ਲਈ ਵੀ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਤਾਂ ਜੋ ਸਕੂਲ ਵਿੱਚ ਹੋਣ ਵਾਲੀਆਂ ਵੱਖ-ਵੱਖ ਗਤੀਵਿਧੀਆਂ, ਮੁਕਾਬਲਿਆਂ ਅਤੇ ਹੋਰ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੇਠੀ ਨੇ ਨਵ-ਨਿਯੁਕਤ ਵਿਦਿਆਰਥੀ ਆਗੂਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਲੀਆਂ ਇਹ ਜ਼ਿੰਮੇਵਾਰੀਆਂ ਉਨ੍ਹਾਂ ਵਿੱਚ ਆਗੂਪਣ, ਅਨੁਸ਼ਾਸਨ, ਇਮਾਨਦਾਰੀ ਅਤੇ ਫ਼ਰਜ਼ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਇਕ ਸਾਬਤ ਹੋਣਗੀਆਂ।