06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੁਸਤਕ ਪ੍ਰਤੀਯੋਗਤਾ ’ਚ 300 ਦੇ ਕਰੀਬ ਵਿਦਿਆਰਥੀਆਂ ਨੇ ਲਿਆ ਹਿੱਸਾ

ਭਵਾਨੀਗੜ੍ਹ, 5 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ‘ਪੜ੍ਹੋ, ਜੁੜੋ, ਸੰਘਰਸ਼ ਕਰੋ’ ਯੂਥ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ 17ਵੀਂ ਪੁਸਤਕ ਪ੍ਰਤੀਯੋਗਤਾ ਕਰਵਾਈ ਗਈ । ਜਿਸ ਵਿੱਚ 3 ਸੈਂਕੜਾ ਵੱਖ- ਵੱਖ ਉਮਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਭਵਾਨੀਗੜ੍ਹ, 5 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ‘ਪੜ੍ਹੋ, ਜੁੜੋ, ਸੰਘਰਸ਼ ਕਰੋ’ ਯੂਥ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ 17ਵੀਂ ਪੁਸਤਕ ਪ੍ਰਤੀਯੋਗਤਾ ਕਰਵਾਈ ਗਈ ।ਜਿਸ ਵਿੱਚ 3 ਸੈਂਕੜਾ ਵੱਖ- ਵੱਖ ਉਮਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਜਾਣਕਾਰੀ ਦਿੰਦਿਆਂ ਸੈਂਟਰ ਇੰਚਾਰਜ ਰਾਜਵੀਰ ਸਿੰਘ ਰਾਜੂ ਨੇ ਦੱਸਿਆ ਕਿ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸੈਂਟਰ ਸਥਾਪਿਤ ਕਰਕੇ ਇਹ ਪੁਸਤਕ ਪ੍ਰਤੀਯੋਗਤਾ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਪ੍ਰਤੀਯੋਗਤਾ ਦਾ ਸਭ ਤੋਂ ਵੱਡਾ ਸੈਂਟਰ ‘ਪੜ੍ਹੋ, ਜੁੜੋ, ਸੰਘਰਸ਼ ਕਰੋ’ ਯੂਥ ਸਪੋਰਟਸ ਐਂਡ ਵੈਲਫੇਅਰ ਕਲੱਬ ਭਵਾਨੀਗੜ੍ਹ ਨੂੰ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਪ੍ਰਤੀਯੋਗਤਾ ਛੇਵੀਂ ਜਮਾਤ ਤੋਂ ਲੈ ਕੇ 40 ਸਾਲ ਤੱਕ ਦੀ ਉਮਰ ਦੇ ਪ੍ਰਤੀਯੋਗੀਆਂ ਲਈ ਏ, ਬੀ ਅਤੇ ਸੀ ਤਿੰਨ ਗਰੁੱਪਾਂ ਵਿੱਚ ਕਰਵਾਈ ਗਈ। ਪ੍ਰਤੀਯੋਗਤਾ ਦਾ ਨਤੀਜਾ 1 ਨਵੰਬਰ ਨੂੰ ਐਲਾਨਿਆ ਜਾਵੇਗਾ, ਜਿਸ ਵਿੱਚ ਪਹਿਲਾ ਇਨਾਮ 50 ਹਜ਼ਾਰ ਰੁਪਏ, ਦੂਜਾ 20 ਹਜ਼ਾਰ ਰੁਪਏ ਅਤੇ ਤੀਜਾ ਇਨਾਮ 10 ਹਜ਼ਾਰ ਰੁਪਏ ਦਿੱਤਾ ਜਾਵੇਗਾ । ਇਸ ਮੌਕੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਡਾ. ਗੁਰਪ੍ਰੀਤ ਕੌਰ, ਦੀਪਕ ਕੁਮਾਰ ਪਟਿਆਲਾ ਅਤੇ ਡਾ. ਰਜਿੰਦਰ ਸਿੰਘ ਥਿੰਦ ਨੇ ਸੰਬੋਧਨ ਕੀਤਾ। ਇਸ ਮੌਕੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਇਸ ਮੌਕੇ ਸੰਸਥਾ ਦੇ ਪ੍ਰਧਾਨ ਕੁਲਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਚੈਨ ਸਿੰਘ ਬਿੱਟੂ, ਗੁਰਵਿੰਦਰ ਸਿੰਘ, ਸਤਨਾਮ ਸਿੰਘ, ਹੰਸਰਾਜ ਸਿੰਘ, ਰਾਜ ਨਫਰੀਆ, ਨਰਿੰਦਰ ਸਿੰਘ, ਲਕਸ਼ਦੀਪ ਸਿੰਘ, ਮੇਜਰ ਸਿੰਘ, ਡਾ. ਰਾਮਪਾਲ ਸਿੰਘ, ਰੋਸ਼ਨ ਲਾਲ, ਨਿਰਭੈ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਕੌਰ, ਰਣਧੀਰ ਸਿੰਘ ਮਾਝੀ, ਹਰਦੀਪ ਸਿੰਘ, ਹੁਸ਼ਨਦੀਪ ਸਿੰਘ ਅਤੇ ਜੱਸੀ ਦੁਬਈ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਰ.ਐੱਮ. ਕਾਨਵੈਂਟ ਸਕੂਲ ਦੇ ਖਿਡਾਰੀਆਂ ਦਾ ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
Ad Position 24