ਮੰਤਰੀ ਅਮਨ ਅਰੋੜਾ ਦੇ ਘਰ ਕਾਲਾ ਝੰਡਾ ਲੈ ਕੇ ਪਹੁੰਚੀ ਦਾਮਨ ਥਿੰਦ ਬਾਜਵਾ
ਝੰਡਾ ਲਹਿਰਾਉਣ ਮੌਕੇ ਦਾਮਨ ਨੇ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਮੈਨੂੰ ਕਰੋ ਗ੍ਰਿਫ਼ਤਾਰ
ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਸੱਗੂ) - ਬੀਤੇ ਦਿਨੀ ਪਿੰਡ ਸੇਰੋ ਵਿਖੇ ਪੁਲਿਸ ਵੱਲੋ ਮੋਹਨਜੀਤ ਸੇਰੋ ਨੂੰ ਗ੍ਰਿਫ਼ਤਾਰ ਕਰਨ ਅਤੇ ਪੁਲਿਸ ਵੱਲੋਂ ਉਸ ਦੀ ਕੀਤੀ ਗਈ ਕੁੱਟਮਾਰ ਦੇ ਰੋਸ ਵਜੋਂ ਅੱਜ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਬਾਹਰ ਕਾਲਾ ਝੰਡਾ ਲੈ ਕੇ ਪਹੁੰਚੀ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜੀ ਵੀ ਕੀਤੀ । ਇਸ ਮੌਕੇ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਅੱਜ ਮੈ ਇਕੱਲੀ ਮੰਤਰੀ ਦੀ ਕੋਠੀ ਅੱਗੇ ਕਾਲਾ ਝੰਡਾ ਲੈ ਕੇ ਪਹੁੰਚੀ ਹਾਂ ਜੇਕਰ ਹਿੰਮਤ ਹੈ ਤਾਂ ਪੁਲਿਸ ਮੈਨੂੰ ਗ੍ਰਿਫਤਾਰ ਕਰੇ ਅਤੇ ਮੇਰੇ ’ਤੇ ਕੇਸ ਦਰਜ ਕਰੇ।
ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਸੱਗੂ) - ਬੀਤੇ ਦਿਨੀ ਪਿੰਡ ਸੇਰੋ ਵਿਖੇ ਪੁਲਿਸ ਵੱਲੋ ਮੋਹਨਜੀਤ ਸੇਰੋ ਨੂੰ ਗ੍ਰਿਫ਼ਤਾਰ ਕਰਨ ਅਤੇ ਪੁਲਿਸ ਵੱਲੋਂ ਉਸ ਦੀ ਕੀਤੀ ਗਈ ਕੁੱਟਮਾਰ ਦੇ ਰੋਸ ਵਜੋਂ ਅੱਜ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਬਾਹਰ ਕਾਲਾ ਝੰਡਾ ਲੈ ਕੇ ਪਹੁੰਚੀ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜੀ ਵੀ ਕੀਤੀ ।ਇਸ ਮੌਕੇ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਅੱਜ ਮੈ ਇਕੱਲੀ ਮੰਤਰੀ ਦੀ ਕੋਠੀ ਅੱਗੇ ਕਾਲਾ ਝੰਡਾ ਲੈ ਕੇ ਪਹੁੰਚੀ ਹਾਂ ਜੇਕਰ ਹਿੰਮਤ ਹੈ ਤਾਂ ਪੁਲਿਸ ਮੈਨੂੰ ਗ੍ਰਿਫਤਾਰ ਕਰੇ ਅਤੇ ਮੇਰੇ ’ਤੇ ਕੇਸ ਦਰਜ ਕਰੇ। ਉਨਾ ਕਿਹਾ ਕਿ ਸਰਕਾਰ ਖ਼ਿਲਾਫ਼ ਰੋ ਸ ਪ੍ਰਦਰਸ਼ਨ ਕਰਨਾ ਹਰੇਕ ਵਿਅਕਤੀ ਦਾ ਹੱਕ ਹੈ ਅਤੇ ਇਹ ਰੋਸ ਪ੍ਰਦਰਸ਼ਨ ਸਰਕਾਰਾਂ ਖਿਲਾਫ ਪਹਿਲਾਂ ਵੀ ਹੁੰਦੇ ਰਹੇ ਹਨ ਅਤੇ ਇਸ ਦਾ ਇਹ ਮਤਲਬ ਨਹੀਂ ਕਿ ਪੁਲਿਸ ਪ੍ਰਸ਼ਾਸਨ ਸਰਕਾਰ ਦੀ ਸ਼ਹਿ ਤੇ ਇੱਕ ਵਿਅਕਤੀ ਤੇ ਅੰਨਾ ਤਸ਼ੱਦਦ ਕਰੇ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਨਾ ਕਿਹਾ ਕਿ ਜੇਕਰ ਮੋਹਨਜੀਤ ਨੂੰ ਜਲਦੀ ਇਨਸਾਫ ਨਾ ਮਿਲਿਆ ਤਾਂ ਉਨਾ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਤੇ ਤੇਜ਼ ਕੀਤਾ ਜਾਵੇਗਾ। ਇੱਥੇ ਜਿਕਰਯੋਗ ਹੈ ਕਿ ਦਾਮਨ ਥਿੰਦ ਬਾਜਵਾ ਪਿਛਲੇ ਦਿਨਾਂ ਤੋਂ ਮੋਹਨਜੀਤ ਨੂੰ ਇਨਸਾਫ਼ ਦਿਵਾਉਣ ਵਿੱਚ ਲੱਗੀ ਹੋਈ ਹੈ ਅਤੇ ਅੱਜ ਦਾਮਨ ਬਾਜਵਾ ਇਕਲੀ ਹੀ ਆਪਣੇ ਪਤੀ ਹਰਮਨ ਬਾਜਵਾ ਨਾਲ ਕਾਲਾ ਝੰਡਾ ਲਹਿਰਾਉਦੀ ਹੋਈ ਮੰਤਰੀ ਅਮਨ ਅਰੋੜਾ ਦੀ ਕੋਠੀ ਪਹੁੰਚੀ ਅਤੇ ਮੰਤਰੀ ਦੀ ਕੋਠੀ ਪਹੁੰਚਣ ਮੋਕੇ ਤੇ ਮੰਤਰੀ ਦੀ ਕੋਠੀ ਦਾ ਗੇਟ ਬੰਦ ਹੋ ਗਿਆ ਅਤੇ ਵੱਡੀ ਗਿ ਣਤੀ ਵਿੱਚ ਪੁਲਿਸ ਮੌਕੇ ਤੇ ਪਹੁੰਚ ਗਈ।