05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਬਾਹਰ ਪ੍ਰਦਸ਼ਨ ਦੌਰਾਨ ਬੂਟ ਪਾਲਿਸ਼ ਕਰ ਕੇ ਜਤਾਇਆ ਰੋਸ

ਸੰਗਰੂਰ, 5 ਸਤੰਬਰ (ਅਮਨਦੀਪ ਸਿੰਘ ਬਿੱਟਾ) - ਅੱਜ ਅਧਿਆਪਕ ਦਿਵਸ ਮੌਕੇ ਐਨ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸੰਗਰੂਰ, 5 ਸਤੰਬਰ (ਅਮਨਦੀਪ ਸਿੰਘ ਬਿੱਟਾ) - ਅੱਜ ਅਧਿਆਪਕ ਦਿਵਸ ਮੌਕੇ ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਅਤੇ ਕੰਪਿਊਟਰ ਟੀਚਰ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਸੰਗਰੂਰ ਦੀ ਧਰਤੀ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਵੋਕੇਸ਼ਨਲ ਅਧਿਆਪਕਾਂ ਦੀਆਂ ਪਿਛਲੇ 12 ਸਾਲਾਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਰੈਲੀ ਦੌਰਾਨ ਵੋਕੇਸ਼ਨਲ ਅਧਿਆਪਕਾਂ ਵੱਲੋਂ ਅਧਿਆਪਕ ਦਿਵਸ ਨੂੰ ਰੋਸ ਦੇ ਰੂਪ ਵਿੱਚ ਮਨਾਇਆ ਗਿਆ। ਅਧਿਆਪਕਾਂ ਨੇ ਹੱਥਾਂ-ਬਾਂਹਾਂ ਵਿੱਚ ਬੇੜੀਆਂ ਪਾ ਕੇ ਅਤੇ ਬੂਟ ਪਾਲਿਸ਼ ਫੜ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕੀਤਾ। ਇਸ ਪ੍ਰਤੀਕਾਤਮਕ ਪ੍ਰਦਰਸ਼ਨ ਰਾਹੀਂ ਸਰਕਾਰ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਅੱਜ ਵੀ ਵੋਕੇਸ਼ਨਲ ਅਧਿਆਪਕ ਕਾਰਪੋਰੇਟ ਕੰਪਨੀਆਂ ਦੀਆਂ ਨੀਤੀਆਂ ਹੇਠ ਗੁਲਾਮੀ ਵਰਗੀ ਸਥਿਤੀ ਵਿੱਚ ਕੰਮ ਕਰਨ ਲਈ ਮਜਬੂਰ ਹਨ। ਫਰੰਟ ਦੇ ਆਗੂਆਂ ਨੇ ਕਿਹਾ ਕਿ ਵੋਕੇਸ਼ਨਲ ਅਧਿਆਪਕਾਂ ਨੇ ਪਿਛਲੇ 12 ਸਾਲਾਂ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ, ਤਨਖਾਹਾਂ ਵਿੱਚ ਵਾਧੇ ਅਤੇ ਸੇਵਾਵਾਂ ਨਾਲ ਸਬੰਧਤ ਹੋਰ ਹੱਕਾਂ ਲਈ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਫਰੰਟ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵੋਕੇਸ਼ਨਲ ਅਧਿਆਪਕਾਂ ਦੀ ਜੌਬ ਸੁਰੱਖਿਆ ਯਕੀਨੀ ਬਣਾਈ ਜਾਵੇ, ਤਨਖਾਹਾਂ ਵਿੱਚ ਵਾਜਬ ਵਾਧਾ ਕੀਤਾ ਜਾਵੇ। ਫਰੰਟ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੀਆਂ ਮੀਟਿੰਗਾਂ ਵਿੱਚ ਇਨ੍ਹਾਂ ਮੰਗਾਂ ਦਾ ਠੋਸ ਅਤੇ ਲਿਖਤੀ ਹੱਲ ਨਾ ਕੀਤਾ ਗਿਆ ਤਾਂ ਵੋਕੇਸ਼ਨਲ ਟੀਚਰ ਫਰੰਟ ਪੰਜਾਬ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਰਣਜੀਤ ਸਿੰਘ ਨਵਾਂਸ਼ਹਿਰ,ਗੁਰਜੀਤ ਸਿੰਘ ਬਠਿੰਡਾ, ਸੁਖਰਾਜਵੀਰ ਸਿੰਘ ਤਰਨਤਾਰਨ ਮੌਜੂਦ ਸਨ
Ad Position 22
No active advertisement
ਪਿਛਲੀ ਖ਼ਬਰ ਮੈਰੀਟੋਰੀਅਸ ਅਧਿਆਪਕਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸਿੱਖਿਆ ਵਿਭਾਗ ’ਚ ਰੈਗ... ਅਗਲੀ ਖ਼ਬਰ ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ
Ad Position 24