05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਾਲੇਰਕੋਟਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਿਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ 9 ਨਸ਼ਾ ਪ੍ਰਭਾਵਿਤ ਹੌਟਸਪੌਟਸ ’ਤੇ ਕਾਸੋ ਦੌਰਾਨ 13 ਮੁਲਜ਼ਮ ਗ੍ਰਿਫ਼ਤਾਰ ਐਨ.ਡੀ.ਪੀ.ਸੀ. ਦੇ ਤਹਿਤ ਐਕਟ ਤਹਿਤ 7 ਮਾਮਲੇ ਦਰਜ

ਮਲੇਰਕੋਟਲਾ, 5 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)- ਮਾਲੇਰਕੋਟਲਾ ਪੁਲਿਸ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਮਲੇਰਕੋਟਲਾ, ਅਹਿਮਦਗੜ੍ਹ ਤੇ ਅਮਰਗੜ੍ਹ ਸਬ-ਡਵੀਜ਼ਨਾਂ ਦੇ 9 ਚਿੰਨ੍ਹਿਤ ਨਸ਼ਾ ਪ੍ਰਭਾਵਿਤ ਹੌਟਸਪੌਟਸ ’ਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਪੂਰੀ ਕਾਰਵਾਈ ਦੀ ਯੋਜਨਾ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮਲੇਰਕੋਟਲਾ, 5 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)- ਮਾਲੇਰਕੋਟਲਾ ਪੁਲਿਸ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਮਲੇਰਕੋਟਲਾ, ਅਹਿਮਦਗੜ੍ਹ ਤੇ ਅਮਰਗੜ੍ਹ ਸਬ-ਡਵੀਜ਼ਨਾਂ ਦੇ 9 ਚਿੰਨ੍ਹਿਤ ਨਸ਼ਾ ਪ੍ਰਭਾਵਿਤ ਹੌਟਸਪੌਟਸ ’ਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਪੂਰੀ ਕਾਰਵਾਈ ਦੀ ਯੋਜਨਾ ਐਸ.ਪੀ. (ਹੈੱਡਕੁਆਰਟਰ) ਰਾਮਨਦੀਪ ਭੁੱਲਰ ਵੱਲੋਂ ਤਿਆਰ ਕੀਤੀ ਗਈ। ਉਨ੍ਹਾਂ ਵੱਲੋਂ ਸਾਰੇ ਸਬ-ਡਵੀਜ਼ਨਾਂ ਦੇ ਡੀ.ਐੱਸ.ਪੀਜ਼, ਡੀ.ਐੱਸ.ਪੀ. ਡੀ., ਇੰਸਪੈਕਟਰ ਸੀਆਈਏ ਸਬੰਧਤ ਥਾਣਿਆਂ ਦੇ ਐੱਸ.ਐੱਚ.ਓਜ਼ ਨੂੰ ਚਿੰਨ੍ਹਿਤ ਹੌਟਸਪੌਟਸ ’ਤੇ ਤਾਲਮੇਲ ਨਾਲ ਕਾਰਵਾਈ ਕਰਨ ਲਈ ਵਿਸ਼ੇਸ਼ ਟੀਚੇ ਸੌਂਪੇ ਗਏ। ਇਸ ਕਾਰਵਾਈ ਦੌਰਾਨ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ NDPS ਐਕਟ ਤਹਿਤ 07 ਮੁਕੱਦਮੇ ਦਰਜ ਕੀਤੇ ਗਏ । ਵੇਰਵੇ ਸਾਂਝੇ ਕਰਦਿਆਂ ਐੱਸ.ਐੱਸ.ਪੀ. ਮਲੇਰਕੋਟਲਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸਬੰਧਤ ਥਾਣਿਆਂ ਦੇ ਐੱਸ.ਐੱਚ.ਓਜ਼ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਿੰਨ੍ਹਿਤ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਦੀ ਮਹੱਤਵਪੂਰਨ ਮਾਤਰਾ ਬਰਾਮਦ ਕੀਤੀ ਗਈ । ਐੱਸ.ਐੱਸ.ਪੀ. ਖੱਖ ਨੇ ਕਿਹਾ ਕਿ ਮਾਮਲਿਆਂ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਨਸ਼ਿਆਂ ਦੀ ਸਪਲਾਈ ਦੇ ਸਰੋਤ ਅਤੇ ਉਨ੍ਹਾਂ ਨਾਲ ਜੁੜੇ ਵਿਆਪਕ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਿਆਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਪੁਲਿਸ ਵੱਲੋਂ ਚਿੰਨ੍ਹਿਤ ਨਸ਼ਾ ਪ੍ਰਭਾਵਿਤ ਹੌਟਸਪੌਟਸ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਅਜਿਹੀਆਂ ਟੀਚਾਬੱਧ ਅਤੇ ਪ੍ਰਭਾਵਸ਼ਾਲੀ ਕਾਰਵਾਈਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ।
Ad Position 22
No active advertisement
ਪਿਛਲੀ ਖ਼ਬਰ ਖੁੱਡੀ ਖ਼ੁਰਦ ਵਿਖੇ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ 7 ਨੂੰ ਅਗਲੀ ਖ਼ਬਰ ਸਿੱਖ ਨੌਜਵਾਨ ਮੋਹਨਜੀਤ ਸਿੰਘ ਦੀ ਪੁਲਿਸ ਦੀ ਕੁੱਟਮਾਰ ਦਾ ਮਾਮਲਾ ਅਕਾਲ ਤਖ਼ਤ ’ਤੇ ਪੁੱਜਿਆ- ਵਿਨਰਜੀਤ ਸਿੰਘ ਖਡਿਆਲ
Ad Position 24