05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਸਜਿਦਾਂ ਅਤੇ ਕਬਰਸਿਤਾਨਾਂ ਕਮੇਟੀਆਂ ਨੂੰ 6.50 ਲੱਖ ਦੇ ਚੈਕ ਵੰਡੇ ਪੰਜਾਬ ਦੀਆਂ ਮਸਜਿਦਾਂ, ਮਦਰੱਸਿਆਂ ਤੇ ਕਬਰਸਿਤਾਨਾਂ ਲਈ 1.50 ਕਰੋੜ ਰੁਪੈ ਦੀ ਰਾਸ਼ੀ ਰਿਲੀਜ਼- ਡਾ. ਭਸੌੜ

ਧੂਰੀ, 5 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸਥਾਨਕ ਮੁੱਖ ਮੰਤਰੀ ਕੈਂਪਸ ਦਫ਼ਤਰ ਵਿਖੇ ਆਯੋਜਿਤ ਇੱਕ ਸੰਖੇਪ ਸਮਾਗਮ ਦੌਰਾਨ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਡਾ. ਅਨਵਰ ਭਸੌੜ ਵੱਲੋਂ ਵੱਖ-ਵੱਖ ਮਸਜਿਦਾਂ ਅਤੇ ਕਬਰਸਤਾਨ ਪ੍ਰਬੰਧਕ ਕਮੇਟੀਆਂ ਨੂੰ 6.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਧੂਰੀ, 5 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸਥਾਨਕ ਮੁੱਖ ਮੰਤਰੀ ਕੈਂਪਸ ਦਫ਼ਤਰ ਵਿਖੇ ਆਯੋਜਿਤ ਇੱਕ ਸੰਖੇਪ ਸਮਾਗਮ ਦੌਰਾਨ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਡਾ. ਅਨਵਰ ਭਸੌੜ ਵੱਲੋਂ ਵੱਖ-ਵੱਖ ਮਸਜਿਦਾਂ ਅਤੇ ਕਬਰਸਤਾਨ ਪ੍ਰਬੰਧਕ ਕਮੇਟੀਆਂ ਨੂੰ 6.50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਇਲਾਕੇ ਦੇ ਧਾਰਮਿਕ ਤੇ ਸਮਾਜਿਕ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਵਕਫ਼ ਬੋਰਡ ਵੱਲੋਂ ਸੂਬੇ ਭਰ ਦੀਆਂ ਮਸਜਿਦਾਂ, ਮਦਰੱਸਿਆਂ ਅਤੇ ਕਬਰਸਤਾਨਾਂ ਦੀ ਰੱਖ-ਰਖਾਅ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 1.50 ਕਰੋੜ ਰੁਪਏ ਦੀ ਕੁੱਲ ਰਾਸ਼ੀ ਰਿਲੀਜ਼ ਕੀਤੀ ਜਾ ਚੁੱਕੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਰਹਿੰਦੀਆਂ ਹੋਰ ਕਮੇਟੀਆਂ ਨੂੰ ਵੀ ਲੋੜੀਂਦੀ ਇਮਦਾਦ ਅਤੇ ਵਿੱਤੀ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਡਾ. ਭਸੌੜ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਘੱਟ ਗਿਣਤੀ ਭਾਈਚਾਰੇ ਦੇ ਕਲਿਆਣ ਤੇ ਧਾਰਮਿਕ ਅਸਥਾਨਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵੱਖ-ਵੱਖ ਕਮੇਟੀਆਂ ਦੇ ਪ੍ਰਬੰਧਕਾਂ ਨੇ ਵਿੱਤੀ ਸਹਾਇਤਾ ਮਿਲਣ ‘ਤੇ ਪੰਜਾਬ ਸਰਕਾਰ ਅਤੇ ਵਕਫ਼ ਬੋਰਡ ਦਾ ਧੰਨਵਾਦ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਭਾਜਪਾ ਨੇ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਦੀ ਖੋਲ੍ਹੀ ਪੋਲ ਅਗਲੀ ਖ਼ਬਰ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ’ਤੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ
Ad Position 24