05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

‘ਆਪ’ ਸਰਕਾਰ ਦੀ ਜਬਰ ਜ਼ੁਲਮ ਵਾਲੀ ਨੀਤੀ ਕਾਰਨ ਪੰਜਾਬ ਵਿਚ ਜੰਗਲ਼ ਦਾ ਰਾਜ ਹੋਇਆ ਕਾਇਮ-ਜਥੇਦਾਰ ਧਾਮੀ

ਸੰਗਰੂਰ, 5 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੰਗਲ ਦਾ ਰਾਜ ਕਾਇਮ ਹੋਇਆ ਪਿਆ ਹੈ ਅਤੇ ਆਪ ਸਰਕਾਰ ਜਬਰ ਜੁਲਮ ਵਾਲੀ ਨੀਤੀ ਉੱਤੇ ਚੱਲ ਰਹੀ ਹੈ। ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅੱਜ ਸਿਵਲ ਹਸਪਤਾਲ ਸੰਗਰੂਰ ਵਿਚ ਬਹੁਚਰਚਿਤ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਦਾ ਹਾਲ-ਚਾਲ ਜਾਨਣ ਆਏ ਹੋਏ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸੰਗਰੂਰ, 5 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੰਗਲ ਦਾ ਰਾਜ ਕਾਇਮ ਹੋਇਆ ਪਿਆ ਹੈ ਅਤੇ ਆਪ ਸਰਕਾਰ ਜਬਰ ਜੁਲਮ ਵਾਲੀ ਨੀਤੀ ਉੱਤੇ ਚੱਲ ਰਹੀ ਹੈ। ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅੱਜ ਸਿਵਲ ਹਸਪਤਾਲ ਸੰਗਰੂਰ ਵਿਚ ਬਹੁਚਰਚਿਤ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਦਾ ਹਾਲ-ਚਾਲ ਜਾਨਣ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਪੁਲਿਸ ਕੁੱਟਮਾਰ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਸੰਘਰਸ਼ ਕਮੇਟੀ ਜੋ ਵੀ ਪ੍ਰੋਗਰਾਮ ਦੇਵੇਗੀ ਉਸ ਉੱਪਰ ਪੂਰੀ ਤਰ੍ਹਾਂ ਅਮਲ ਕੀਤਾ ਜਾਵੇਗਾ। ਰਾਜਨੀਤਿਕ ਲੋਕਾਂ ਨੂੰ ਸਵਾਲ ਪੁੱਛਣਾ ਹਰ ਵਿਅਕਤੀ ਦਾ ਜਮਹੂਰੀ ਹੱਕ ਹੈ ਅਤੇ ਜਦ ਮੋਹਨਜੀਤ ਸਿੰਘ ਨੂੰ ਸਵਾਲ ਪੁੱਛਣ ਤੋਂ ਰੋਕਿਆ ਗਿਆ ਤਾਂ ਉਸ ਨੂੰ ਕਾਲੇ ਝੰਡੇ ਦਿਖਾਉਣ ਲਈ ਮਜ਼ਬੂਰ ਹੋਣਾ ਪਿਆ ਪਰ ਪੁਲਿਸ ਨੇ ਇੰਨਾ ਜ਼ਿਆਦਾ ਤਸ਼ੱਦਦ ਕੀਤਾ ਕਿ ਇਹ ਬਿਆਨੋ ਬਾਹਰ ਹੈ। ਧਾਮੀ ਨੇ ਕਿਹਾ ਕਿ ਗੁਰਸਿੱਖ ਨੌਜਵਾਨ ਦੇ ਕੇਸ, ਦਾੜ੍ਹੀ, ਪੁੱਟਣ ਤੇ ਕਰਾਰਾਂ ਦੀ ਬੇਅਦਬੀ ਕਰਨਾ ਇੱਕ ਵੱਡਾ ਜੁਰਮ ਹੈ। ਉਨ੍ਹਾਂ ਕਿਹਾ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨਾਲ਼ ਵੀ ਜ਼ਿਆਦਤੀ ਕੀਤੀ ਜਦ ਉਹ ਮੋਹਨਜੀਤ ਸਿੰਘ ਦੀ ਇਮਦਾਦ ਕਰ ਰਹੇ ਸਨ। ਇਸ ਇਲਾਕੇ ਦੇ ਪਿੰਡ ਧੂਰਕੋਟ ਦਾ ਹਵਾਲਾ ਦਿੰਦਿਆਂ ਧਾਮੀ ਨੇ ਕਿਹਾ ਕਿ ਉੱਥੇ ਬਾਬਾ ਵਰਿਆਮ ਸਿੰਘ ਦਾ ਅਸਥਾਨ ਹੈ, ਉੱਥੇ ਪਤਾ ਲੱਗਿਆ ਕਿ ਦੋ ਪਰਿਵਾਰਾਂ ਦੇ ਚਾਰ ਬੱਚਿਆਂ ਨੂੰ ਉਸ ਦੇ ਮਾਪਿਆਂ ਦੇ ਅਕਾਲ ਚਲਾਣੇ ਉਪਰੰਤ (ਜੋ ਨਸ਼ਾ ਕਰਦੇ ਸਨ) ਦਾਦਾ-ਦਾਦੀ ਡੇਰੇ ਚੜ੍ਹਾ ਗਏ ਸਨ। ਧਾਮੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੰਨਦੇ ਹਨ ਕਿ ਉਨ੍ਹਾਂ ਦੀ ਸਰਕਾਰ ਤੋਂ ਨਸ਼ੇ ਬੰਦ ਨਹੀਂ ਹੋਏ ਇਸ ਲਈ ਜੇ ਮੋਹਨਜੀਤ ਸਿੰਘ ਨੇ ਨਸ਼ਿਆਂ ਖਿਲਾਫ ਆਵਾਜ਼ ਉਠਾਈ ਤਾਂ ਉਸ ਵਿਚ ਕੁਝ ਵੀ ਗਲਤ ਨਹੀਂ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦ ਸਰਕਾਰਾਂ ਨਸ਼ੇ ਰੋਕਣ ਵਿਚ ਅਸਫਲ ਰਹੀਆਂ ਹਨ ਤਾਂ ਉਹ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕਰਨਗੇ ਕਿ ਨਸ਼ਿਆਂ ਖਿਲਾਫ ਉਹ ਅੱਗੇ ਹੋ ਕੇ ਐਕਸ਼ਨ ਲੈਣ। ਇਸ ਮੌਕੇ ਜ਼ਿਲ੍ਹਾ ਪ੍ਰਦਾਨ ਤੇਜਿੰਦਰ ਸਿਘ ਸੰਘਰੇੜੀ, ਸਾਬਕਾ ਪ੍ਰਧਾਨ ਨਗਰ ਕੌਂਸਲ ਇਕਬਾਲਜੀਤ ਸਿੰਘ ਪੂਨੀਆ, ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋਮਣੀ ਕਮੇਟੀ, ਮਨਪ੍ਰੀਤ ਸਿੰਘ ਭਲਵਾਨ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ। ਇਸ ਮੌਕੇ ਜੱਥੇਦਾਰ ਧਾਮੀ ਨੇ ਮੋਹਨਜੀਤ ਸਿੰਘ ਨੂੰ ਕਰਾਰ, ਸਿਰਪਾਓ ਅਤੇ 1 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ ਅਗਲੀ ਖ਼ਬਰ ਅਧਿਆਪਕ ਦਿਵਸ ਵਾਲੇ ਦਿਨ ਸਕੂਲਾਂ ਦੀ ਥਾਂ ਸੜਕਾਂ ਉੱਪਰ ਆਏ ਪੀੜਤ ਅਧਿਆਪਕ
Ad Position 24