ਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਧੱਕੇਸ਼ਾਹੀ ਦੀ ਨੰਬਰਦਾਰ ਯੂਨੀਅਨ ਵਲੋਂ ਨਿੰਦਾ
ਛਾਜਲੀ, 6 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਪੰਜਾਬ ਨੰਬਰਦਾਰ ਯੂਨੀਅਨ ਦੇ ਜਨਰਲ ਸਕੱਤਰ ਰਣ ਸਿੰਘ ਮਹਿਲਾਂ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਧੱਕੇਸ਼ਾਹੀ ਅਤੇ ਅਣਮਨੁੱਖੀ ਵਰਤਾਓ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨਾਲ ਕਾਨੂੰਨ ਦੇ ਦਾਇਰੇ ਤੋਂ ਬਾਹਰ ਜਾ ਕੇ ਧੱਕੇਸ਼ਾਹੀ ਕਰਨਾ ਬਿਲਕੁਲ ਵੀ ਬਰਦਾਸ਼ਤਯੋਗ ਨਹੀਂ ਹੈ।
ਛਾਜਲੀ, 6 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਪੰਜਾਬ ਨੰਬਰਦਾਰ ਯੂਨੀਅਨ ਦੇ ਜਨਰਲ ਸਕੱਤਰ ਰਣ ਸਿੰਘ ਮਹਿਲਾਂ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਧੱਕੇਸ਼ਾਹੀ ਅਤੇ ਅਣਮਨੁੱਖੀ ਵਰਤਾਓ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨਾਲ ਕਾਨੂੰਨ ਦੇ ਦਾਇਰੇ ਤੋਂ ਬਾਹਰ ਜਾ ਕੇ ਧੱਕੇਸ਼ਾਹੀ ਕਰਨਾ ਬਿਲਕੁਲ ਵੀ ਬਰਦਾਸ਼ਤਯੋਗ ਨਹੀਂ ਹੈ। ਰਣ ਸਿੰਘ ਮਹਿਲਾਂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਮਸਲੇ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦਾ ਹੈ ਜਾਂ ਰੋਸ ਪ੍ਰਗਟ ਕਰਦਾ ਹੈ ਤਾਂ ਉਸ ਦੀ ਗੱਲ ਸੁਣਨਾ ਅਤੇ ਮਾਮਲੇ ਨੂੰ ਕਾਨੂੰਨ ਅਨੁਸਾਰ ਨਜਿੱਠਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਅਤੇ ਇਸ ਹੱਕ ਨੂੰ ਦਬਾਉਣ ਲਈ ਕਿਸੇ ਵੀ ਤਰ੍ਹਾਂ ਦਾ ਕਥਿਤ ਡਰ, ਦਬਾਅ ਜਾਂ ਧੱਕੇਸ਼ਾਹੀ ਵਾਲਾ ਰਵੱਈਆ ਨਹੀਂ ਅਪਣਾਇਆ ਜਾਣਾ ਚਾਹੀਦਾ । ਰਣ ਸਿੰਘ ਮਹਿਲਾਂ ਨੇ ਕਿਹਾ ਕਿ ਪੰਜਾਬ ਨੰਬਰਦਾਰ ਯੂਨੀਅਨ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਜਿੱਥੇ ਕਿਸੇ ਨਾਲ ਬੇਇਨਸਾਫ਼ੀ ਹੋਵੇਗੀ, ਉੱਥੇ ਯੂਨੀਅਨ ਆਪਣੀ ਆਵਾਜ਼ ਉਠਾਏਗੀ। ਇਸ ਮੌਕੇ ਪੰਜਾਬ ਨੰਬਰਦਾਰ ਯੂਨੀਅਨ ਦੇ ਮੁੱਖ ਸਲਾਹਕਾਰ ਕੁਲਵੰਤ ਸਿੰਘ ਝਾਮਪੁਰ, ਜਨਰਲ ਸਕੱਤਰ ਹਰਬੰਸ ਸਿੰਘ ਇਸਰਹੇਲ, ਜ਼ਿਲ੍ਹਾ ਪ੍ਰਧਾਨ ਸ੍ਰੀ ਤੇਜਾ ਸਿੰਘ ਕਾਕੜਾ, ਤਹਿਸੀਲ ਸੁਨਾਮ ਦੇ ਪ੍ਰਧਾਨ ਸ੍ਰੀ ਸਮਸ਼ੇਰ ਸਿੰਘ ਛਾਜਲੀ, ਜਗਰਾਜ ਸਿੰਘ ਭੈਣੀ ਜਨਰਲ ਸਕੱਤਰ ਸੁਨਾਮ, ਪ੍ਰੈੱਸ ਸਕੱਤਰ ਅਜਾਇਬ ਸਿੰਘ ਨੀਲੋਵਾਲ, ਮੀਤ ਪ੍ਰਧਾਨ ਜੱਗਾ ਸਿੰਘ ਜਖੇਪਲ, ਭਿੰਦਰ ਸਿੰਘ ਸਜੂਮਾ, ਬਾਦਲ ਸਿੰਘ ਛਾਜਲਾ ਆਦਿ ਹਾਜ਼ਰ ਸਨ।