07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ਡਿਜੀ ਪੰਜਾਬ’ ਨਾਲ ਸਰਕਾਰੀ ਸੇਵਾਵਾਂ ਹੋਣਗੀਆਂ ਸਰਲ ਤੇ ਸਮਾਂਬੱਧ- ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਗਲੇ ਦੋ ਮਹੀਨਿਆਂ ’ਚ 800 ਤੋਂ ਵੱਧ ਸਰਕਾਰੀ ਸੇਵਾਵਾਂ ਪੋਰਟਲ ਨਾਲ ਜੋੜਨ ਦੀ ਤਿਆਰੀ

ਸੰਦੌੜ, 6 ਸਤੰਬਰ (ਜਸਵੀਰ ਸਿੰਘ ਜੱਸੀ)- ਪੰਜਾਬ ਸਰਕਾਰ ਵਲੋਂ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਆਸਾਨੀ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਡਿਜੀ ਪੰਜਾਬ’ ਏਕੀਕ੍ਰਿਤ ਡਿਜੀਟਲ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪੋਰਟਲ ਰਾਹੀਂ ਪਹਿਲੇ ਪੜਾਅ ’ਚ 12 ਵਿਭਾਗਾਂ ਨਾਲ ਸੰਬੰਧਿਤ 300 ਤੋਂ ਵੱਧ ਸਰਕਾਰੀ ਸੇਵਾਵਾਂ ਇੱਕੋ ਪਲੇਟਫਾਰਮ ’ਤੇ ਉਪਲੱਬਧ ਕਰਵਾਈਆਂ ਗਈਆਂ ਹਨ।

Ad Position 21
repet_subhas-goyals [Copy P29]
ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵਿਧਾਇਕ ਮਲੇਰਕੋਟਲਾ। 07-09-2026
ਸੰਦੌੜ, 6 ਸਤੰਬਰ (ਜਸਵੀਰ ਸਿੰਘ ਜੱਸੀ)- ਪੰਜਾਬ ਸਰਕਾਰ ਵਲੋਂ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਆਸਾਨੀ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਡਿਜੀ ਪੰਜਾਬ’ ਏਕੀਕ੍ਰਿਤ ਡਿਜੀਟਲ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪੋਰਟਲ ਰਾਹੀਂ ਪਹਿਲੇ ਪੜਾਅ ’ਚ 12 ਵਿਭਾਗਾਂ ਨਾਲ ਸੰਬੰਧਿਤ 300 ਤੋਂ ਵੱਧ ਸਰਕਾਰੀ ਸੇਵਾਵਾਂ ਇੱਕੋ ਪਲੇਟਫਾਰਮ ’ਤੇ ਉਪਲੱਬਧ ਕਰਵਾਈਆਂ ਗਈਆਂ ਹਨ। ਇਸ ਲੋਕ-ਪੱਖੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ‘ਡਿਜੀ ਪੰਜਾਬ’ ਪੋਰਟਲ ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਕੰਮਾਂ ਲਈ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਦੀ ਲੋੜ ਘਟੇਗੀ ਅਤੇ ਉਹ ਘਰ ਬੈਠੇ ਹੀ ਕਈ ਸੇਵਾਵਾਂ ਲਈ ਅਰਜ਼ੀ ਦੇ ਸਕਣਗੇ। ਉਨ੍ਹਾਂ ਦੱਸਿਆ ਕਿ ਪੋਰਟਲ ’ਤੇ ਜਨਮ ਤੇ ਮੌਤ ਸਰਟੀਫਿਕੇਟ, ਵਿਆਹ ਰਜਿਸਟ੍ਰੇਸ਼ਨ, ਆਮਦਨ ਤੇ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਪੁਲਿਸ ਵੈਰੀਫਿਕੇਸ਼ਨ, ਮੈਡੀਕਲ ਫਿਟਨੈੱਸ ਸਰਟੀਫਿਕੇਟ, ਸਮਾਜਿਕ ਸੁਰੱਖਿਆ ਪੈਨਸ਼ਨਾਂ, ਪਾਣੀ ਦੇ ਕੁਨੈਕਸ਼ਨ ਸਮੇਤ ਕਈ ਮਹੱਤਵਪੂਰਨ ਸੇਵਾਵਾਂ ਉਪਲਬਧ ਹਨ। ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਤਕਨਾਲੋਜੀ ਰਾਹੀਂ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਹੋਰ ਨੇੜੇ ਲਿਆਉਣਾ ਹੈ, ਤਾਂ ਜੋ ਨਾਗਰਿਕਾਂ ਨੂੰ ਬਿਨਾਂ ਕਿਸੇ ਖੱਜਲ-ਖ਼ੁਆਰੀ ਤੋਂ ਸਮਾਂਬੱਧ ਸੇਵਾਵਾਂ ਮਿਲ ਸਕਣ। ਆਉਣ ਵਾਲੇ ਦੋ ਮਹੀਨਿਆਂ ਦੌਰਾਨ 800 ਤੋਂ ਵੱਧ ਸਰਕਾਰੀ ਸੇਵਾਵਾਂ ਨੂੰ ਇਸ ਪੋਰਟਲ ਨਾਲ ਜੋੜਨ ਦਾ ਟੀਚਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਗਨਦੀਪ ਸਿੰਘ ਸਮੇਤ ਕਈ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਕੈਬਨਿਟ ਵਜ਼ੀਰੀ ਤੋਂ ਅਸਤੀਫ਼ਾ ਦੇਣ ਅਮਨ ਅਰੋੜਾ- ਖਡਿਆਲ -ਮਾਮਲਾ ਅੰਮ੍ਰਿਤਧਾਰੀ ਨੌਜਵਾਨ ’ਤੇ ਪੁਲਿਸ ਵਲੋਂ ਕੀਤੇ ਕਥਿਤ ਤ...
Ad Position 24