08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੋਹਨਜੀਤ ਸ਼ੇਰੋਂ ਇਨਸਾਫ ਕਮੇਟੀ ਵਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 13 ਨੂੰ

ਸੰਗਰੂਰ, 7 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਦੌਰਾਨ ਦੂਰੋਂ ਛੱਤ ’ਤੇ ਖੜ੍ਹ ਕੇ ਕਾਲਾ ਝੰਡਾ ਦਿਖਾਉਣ ’ਤੇ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਸ਼ੇਰੋਂ ਦਾ ਪੁਖਤਾ ਇਲਾਜ ਕਰਾਉਣ ਦੀ ਬਜਾਏ ਮੋਹਨਜੀਤ ਨੂੰ ਇਨਸਾਫ ਦਬਾਉਣ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਰਾਹ ਤੁਰੀ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਹਨਜੀਤ ਸਿੰਘ ਨੂੰ ਇਨਸਾਫ ਦਿਵਾਉਣ ਲਈ ਬਣੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਥਾਨਕ ਗੁਰਦੁਆਰਾ ਸ੍ਰੀ ਨਾਨਕੀਆਣਾ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਮੋਹਨਜੀਤ ਸਿੰਘ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ ਪਰ ਹੈਰਾਨੀ ਦੀ ਗੱਲ ਹੈ ਕਿ ਰਜਿੰਦਰਾ ਹਸਪਤਾਲ ਵਿੱਚ ਵੀ ਉਸਦਾ ਸਹੀ ਇਲਾਜ ਨਹੀਂ ਕੀਤਾ ਜਾ ਰਿਹਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਸੰਗਰੂਰ, 7 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਦੌਰਾਨ ਦੂਰੋਂ ਛੱਤ ’ਤੇ ਖੜ੍ਹ ਕੇ ਕਾਲਾ ਝੰਡਾ ਦਿਖਾਉਣ ’ਤੇ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਸ਼ੇਰੋਂ ਦਾ ਪੁਖਤਾ ਇਲਾਜ ਕਰਾਉਣ ਦੀ ਬਜਾਏ ਮੋਹਨਜੀਤ ਨੂੰ ਇਨਸਾਫ ਦਬਾਉਣ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਰਾਹ ਤੁਰੀ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਹਨਜੀਤ ਸਿੰਘ ਨੂੰ ਇਨਸਾਫ ਦਿਵਾਉਣ ਲਈ ਬਣੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਥਾਨਕ ਗੁਰਦੁਆਰਾ ਸ੍ਰੀ ਨਾਨਕੀਆਣਾ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਮੋਹਨਜੀਤ ਸਿੰਘ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ ਪਰ ਹੈਰਾਨੀ ਦੀ ਗੱਲ ਹੈ ਕਿ ਰਜਿੰਦਰਾ ਹਸਪਤਾਲ ਵਿੱਚ ਵੀ ਉਸਦਾ ਸਹੀ ਇਲਾਜ ਨਹੀਂ ਕੀਤਾ ਜਾ ਰਿਹਾ। ਸਿਰਫ ਲੋਕਾਂ ਤੋਂ ਦੂਰ ਕਰਕੇ ਪੁਲਿਸ ਦੁਆਰਾ ਕੈਦ ਕਰਕੇ ਰੱਖਿਆ ਹੋਇਆ। ਮੋਹਨਜੀਤ ਨੂੰ ਸਿਰ ’ਚ ਚੱਪਲਾਂ ਵਗੈਰਾ ਮਾਰਨ ਨਾਲ ਹੋ ਰਹੀ ਤਕਲੀਫ ਅਤੇ ਕੰਨਾਂ ਤੋਂ ਘੱਟ ਸੁਣਾਈ ਦੇਣ ਤੇ ਦਰਦਾਂ ਵਗੈਰਾ ਦੀ ਜਾਂਚ ਲਈ ਕੰਨਾਂ ਦੇ ਮਾਹਿਰ ਡਾਕਟਰ ਤੋਂ ਕੋਈ ਜਾਂਚ ਵਗੈਰਾ ਤੱਕ ਵੀ ਨਹੀਂ ਕਰਵਾਈ ਗਈ। ਮੋਹਨਜੀਤ ਸਿੰਘ ਦੇ ਚਾਚਾ ਮਾਸਟਰ ਬਲਦੇਵ ਸਿੰਘ ਅਤੇ ਸੰਘਰਸ਼ ਕਮੇਟੀ ਨੇ ਕਿਹਾ ਕਿ ਸਾਨੂੰ ਸਰਕਾਰੀ ਇਲਾਜ ਅਤੇ ਸਰਕਾਰ ਉੱਪਰ ਭਰੋਸਾ ਨਹੀਂ। ਇਸ ਲਈ ਉਹ ਕਿਸੇ ਪ੍ਰਾਈਵੇਟ ਹਸਪਤਾਲ ਜਾਂ ਪੀ.ਜੀ ਆਈ ਤੋਂ ਆਪਣਾ ਇਲਾਜ ਕਰਾਉਣ ਨੂੰ ਪਹਿਲ ਦੇਣਗੇ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਫਸਰਾਂ ਨੂੰ ਡਿਸਮਿਸ ਕਰਕੇ ਅਣਮਨੁੱਖੀ ਤਸੱਦਦ ਕਰਨ ਤੇ ਕਕਾਰਾਂ ਦੀ ਬੇਅਦਬੀ ਕਰਨ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਜਾਵੇ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਮੰਤਰੀ ਅਮਨ ਅਰੋੜਾ ਅਸਤੀਫਾ ਦੇਵੇ, ਜੇਕਰ ਅਜਿਹਾ ਨਹੀਂ ਹੁੰਦਾ ਤਾਂ 13 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਵੱਡਾ ਇਕੱਠ ਕਰਕੇ ਘਿਰਾਓ ਕੀਤਾ ਜਾਵੇਗਾ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੋਹਨਜੀਤ ਨੂੰ ਇਨਸਾਫ ਨਹੀਂ ਮਿਲ ਜਾਂਦਾ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂ ਵਿਨਰਜੀਤ ਸਿੰਘ ਗੋਲਡੀ, ਮਾਸਟਰ ਬਲਦੇਵ ਸਿੰਘ, ਅਵਤਾਰ ਸਿੰਘ ਕਾਹਨਗੜ੍ਹ, ਚਮਨਦੀਪ ਸਿੰਘ ਮਿਲਖੀ, ਹਰਮਨਦੇਵ ਬਾਜਵਾ, ਰਜਿੰਦਰ ਦੀਪਾ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਸਤਨਾਮ ਸਿੰਘ ਰੱਤੋਕੇ, ਵਿਜੈ ਲੰਕੇਸ਼, ਸਰਪੰਚ ਹਰਦੀਪ ਦੌਲਤਪੁਰ, ਹਰਮਨਜੀਤ ਸਿੰਘ ਡਿੱਕੀ ਜੈਂਜੀ, ਐਡਵੋਕੇਟ ਜਗਮੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦੀ ਪਲੇਠੀ ਮੀਟਿੰਗ ’ਚ ਵਿਕਾਸ ਕਾਰਜਾਂ ਸੰਬੰਧੀ ਕਈ ਅਹਿਮ ਮਤੇ ਪਾਸ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ’ਚ 500 ਡਰੋਨਾਂ ਦੀ ਨਿਵੇਕਲੀ ਪੇਸ਼ਕਾਰੀ
Ad Position 24