08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਿਸਾਨ ਯੂਨੀਅਨ ਵਲੋਂ ਬਿਜਲੀ ਬੋਰਡ ਦੇ ਐਸ.ਈ. ਦਫਤਰ ਦਾ ਘਿਰਾਓ

ਸੰਗਰੂਰ, 7 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ ਤਹਿਤ ਡੀ. ਸੀ.

Ad Position 21
repet_subhas-goyals [Copy P29]
ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਆਗੂ। ਤਸਵੀਰ- ਮੁਕੇਸ਼ ਕੁਮਾਰ 08-09-2026
ਸੰਗਰੂਰ, 7 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ ਤਹਿਤ ਡੀ.ਸੀ. ਦਫਤਰ ਸੰਗਰੂਰ ਅੱਗੇ ਦਿਨ ਰਾਤ ਦਾ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਜਾਰੀ ਰਿਹਾ। ਅੱਜ ਦਾ ਧਰਨਾ ਬਿਜਲੀ ਨਾਲ ਸੰਬੰਧਿਤ ਮਸਲਿਆਂ ਨੂੰ ਲੈ ਕੇ ਬਿਜਲੀ ਬੋਰਡ ਦੇ ਐਸ.ਈ. ਦਫਤਰ ਦਾ ਘਿਰਾਓ ਕੀਤਾ ਗਿਆ, ਜਿਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ, ਜ਼ਿਲ੍ਹਾ ਆਗੂ ਦਰਸ਼ਨ ਸਿੰਘ ਚੰਗਾਲੀਆਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਲਦੇ ਮੋਰਚਿਆਂ ਦੌਰਾਨ ਵੱਖ-ਵੱਖ ਅਦਾਰਿਆਂ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਉਹਨਾਂ ਦੇ ਅਦਾਰਿਆਂ ਦਾ ਇੱਕ ਦੋ ਦਿਨ ਛੱਡ ਕੇ ਘਿਰਾਓ ਕੀਤਾ ਜਾ ਰਿਹਾ ਹੈ । ਅੱਜ ਦੇ ਘਿਰਾਓ ਦੌਰਾਨ ਆਗੂਆਂ ਨੇ ਕਿਹਾ ਕਿ ਜੋ ਕੇਂਦਰ ਦੀ ਸਰਕਾਰ ਅਤੇ ਪੰਜਾਬ ਦੀ ਸਰਕਾਰ ਬਿਜਲੀ ਬਿੱਲ 2025 ਲੈ ਕੇ ਆ ਰਹੀ ਹੈ ਅਤੇ ਲੋਕਾਂ ਉੱਪਰ ਭਾਰੀ ਬਿੱਲ ਥੋਪ ਰਹੀ ਹੈ ਤੇ ਚਿੱਪਾਂ ਵਾਲੇ ਮੀਟਰ ਲਾਏ ਜਾ ਰਹੇ ਹਨ ਜਾਂ ਹੋਰ ਵੱਖ-ਵੱਖ ਬਲਾਕਾਂ ਦੇ ਪਿੰਡਾਂ ਦੇ ਮਸਲੇ ਕਾਫੀ ਸਮੇਂ ਤੋ ਲਮਕ ਰਹੇ ਸਨ। ਉਹਨਾਂ ਸਾਰੀਆਂ ਮੰਗਾਂ ਨੂੰ ਲੈ ਕੇ ਆਗੂਆਂ ਨੇ ਕਿਹਾ ਕਿ ਜੇ ਅੱਜ ਕੋਈ ਪੱਕਾ ਠੋਸ ਹੱਲ ਨਾ ਕੱਢਿਆ ਤਾ ਘਿਰਾਓ ਲਗਾਤਾਰ ਜਾਰੀ ਰਹੇਗਾ ਪਰ ਦੇਰ ਸ਼ਾਮ ਐਸ ਈ ਸੰਗਰੂਰ ਨੇ ਸਟੇਜ ਤੋਂ ਆ ਕੇ ਸਾਰੀਆਂ ਮੰਗਾਂ ਮੰਨਣ ਅਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਅੱਜ ਦਾ ਧਰਨਾ ਸਮਾਪਤ ਕੀਤਾ ਤੇ ਪੱਕਾ ਮੋਰਚਾ ਡੀਸੀ ਦਫਤਰ ਅੱਗੇ ਜਾਰੀ ਹੈ। ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਆਗੂ ਤੇ ਜ਼ਿਲ੍ਹਾ ਆਗੂ ਸਮੇਤ ਹਰਜੀਤ ਸਿੰਘ ਮਹਿਲਾ, ਜਰਨੈਲ ਸਿੰਘ ਸੁਲਤਾਨਪੁਰ, ਬਲਵਿੰਦਰ ਸਿੰਘ ਘਨੋੜ, ਸਤਵਿੰਦਰ ਸਿੰਘ ਘਰਾਚੋਂ, ਪ੍ਰੀਤਮ ਸਿੰਘ ਲੇਹਲ ਕਲਾਂ, ਬੰਟੀ ਢੀਡਸਾ, ਰਣਜੀਤ ਸਿੰਘ ਲੌਂਗੋਵਾਲ, ਸੁਖਪਾਲ ਸਿੰਘ ਮਾਣਕ, ਸਮੇਤ ਵੱਡੀ ਗਿਣਤੀ ਕਿਸਾਨ ਅਤੇ ਮਜ਼ਦੂਰ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਯੋਗੇਸ਼ ਗਰਗ ਨੇ ਥਾਣਾ ਮੁਖੀ ਚੀਮਾ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਪਰੀ ਤੇ ਨਿਸ਼ਿਤਾ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਸੰਗਰੂਰ ਨੇ ਬਰਨਾਲਾ ਨੂੰ 10 ਵਿਕਟਾਂ ਨਾਲ ਹਰਾਇਆ
Ad Position 24