08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਾਮਦੇਵ ਬਰਾਦਰੀ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 7 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਭਗਤ ਨਾਮਦੇਵ ਦੀ ਮਹਾਨ ਧਾਰਮਿਕ, ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਬਣਦਾ ਮਾਣ-ਸਨਮਾਨ ਦਿਵਾਉਣ ਅਤੇ ਨਾਮਦੇਵ ਬਰਾਦਰੀ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਅਤੇ ਮੁੱਖ ਬੁਲਾਰਾ ਬਲਵੰਤ ਸਿੰਘ ਜੋਗਾ ਦੀ ਅਗਵਾਈ ’ਚ ਵਫ਼ਦ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਵਿਸਥਾਰਤ ਮੰਗ-ਪੱਤਰ ਸੌਂਪਿਆ ਗਿਆ । ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਰਾਜਵੀਰ ਸਿੰਘ ਭੰਗੂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ ।

Ad Position 21
repet_subhas-goyals [Copy P29]
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਾਮਦੇਵ ਬਰਾਦਰੀ ਭਾਈਚਾਰੇ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੰਦੇ ਹੋਏ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਅਤੇ ਹੋਰ। ਤਸਵੀਰ- ਮੁਕੇਸ਼ ਕੁਮਾਰ 08-09-2026
ਸੰਗਰੂਰ, 7 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਭਗਤ ਨਾਮਦੇਵ ਦੀ ਮਹਾਨ ਧਾਰਮਿਕ, ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਬਣਦਾ ਮਾਣ-ਸਨਮਾਨ ਦਿਵਾਉਣ ਅਤੇ ਨਾਮਦੇਵ ਬਰਾਦਰੀ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਅਤੇ ਮੁੱਖ ਬੁਲਾਰਾ ਬਲਵੰਤ ਸਿੰਘ ਜੋਗਾ ਦੀ ਅਗਵਾਈ ’ਚ ਵਫ਼ਦ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਵਿਸਥਾਰਤ ਮੰਗ-ਪੱਤਰ ਸੌਂਪਿਆ ਗਿਆ । ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਰਾਜਵੀਰ ਸਿੰਘ ਭੰਗੂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ । ਵਫ਼ਦ ਵਲੋਂ ਸਭ ਤੋਂ ਪ੍ਰਮੁੱਖ ਮੰਗ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਨਗਰ ਘੁਮਾਣ ਵਿਖੇ ਸਥਿਤ ਭਗਤ ਨਾਮਦੇਵ ਦੇ ਪਵਿੱਤਰ ਤਪ ਅਸਥਾਨ ਗੁਰਦੁਆਰਾ ਤਪਿਆਣਾ ਸਾਹਿਬ ਨੂੰ ਸਰਕਾਰੀ ਤੌਰ ’ਤੇ ਤੀਰਥ ਸਥਾਨ ਦਾ ਦਰਜਾ ਦੇਣ ਦੀ ਕੀਤੀ ਗਈ । ਵਫ਼ਦ ਆਗੂਆਂ ਨੇ ਕਿਹਾ ਕਿ ਘੁਮਾਣ ਦੀ ਧਰਤੀ ਭਗਤ ਨਾਮਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ, ਜਿੱਥੇ ਉਨ੍ਹਾਂ ਨੇ ਲੰਮਾ ਸਮਾਂ ਘੋਰ ਤਪੱਸਿਆ ਕੀਤੀ ਅਤੇ ਇਸ ਧਰਤੀ ਨੂੰ ਆਪਣੀ ਅਧਿਆਤਮਿਕ ਸਾਧਨਾ ਨਾਲ ਪਵਿੱਤਰ ਕੀਤਾ । ਵਫ਼ਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਨਾਮਦੇਵ ਜੀ ਦੇ ਨਾਮ ’ਤੇ ਬੰਦ ਪਈ ਚੇਅਰ ਨੂੰ ਮੁੜ ਚਾਲੂ ਕਰਨ ਦੀ ਵੀ ਪੁਰਜ਼ੋਰ ਮੰਗ ਕੀਤੀ । ਇਸ ਤੋਂ ਇਲਾਵਾ ਭਗਤ ਨਾਮਦੇਵ ਜੀ ਦੇ ਨਾਮ ’ਤੇ ਕਿਸੇ ਪ੍ਰਮੁੱਖ ਸਰਕਾਰੀ ਸੰਸਥਾ ਦਾ ਨਾਮ ਰੱਖਣ ਅਤੇ ਹੋਰਨਾਂ ਭਾਈਚਾਰਿਆਂ ਦੀ ਤਰਜ਼ ’ਤੇ ਨਾਮਦੇਵ ਬਰਾਦਰੀ ਭਾਈਚਾਰੇ ਲਈ ਵੱਖਰਾ ਬੋਰਡ ਸਥਾਪਿਤ ਕਰਨ ਸਮੇਤ ਭਾਈਚਾਰੇ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ । ਇਸ ਮੌਕੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ, ਵਿੱਤ ਸਕੱਤਰ ਮਲਕੀਤ ਸਿੰਘ ਸਾਗੂ, ਪ੍ਰਚਾਰ ਸਕੱਤਰ ਕਰਮ ਸਿੰਘ ਨਮੋਲ, ਮੁੱਖ ਬੁਲਾਰਾ ਬਲਵੰਤ ਸਿੰਘ ਜੋਗਾ ਸਮੇਤ ਨਾਮਦੇਵ ਬਰਾਦਰੀ ਦੇ ਹੋਰ ਆਗੂ ਹਾਜ਼ਰ ਸਨ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਵਲੋਂ ਰੱਖੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਇਨ੍ਹਾਂ ਮੰਗਾਂ ਨੂੰ ਜਲਦ ਪੂਰਾ ਕਰਵਾਉਣ ਲਈ ਸਰਕਾਰ ਦੇ ਪੱਧਰ ’ਤੇ ਹਰ ਸੰਭਵ ਯਤਨ ਕਰਨ ਦਾ ਵਿਸ਼ਵਾਸ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਬੂਥ ਪੱਧਰ ’ਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡ ਬੜੀ ’ਚ ਮੀਟਿੰਗ ਅਗਲੀ ਖ਼ਬਰ ਸਨਮੀਕ ਸਿੰਘ ਹੈਨਰੀ ਵਲੋਂ ਮਿਲਣੀ ਸਮਾਗਮ ਕਰਵਾਇਆ
Ad Position 24