ਪੈਨਸ਼ਨਰਾਂ ਵਲੋਂ ਅੱਜ ਦੀ ਹੜਤਾਲ ਦੇ ਸਮਰਥਨ ਦਾ ਐਲਾਨ
ਸੁਨਾਮ ਊਧਮ ਸਿੰਘ ਵਾਲਾ, 7 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਸਰਬਜੀਤ ਸਿੰਘ ਧਾਲੀਵਾਲ) - ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸਾਥੀ ਰਾਮਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਭਵਨ ਵਿਖੇ ਹੋਈ। ਮੀਟਿੰਗ ਵਿਚ ਐਸੋਸੀਏਸ਼ਨ ਦੇ ਨਵੇਂ ਮੈਂਬਰ ਬਣੇ ਕੇਵਲ ਸਿੰਘ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਨਿੱਘਾ ਸਵਾਗਤ ਕੀਤਾ ਗਿਆ।
ਸੁਨਾਮ ਊਧਮ ਸਿੰਘ ਵਾਲਾ, 7 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਸਰਬਜੀਤ ਸਿੰਘ ਧਾਲੀਵਾਲ) - ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸਾਥੀ ਰਾਮਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਭਵਨ ਵਿਖੇ ਹੋਈ। ਮੀਟਿੰਗ ਵਿਚ ਐਸੋਸੀਏਸ਼ਨ ਦੇ ਨਵੇਂ ਮੈਂਬਰ ਬਣੇ ਕੇਵਲ ਸਿੰਘ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਨਿੱਘਾ ਸਵਾਗਤ ਕੀਤਾ ਗਿਆ।ਵੱਖ-ਵੱਖ ਬੁਲਾਰਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦੀ ਸਖ਼ਤ ਨਿੰਦਿਆ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਵਲੋਂ ਅੱਜ 8 ਸਤੰਬਰ ਨੂੰ ਕੀਤੀ ਜਾਣ ਵਾਲੀ ਹੜ੍ਹਤਾਲ ਦਾ ਸਮਰਥਨ ਕਰਦਿਆਂ ਪੈਨਸ਼ਨਰਾਂ ਵਲੋਂ ਮੁਲਾਜ਼ਮਾਂ ਦੀਆਂ ਰੈਲੀਆਂ ਵਿਚ ਸਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਜੀਤ ਸਿੰਘ ਬੰਗਾ, ਵਿਸਵਕਾਂਤ ਸ਼ਰਮਾ,ਪਵਨ ਕੁਮਾਰ, ਦਰਸ਼ਨ ਸਿੰਘ ਥਾਣੇਦਾਰ, ਅੰਗਰੇਜ਼ ਸਿੰਘ ਚੀਮਾ, ਤਰਸੇਮ ਸਿੰਘ ਮਹਿਰੋਕ, ਕਰਮ ਸਿੰਘ ਮਹਿਲਾਂ, ਬ੍ਰਿਜ ਲਾਲ ਧੀਮਾਨ, ਭੁਪਿੰਦਰ ਸਿੰਘ ਛਾਜਲੀ, ਹਰਨੇਕ ਸਿੰਘ ਨੱਢੇ ਅਤੇ ਜਸਵੰਤ ਸਿੰਘ ਅਸਮਾਨੀ ਆਦਿ ਸ਼ਾਮਿਲ ਸਨ।