10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਧੂਰੀ, 9 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਮੁੱਖ ਮੰਤਰੀ ਮਾਨ ਦੇ ਓ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਧੂਰੀ, 9 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਮੁੱਖ ਮੰਤਰੀ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਸਬੰਧੀ ਲੋੜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੁਗਨੀ, ਬਮਾਲ, ਫਰਵਾਹੀ, ਚਾਂਗਲੀ, ਘਨੌਰ ਖੁਰਦ, ਬਲਮਗੜ੍ਹ, ਜਾਤੀਮਾਜਰਾ, ਮਲੂਮਾਜਰਾ ਅਤੇ ਦੌਲਤਪੁਰ ਦਾ ਦੌਰਾ ਕੀਤਾ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੌਰਾਨ ਪਿੰਡਾਂ ਦੀਆਂ ਸਥਾਨਕ ਮੰਗਾਂ ਅਤੇ ਵਿਕਾਸ ਕਾਰਜਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈੱਕ ਵੀ ਤਕਸੀਮ ਕੀਤੇ ਗਏ। ਸੁਖਵੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਏ.ਡੀ.ਸੀ. ਸ੍ਰੀ ਸੁਖਚੈਨ ਸਿੰਘ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਅਤੇ ਗਗਨ ਜਵੰਧਾ ਪ੍ਰਧਾਨ ਟਰੱਕ ਯੂਨੀਅਨ ਸਮੇਤ ਹੋਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਿੰਨੂ ਤੇ ਚੌਲਾਂ ਦੀ ਗਲੋਬਲ ਮਾਰਕੀਟ ’ਚ ਪਹੁੰਚ ਵਧਾਉਣ ਲਈ ਅਮਨ ਅਰੋੜਾ ਵਲੋਂ ਲੁਲੂ ਹਾਈਪਰ ਮਾਰਕੀਟ ਨਾਲ ਮੁਲਾਕਾਤ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਜਾਡਲੀ ਵਿਖੇ ਕੈਂਪ ਲਗਾ ਕੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ
Ad Position 24