ਕਿੰਨੂ ਤੇ ਚੌਲਾਂ ਦੀ ਗਲੋਬਲ ਮਾਰਕੀਟ ’ਚ ਪਹੁੰਚ ਵਧਾਉਣ ਲਈ ਅਮਨ ਅਰੋੜਾ ਵਲੋਂ ਲੁਲੂ ਹਾਈਪਰ ਮਾਰਕੀਟ ਨਾਲ ਮੁਲਾਕਾਤ
ਸੁਨਾਮ ਉਧਮ ਸਿੰਘ ਵਾਲਾ, 9 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਬਈ ਵਿਖੇ ਹੋ ਰਹੇ ਏ. ਆਈ.
ਸੁਨਾਮ ਉਧਮ ਸਿੰਘ ਵਾਲਾ, 9 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਬਈ ਵਿਖੇ ਹੋ ਰਹੇ ਏ.ਆਈ.ਐਮ. ਦੁਬਈ ਦੌਰਾਨ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰਕ ਅਤੇ ਨਿਵੇਸ਼ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਪਹਿਲ ਕੀਤੀ । ਅਮਨ ਅਰੋੜਾ ਨੇ ਲੁਲੂ ਹਾਈਪਰ ਮਾਰਕੀਟ ਦੇ ਗਰੁੱਪ ਡਾਇਰੈਕਟਰ ਸਲੀਮ ਐਮ.ਏ. ਨਾਲ ਮੁਲਾਕਾਤ ਕਰਕੇ ਪੰਜਾਬ ਦੇ ਪ੍ਰਮੁੱਖ ਖੇਤੀਬਾੜੀ ਉਤਪਾਦਾਂ, ਖਾਸ ਕਰਕੇ ਕਿੰਨੂ ਅਤੇ ਚੌਲਾਂ ਦੀ ਸੋਰਸਿੰਗ ਨੂੰ ਹੋਰ ਵਧਾਉਣ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ । ਮੀਟਿੰਗ ਦੌਰਾਨ ਪੰਜਾਬ ’ਚ ਫੂਡ ਪ੍ਰੋਸੈਸਿੰਗ, ਐਗਰੀ-ਵੈਲਿਊ ਚੇਨ, ਕੋਲਡ ਚੇਨ ਅਤੇ ਲੌਜਿਸਟਿਕਸ ਖੇਤਰਾਂ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ’ਤੇ ਵੀ ਚਰਚਾ ਹੋਈ। ਅਮਨ ਅਰੋੜਾ ਨੇ ਲੁਲੂ ਹਾਈਪਰ ਮਾਰਕੀਟ ਨੂੰ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਦਾ ਜਾਇਜ਼ਾ ਲੈਣ ਅਤੇ ਸੂਬੇ ਨਾਲ ਵਪਾਰਕ ਸਾਂਝ ਨੂੰ ਹੋਰ ਵਿਸਥਾਰ ਦੇਣ ਲਈ ਅਕਤੂਬਰ ਮਹੀਨੇ ਵਿੱਚ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਆਪਣੀ ਮਜ਼ਬੂਤ ਪੈਦਾਵਾਰੀ ਸਮਰੱਥਾ ਨੂੰ ਗਲੋਬਲ ਮਾਰਕੀਟ ਨਾਲ ਜੋੜਨ ਲਈ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਉਦਯੋਗਾਂ ਨੂੰ ਅੰਤਰਰਾਸ਼ਟਰੀ ਬਾਜ਼ਾਰਾਂ ਨਾਲ ਜੋੜਨਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ’ਚ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਯੂ.ਏ.ਈ. ਪੰਜਾਬ ਲਈ ਇੱਕ ਮਹੱਤਵਪੂਰਨ ਵਪਾਰਕ ਭਾਈਵਾਲ ਹੈ ਅਤੇ ਦੋਵਾਂ ਖੇਤਰਾਂ ਵਿਚਕਾਰ ਵਪਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਨਾਲ ਪੰਜਾਬ ਦੇ ਖੇਤੀਬਾੜੀ ਉਤਪਾਦਾਂ ਦੀ ਬਰਾਮਦ, ਵੈਲਿਊ ਐਡੀਸ਼ਨ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ “ਪੰਜਾਬ ਗਲੋਬਲ ਨਿਵੇਸ਼ਕਾਂ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਹਰ ਸੰਭਵ ਸਹਿਯੋਗ, ਬਿਹਤਰ ਬੁਨਿਆਦੀ ਢਾਂਚਾ ਅਤੇ ਅਨੁਕੂਲ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।